Home Blog Page 490
ਚੰਡੀਗੜ੍ਹ, 14 ਫਰਵਰੀ| ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੇ ਚਲਦਿਆਂ ਭਲਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿਚ ਤੀਜੇ ਦੌਰ ਦੀ ਗੱਲਬਾਤ ਹੋਵੇਗੀ। ਰਾਜਪੁਰਾ ਵਿਚ ਕਿਸਾਨ ਜਥੇਬੰਦੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂਆਂ ਵਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰ ਵਲੋਂ ਭਲਕੇ 5 ਵਜੇ...
ਜਲੰਧਰ, 14 ਫਰਵਰੀ| ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਵਿਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਦੇ ਬਾਅਦ ਐਲਾਨ ਕੀਤਾ ਗਿਆ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਫਰੀ ਕੀਤਾ ਜਾਣਗੇ। ਕਿਸਾਨ ਮੋਰਚਾ ਨੇ ਕਿਹਾ ਕਿ 16 ਨੂੰ ਭਾਰਤ ਬੰਦ ਕੀਤਾ ਜਾਵੇਗਾ।
ਚੰਡੀਗੜ੍ਹ, 14 ਫਰਵਰੀ| ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਰੋਡਵੇਜ਼ (Punjab Roadways) ਵੱਲੋਂ ਅੰਬਾਲਾ-ਦਿੱਲੀ ਰੂਟ ਦੀ ਆਨਲਾਈਨ ਬੁਕਿੰਗ ਬੰਦ ਕਰ ਦਿੱਤੀ ਗਈ ਹੈ। ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਸੀ, ਜਿਸ ਕਾਰਨ 13 ਫਰਵਰੀ ਨੂੰ ਸ਼ੰਭੂ ਸਰਹੱਦ 'ਤੇ ਕਾਫੀ ਹੰਗਾਮਾ ਹੋਇਆ ਸੀ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਹੋਈ। ਕਿਸਾਨਾਂ ਦੇ ਦਿੱਲੀ ਚਲੋ ਮਾਰਚ ਕਾਰਨ...
Petrol Pump Strike : ਕਿਸਾਨਾਂ ਤੋਂ ਬਾਅਦ ਹੁਣ ਪੰਜਾਬ ਦੇ ਪੈਟਰੋਲ ਪੰਪ ਮਾਲਕ ਨੇ ਵੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲ ਪੰਪ ਮਾਲਕ ਆਪਣੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਗੇ। ਜਦਕਿ 15 ਫਰਵਰੀ ਨੂੰ ਨੋ ਪਰਚੇਸ ਡੇ ਰਹੇਗਾ ਅਤੇ 22 ਫਰਵਰੀ ਨੂੰ ਨੋ ਸੇਲ ਡੇ ਦਾ ਐਲਾਨ ਕੀਤਾ ਹੈ। ਪੰਜਾਬ...
ਸ਼ੰਭੂ ਬਾਰਡਰ, 14 ਫਰਵਰੀ| ਕਿਸਾਨ ਅੰਦੋਲਨ 2.0 ਦਾ ਅੱਜ ਦੂਜਾ ਦਿਨ ਹੈ ਅਤੇ ਦੂਜੇ ਦਿਨ ਵੀ ਹਜ਼ਾਰਾਂ ਕਿਸਾਨ ਸ਼ੰਭੂ ਬਾਰਡਰ ‘ਤੇ ਖੜ੍ਹੇ ਹਨ। ਅਜਿਹੇ ‘ਚ ਹੁਣ ਔਰਤਾਂ ਵੀ ਕਿਸਾਨਾਂ ਦੇ ਨਾਲ ਆ ਕੇ ਖੜ੍ਹੀਆਂ ਹਨ। ਇਨ੍ਹਾਂ ਔਰਤਾਂ ਦਾ ਕਹਿਣਾ ਹੈ ਕਿ ਇਹ ਪੰਜਾਬ, ਹਰਿਆਣਾ ਜਾਂ ਭਾਰਤ-ਪਾਕਿਸਤਾਨ ਦੀ ਸਰਹੱਦ ਹੈ? ਮਹਿਲਾ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਆਪਣੇ...
ਪਟਿਆਲਾ, 14 ਫਰਵਰੀ| ਪੰਜਾਬ ਦੇ ਅਧਿਕਾਰੀਆਂ ਨੇ ਹਰਿਆਣਾ ਵਲੋਂ ਸ਼ੰਭੂ ਸਰਹੱਦ 'ਤੇ ਪੰਜਾਬ ਦੇ ਖੇਤਰ ਵਿਚ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ 'ਤੇ ਇਤਰਾਜ਼ ਜਤਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਾਰੇ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅੰਬਾਲਾ ਨੇੜੇ ਸ਼ੰਭੂ ਸਰਹੱਦ 'ਤੇ ਪੰਜਾਬ ਦੀ ਹੱਦ...
ਗੁਰਦਾਸਪੁਰ, 14 ਫਰਵਰੀ| ਬੀਤੀ ਦੇਰ ਰਾਤ ਬਟਾਲਾ ਨਜ਼ਦੀਕੀ ਪਿੰਡ ਘੁੰਮਣ ਕਲਾਂ ਵਿਖੇ ਬੀਐਸਐਫ ਦੇ ਰਿਟਾਇਰਡ ਸਬ ਇੰਸਪੈਕਟਰ ਦੇ ਘਰ 'ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ। ਗ਼ਨੀਮਤ ਇਹ ਰਹੀ ਕਿ ਇਸ ਹਮਲੇ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾ ਹੋ ਗਿਆ ਪਰ ਸੀਸੀਟੀਵੀ ਮੁਤਾਬਿਕ...
ਚੰਡੀਗੜ੍ਹ, 14 ਫਰਵਰੀ| ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਖਤਮ ਕਰਨ ਦੇ ਐਲਾਨ ਨਾਲ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫਿਰੋਜ਼ਪੁਰ ਦਿਹਾਤੀ ਅਤੇ ਫਰੀਦਕੋਟ ਵਿਧਾਨ ਸਭਾ ਹਲਕਿਆਂ ਵਿੱਚ ਭਲਕੇ ਯਾਨੀ ਵੀਰਵਾਰ ਨੂੰ ਜਾਣ ਵਾਲੀ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ...
ਪਟਿਆਲਾ, 14 ਫਰਵਰੀ| ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਭਰ ਵਿੱਚ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੇਅ ਯੂਨੀਅਨ ਦੇ ਪ੍ਰਧਾਨ ਜੁਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਹ ਕੇਂਦਰ ਸਰਕਾਰ ਵੱਲੋਂ ਕਿਸਾਨਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਅਤੇ ਦਿੱਲੀ 'ਚ ਚੱਲ ਰਹੇ ਸੰਘਰਸ਼ ਦੌਰਾਨ...
ਫਤਹਿਗੜ੍ਹ ਸਾਹਿਬ, 14 ਫਰਵਰੀ| ਫਤਹਿਗੜ੍ਹ ਸਾਹਿਬ ਦੇ ਪਿੰਡ ਖੇੜੀ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਚਾਕਲੇਟ ਖਾਣ ਨਾਲ 3 ਸਾਲ ਦੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ  ਦੀ ਪਹਿਚਾਣ ਫਤਹਿ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਦਾਦਾ ਸੋਹਣ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਉਸ ਨੇ ਆਪਣੇ ਪੋਤਰੇ ਫਤਿਹ ਸਿੰਘ...
- Advertisement -

MOST POPULAR