Home Blog Page 505
ਹਰਿਆਣਾ, 6 ਫਰਵਰੀ | ਸਿਰਸਾ ਦੇ ਰਹਿਣ ਵਾਲੇ ਲਾੜੇ ਨੇ ਰਾਜਸਥਾਨ ਜਾ ਕੇ ਦਾਜ ਪ੍ਰਥਾ ਵਿਰੁੱਧ ਅਨੋਖੀ ਮਿਸਾਲ ਕਾਇਮ ਕੀਤੀ। ਉਹ ਲਾੜੀ ਨੂੰ ਲਿਆਉਣ ਲਈ ਢੋਲ-ਵਾਜਿਆਂ ਨਾਲ ਬਰਾਤ ਲੈ ਕੇ ਪਹੁੰਚਿਆ ਪਰ ਲੱਖਾਂ ਰੁਪਏ ਦਾ ਦਾਜ ਲੈਣ ਦੀ ਬਜਾਏ ਉਸ ਨੇ ਲਾੜੀ ਦੇ ਪਰਿਵਾਰ ਤੋਂ ਸ਼ਗਨ ਵਜੋਂ ਸਿਰਫ਼ 1 ਰੁਪਏ ਅਤੇ ਇਕ ਨਾਰੀਅਲ ਲਿਆ। ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ...
ਫ਼ਿਰੋਜ਼ਪੁਰ, 6 ਫਰਵਰੀ | ਪਿੰਡ ਝੌਂਕ ਹਰੀਹਰ ਦੇ ਇਕ ਸਰਕਾਰੀ ਗੋਦਾਮ ਵਿਚ ਠੇਕੇ ‘ਤੇ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਹਰਮੇਜ ਸਿੰਘ ਪੁੱਤਰ ਮਹਿੰਦਰ ਸਿੰਘ ਉਮਰ 42 ਸਾਲ ਵਾਸੀ ਝੁੱਗੇ ਹਾਜਰਾ ਸਿੰਘ ਦੀ ਕੰਮ ਦੌਰਾਨ ਬੋਰੀਆਂ ਉਪਰ ਡਿੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਲੰਬੜਦਾਰ ਸਤਨਾਮ ਸਿੰਘ ਅਨੁਸਾਰ ਹਰਮੇਜ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ...
ਤਰਨਤਾਰਨ, 6 ਫਰਵਰੀ | ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿਚ ਹਾਦਸੇ ਦੌਰਾਨ 7 ਮਹੀਨੇ ਪਹਿਲਾਂ ਵਿਦੇਸ਼ ਗਏ ਪੰਜਾਬੀ ਦੀ ਮੌਤ ਹੋ ਗਈ। ਇਹ ਹਾਦਸਾ ਕੈਨੇਡਾ ਦੇ ਸਸਕੈਚਵਨ ਸੂਬੇ ਦੇ ਸ਼ਹਿਰ ਉੱਤਰੀ ਰੀਜਾਈਨਾ ਵਿਖੇ ਵਾਪਰਿਆ। ਮ੍ਰਿਤਕ ਦੀ ਪਛਾਣ 33 ਸਾਲ ਦੇ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਵਿਚ ਇਕ ਹੋਰ ਪੰਜਾਬੀ ਟਰੱਕ...
ਚੰਡੀਗੜ੍ਹ, 6 ਫਰਵਰੀ | CBI ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਸੀਬੀਆਈ ਅਦਾਲਤ ਬੁੱਧਵਾਰ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਵਿਰੁੱਧ 2011 ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ...
ਨਵੀਂ ਦਿੱਲੀ, 6 ਫਰਵਰੀ| ਸੁਪਰੀਮ ਕੋਰਟ ਨੇ ਬਿਨਾਂ ਵਿਆਹ ਦੇ ਸਰੋਗੇਸੀ ਰਾਹੀਂ ਮਾਂ ਬਣਨ ਦੀ ਔਰਤ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਅਦਾਲਤ ਨੇ ਟਿੱਪਣੀ ਕੀਤੀ ਕਿ ਅਸੀਂ ਇਸ ਮਾਮਲੇ 'ਚ ਪੱਛਮੀ ਦੇਸ਼ਾਂ ਵਾਂਗ ਨਹੀਂ ਕਰ ਸਕਦੇ। ਇਸ ਮਾਮਲੇ ਵਿੱਚ ਅਸੀਂ ਉਨ੍ਹਾਂ ਵਾਂਗ ਨਹੀਂ ਕਰ ਸਕਦੇ। ਅਦਾਲਤ ਨੇ ਅੱਗੇ ਕਿਹਾ ਕਿ ਦੇਸ਼ ਵਿੱਚ ਵਿਆਹ ਦੀ ਸੰਸਥਾ ਦੀ ਸੁਰੱਖਿਆ...
