Home Blog Page 501
ਚੰਡੀਗੜ੍ਹ, 8 ਫਰਵਰੀ| ਵਿਆਹ ਸਬੰਧੀ ਝਗੜੇ ਦੇ ਚਲਦਿਆਂ ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਸੀਨੀਅਰ ਕਾਂਸਟੇਬਲ ਪਤਨੀ ਦੇ ਇਸ਼ਾਰੇ ’ਤੇ ਫੌਜੀ ਨੂੰ ਥਾਣੇ ਲਿਜਾ ਕੇ ਨੰਗਾ ਕਰ ਕੇ ਕੁੱਟਮਾਰ ਕਰਨ ਤੇ ਵੀਡੀਓ ਬਣਾਉਣ ਨਾਲ ਜੁੜੇ ਦੋਸ਼ਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਹਾਈ ਕੋਰਟ ਨੇ ਫੌਜੀ ਦੀ ਪਟੀਸ਼ਨ ’ਤੇ ਚੰਡੀਗੜ੍ਹ ਦੇ ਡੀਜੀਪੀ ਸਮੇਤ ਹੋਰਨਾਂ ਧਿਰਾਂ ਨੂੰ ਨੋਟਿਸ ਜਾਰੀ...
ਤਰਨਤਾਰਨ, 8 ਫਰਵਰੀ| ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਤੋਂ ਔਰਤ 'ਤੇ ਸ਼ਰੇਆਮ ਨਸ਼ਾ ਵੇਚਣ ਅਤੇ ਉਸ ਦੇ ਪੁੱਤਰ ਨੂੰ ਨਸ਼ੇ ਦੇਣ ਦੇ ਦੋਸ਼ ਲਾਉਂਦਿਆਂ ਇਨਸਾਫ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਾਸੀ ਬਲਜੀਤ ਕੌਰ ਪਤਨੀ ਫਤਿਹ...
ਜਲੰਧਰ, 8 ਫਰਵਰੀ| ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਫਿਰੌਤੀ, ਧਮਕੀਆਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 27 ਜਨਵਰੀ, 2024 ਨੂੰ ਕਰਮਾ ਫੈਸ਼ਨ ਸ਼ੋਅਰੂਮ ਦੇ ਮਾਲਕ ਨੂੰ 50 ਲੱਖ...
ਚੰਡੀਗੜ੍ਹ, 8 ਫਰਵਰੀ| ਸੀਐਮ ਭਗਵੰਤ ਮਾਨ ਨੇ ਭਰੋਸਾ ਜਤਾਇਆ ਹੈ ਕਿ ਜਿਸ ਤਰ੍ਹਾਂ ਸਾਡੇ ਸ਼ਹੀਦਾਂ ਨੇ 15 ਅਗਸਤ 1947 ਨੂੰ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ ਸੀ, ਉਸੇ ਤਰੀਕੇ ਨਾਲ ਸਰਕਾਰ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਵੇਗੀ। ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਆਉਣ ਵਾਲੀ ਪੀੜ੍ਹੀ ਨਸ਼ਿਆਂ ਵਿਚ ਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ...
ਚੰਡੀਗੜ੍ਹ, 8 ਫਰਵਰੀ| ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਸਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।ਇਸ ‘ਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ ਦੇਣਗੇ।ਇਨ੍ਹਾਂ ‘ਚ ਰੈਗੂਲਰ ਸਕੂਲਤਾਂ ਤੋਂ 38,633 ਅਤੇ ਓਪਨ ਸਕੂਲਾਂ ‘ਚੋਂ 1834 ਵਿਦਿਆਰਥੀ ਸ਼ਾਮਿਲ ਹਨ। ਇਸੇ ਤਰ੍ਹਾਂ...
ਜਲੰਧਰ, 8 ਫਰਵਰੀ| ਜਲੰਧਰ ਦੇ ਕਪੂਰਥਲਾ ਰੋਡ 'ਤੇ ਵਰਿਆਣਾ ਨੇੜੇ ਬੁੱਧਵਾਰ ਰਾਤ ਨੂੰ ਆਟੋ ਚਾਲਕਾਂ ਨੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਸੀਆਈਏ ਸਟਾਫ਼ ਦਾ ਪੁਲਿਸ ਮੁਲਾਜ਼ਮ ਹੋਣ ਦਾ ਬਹਾਨਾ ਲਾ ਕੇ ਲੋਕਾਂ ਤੋਂ ਪੈਸੇ ਵਸੂਲਦਾ ਸੀ ਅਤੇ ਉਸ ਦੇ ਨਾਲ ਇੱਕ ਹੋਰ ਵਿਅਕਤੀ ਵੀ ਸੀ, ਜਿਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ...
ਬਰਨਾਲਾ, 8 ਫਰਵਰੀ| ਬਰਨਾਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਉਤੇ ਟੋਲ ਕੰਪਨੀ ਦੇ ਨਿਰਮਾਣ ਅਧੀਨ ਡਿਵਾਈਡਰ ਨਾਲ ਇਕ ਤੇਜ਼ ਰਫਤਾਰ ਮਾਰੂਤੀ ਕਾਰ ਟਕਰਾ ਗਈ। ਜਿਸ ਵਿਚ ਨੌਜਵਾਨ ਅੰਮ੍ਰਿਤਪਾਲ ਦੀ ਮੌਕੇ ਉਤੇ ਹੀ ਮੌਤ ਹੋ...
ਫਿਰੋਜ਼ਪੁਰ, 8 ਫਰਵਰੀ| ਫ਼ਿਰੋਜ਼ਪੁਰ 'ਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਰੇਤ ਨਾਲ ਭਰੇ ਟਰਾਲੇ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਦੌਰਾਨ ਇੱਕ ਮਾਸੂਮ ਬੱਚੀ ਦੀ ਵੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਟਰਾਲਾ ਤੇਜ਼ ਰਫਤਾਰ ਨਾਲ ਆਇਆ ਅਤੇ ਲੋਕਾਂ ਨੂੰ ਕੁਚਲਦਾ ਹੋਇਆ ਅੱਗੇ ਲੰਘ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਫ਼ਿਰੋਜ਼ਪੁਰ ਦੇ ਹਲਕਾ ਜੀਰਾ ਦੇ...
ਅਜਨਾਲਾ, 8 ਫਰਵਰੀ| ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੈੱਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ...
ਚੰਡੀਗੜ੍ਹ, 8 ਫਰਵਰੀ| ਨਵੇਂ ਵਿੱਦਿਅਕ ਸੈਸ਼ਨ ਤੋਂ ਹੁਣ 3 ਸਾਲ ਦਾ ਬੱਚਾ ਵੀ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਸਕੇਗਾ। ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਵੀ 2024 ਦੇ ਨਵੇਂ ਸੈਸ਼ਨ ਤੋਂ ਨਰਸਰੀ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ ਸਿਰਫ਼ ਪ੍ਰੀ-ਪ੍ਰਾਇਮਰੀ 1 ਅਤੇ ਪ੍ਰੀ-ਪ੍ਰਾਇਮਰੀ 2 ਜਮਾਤਾਂ ਹੀ ਚੱਲਦੀਆਂ ਸਨ। ਹੁਣ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ. ਦੀਆਂ ਕਲਾਸਾਂ...
- Advertisement -

MOST POPULAR