Home Blog Page 5
ਚੰਡੀਗੜ੍ਹ, 24 ਮਾਰਚ। ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ...
ਚੰਡੀਗੜ੍ਹ/ਨਵੀਂ ਦਿੱਲੀ, 21 ਮਾਰਚ | ਇਸ ਵੇਲੇ ਦੀ ਵੱਡੀ ਖਬਰ ਰਾਜਨੀਤੀ ਗਲਿਆਰੇ ਤੋਂ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਲਗਾਇਆ ਹੈ। ਮਨੀਸ਼ ਸਿਸੋਦੀਆ ਦਿੱਲੀ ਦੇ ਉੱਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਪਿਛਲੇ ਦਿਨਾਂ ਵਿੱਚ ਵੀ ਉਹ ਪੰਜਾਬ 'ਚ ਐਕਟਿਵ ਹਨ। ਇਸ ਤੋਂ ਇਲਾਵਾ ਸਤੇਂਦਰ ਜੈਨ ਨੂੰ ਸਹਿ ਪ੍ਰਭਾਰੀ ਲਗਾਇਆ ਗਿਆ ਹੈ।
ਜਲੰਧਰ, 20 ਮਾਰਚ । ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਨੂੰ ਖਾਲੀ ਕਰਵਾਉਣ ਲਈ ਜਿੱਥੇ ਪੁਲਿਸ ਵਲੋਂ ਐਕਸ਼ਨ ਲਿਆ ਗਿਆ, ਉੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਹਾਲੀ ਤੋਂ ਜਲੰਧਰ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਪਿਮਸ) ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ। ਇਸ ਤੋਂ ਉਹਨਾਂ ਨੂੰ ਸਵੇਰੇ ਇਕ ਵਿਸ਼ਰਾਮ ਘਰ ਵਿੱਚ ਰੱਖਿਆ ਗਿਆ, ਜਿੱਥੇ ਉਹ ਪਿਮਸ ਦੇ ਹੀ ਮਾਹਿਰ...
ਲੁਧਿਆਣਾ, 19 ਮਾਰਚ।ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ...
ਮਨਮੋਹਨ ਸਿੰਘ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੀਤੇ ਕਲ 15 ਮਾਰਚ ਨੂੰ ਮੁੱਖ ਮੰਤਰੀ ਦੇ ਕਾਰਜਕਾਲ ਦੇ 3 ਸਾਲ ਪੂਰੇ ਹੋ ਗਏ ਹਨ ਅਤੇ ਪੰਜਾਬ ਸਰਕਾਰ ਨੇ ਚੋਥੇ ਸਾਲ ਵੱਲ ਆਪਣਾ ਸਫ਼ਰ ਸ਼ੁਰੂ ਕਰ ਲਿਆ ਹੈ ।ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਾਗਰਿਕਾਂ ਦੀ ਭਲਾਈ ਲਈ ਕਈ ਨਵੀਆਂ ਸਕੀਮਾਂ ਅਤੇ ਯੋਜਨਾਵਾਂ ਲਾਗੂ ਕੀਤੀਆਂ ਸਨ। ਬਿਜਲੀ, ਸਿੱਖਿਆ,...
ਚੰਡੀਗੜ੍ਹ, 13 ਮਾਰਚ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ...
  ਚੰਡੀਗੜ , 13 ਮਾਰਚ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ...
ਮਲੇਰਕੋਟਲਾ, 13 ਮਾਰਚ | ਮਲੇਰਕੋਟਲਾ ਦੇ ਬਿਜਨੈਸਮੈਨ ਮੁਹੰਮਦ ਓਵੈਸ ਵੀਰਵਾਰ ਨੂੰ ਪੰਜਾਬ ਵਕਫ ਬੋਰਡ ਦੇ ਨਵੇਂ ਚੇਅਰਮੈਨ ਚੁਣ ਲਏ ਗਏ। ਪੰਜਾਬ ਸਰਕਾਰ ਦੇ ਸੈਕਟਰੀ ਗੁਰਕੀਰਤ ਕਿਰਪਾਲ ਸਿੰਘ ਦੀ ਮੌਜੂਦਗੀ 'ਚ ਵਕਫ ਬੋਰਡ ਦੇ ਮੈਂਬਰਾਂ ਨੇ ਵੋਟਿੰਗ ਰਾਹੀਂ ਓਵੈਸ ਨੂੰ ਚੈਅਰਮੈਨ ਚੁਣਿਆ। ਓਵੈਸ ਸਟਾਰ ਇੰਪੈਕਟ ਨਾਂ ਤੋਂ ਕੰਪਨੀ ਚਲਾਉਂਦੇ ਹਨ।
ਬਠਿੰਡਾ, 12 ਮਾਰਚ | ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ...
ਬੋਸਟਨ/ਨਵੀਂ ਦਿੱਲੀ, 6 ਮਾਰਚ 2025: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਅਮਰੀਕਾ ਦੇ ਵੱਕਾਰੀ ਹਾਰਵਰਡ ਕੈਨੇਡੀ ਸਕੂਲ ਨੇ ਆਪਣੇ ਗਲੋਬਲ ਲੀਡਰਸ਼ਿਪ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਇਹ ਸਨਮਾਨ ਰਾਘਵ ਚੱਢਾ ਦੇ ਰਾਜਨੀਤੀ, ਨਵੀਨਤਾ ਅਤੇ ਸਮਾਜ ਸੇਵਾ ਪ੍ਰਤੀ ਸਮਰਪਣ ਦੀ ਵਿਸ਼ਵਵਿਆਪੀ ਮਾਨਤਾ ਦਾ ਪ੍ਰਤੀਕ ਹੈ। ਹਾਰਵਰਡ ਕੈਨੇਡੀ ਸਕੂਲ, ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚੋਂ...
- Advertisement -

MOST POPULAR