ਚੰਡੀਗੜ੍ਹ, 6 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਖ਼ਤਮ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਕਿ ਇਸ ਸਬੰਧੀ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ। ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ...
ਲੁਧਿਆਣਾ, 6 ਫਰਵਰੀ| ਲੁਧਿਆਣਾ ਦੇ ਪੀਏਯੂ ਵਿੱਚ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਆਪਸ 'ਚ ਸਕੂਲ ਦੀਆਂ ਵਰਦੀਆਂ ਪਾ ਕੇ ਲੜਦੇ ਸਕੂਲੀ ਬੱਚਿਆਂ ਦੀ ਵੀਡੀਓ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਾਫੀ ਗਿਣਤੀ ਵਿਦਿਆਰਥੀ ਆਪਸ 'ਚ ਝਗੜ ਰਹੇ ਹਨ। ਉਨ੍ਹਾਂ 'ਚੋਂ ਕੁਝ ਦੇ ਹੱਥਾਂ 'ਚ ਹਥਿਆਰ ਵੀ ਦਿਖਾਈ ਦੇ ਰਹੇ ਹਨ। ਵੇਖੋ ਵੀਡੀਓ- https://www.facebook.com/punjabibulletinworld/videos/902869077989013    
ਲੁਧਿਆਣਾ, 6 ਫਰਵਰੀ । ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਤੀਪੁਰ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਓਵਰਡੋਜ਼ ਨਾਲ ਮੌਤ ਹੋ ਗਈ। 2 ਦਿਨ ਪਹਿਲਾਂ ਲਾਸ਼ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜਿਓਂ ਮਿਲੀ, ਜਿਸ ਦੀ ਪੁਲਿਸ ਨੂੰ ਪਛਾਣ ਨਹੀਂ ਹੋ ਸਕੀ। ਜਦੋਂ ਨੌਜਵਾਨ ਦੀ ਤਸਵੀਰ ਅਖ਼ਬਾਰ ਵਿਚ ਪ੍ਰਕਾਸ਼ਿਤ ਹੋਈ ਤਾਂ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਜਾਣਕਾਰੀ ਅਨੁਸਾਰ ਪਿੰਡ ਰਤੀਪੁਰ...
ਚੰਡੀਗੜ੍ਹ, 6 ਫਰਵਰੀ| ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਯੂਨੀਅਨ ਨੇ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਪਨਬੱਸ-ਪੀਆਰਟੀਸੀ ਦੇ ਕੱਚੇ ਮੁਲਾਜ਼ਮ ਯੂਨੀਅਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਯੂਨੀਅਨ ਦੇ ਅਹੁਦੇਦਾਰ ਸ਼ਾਮਲ ਹੋਏ। ਅਧਿਕਾਰੀਆਂ...
ਜਲੰਧਰ, 6 ਫਰਵਰੀ| ਕੇਂਦਰ ਸਰਕਾਰ ਮਹਿੰਗਾਈ ਨਾਲ ਜੂਝ ਰਹੀ ਜਨਤਾ ਨੂੰ ਰਾਹਤ ਦੇਣ ਲਈ ਮੰਗਲਵਾਰ ਨੂੰ ਮਕਸੂਦਾਂ ਮੰਡੀ ਵਿਚ ਸਸਤੇ ਚੌਲ ਲਾਂਚ ਕਰੇਗੀ। ਯੋਜਨਾ ਕੇਂਦਰ ਸਰਕਾਰ ਦੇ ਭਾਰਤੀ ਰਾਸ਼ਟਰੀ ਉਪਭੋਗਤਾ ਸਹਿਕਾਰੀ ਸੰਘ (NCCF) ਵਲੋਂ ਕੀਤੀ ਜਾ ਰਹੀ ਹੈ। ਚੌਲ 29 ਰੁਪਏ ਕਿੱਲੋ ਮਿਲਣਗੇ। ਚੌਲ 3: 30 ਮਕਸੂਦਾਂ ਮੰਡੀ ਵਿਚ ਮਿਲਣਗੇ। ਇਕ ਅਧਾਰ ਕਾਰ਼ਡ ਉਤੇ 10 ਕਿੱਲੋ ਚੌਲ ਹੀ ਦਿੱਤੇ ਜਾਣਗੇ।...
- Advertisement -

MOST POPULAR