Home Blog Page 525
ਹੁਸ਼ਿਆਰਪੁਰ/ਦਸੂਹਾ, 27 ਜਨਵਰੀ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੇਰ ਰਾਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬੱਸੀ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਨਾਲ ਉਕਤ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ...
ਜਲੰਧਰ, 26 ਜਨਵਰੀ | ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਮਾਡਲ ਟਾਊਨ ਦੇ ਮਸੰਦ ਚੌਕ ਦਾ ਸੁੰਦਰੀਕਰਨ ਪ੍ਰਾਜੈਕਟ ਪੂਰਾ ਹੋਣ ਤੋਂ ਬਾਅਦ ਉਦਘਾਟਨ ਕੀਤਾ। ਇਸ ਚੌਕ ਦਾ ਮਾਲੀਰਾਮ ਜਿਊਲਰਜ਼ ਵਲੋਂ ਸੁੰਦਰੀਕਰਨ ਕੀਤਾ ਗਿਆ ਹੈ ਅਤੇ ਰੱਖ-ਰਖਾਅ ਵੀ ਇਸੇ ਗਰੁੱਪ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਗਰੁੱਪ ਦੇ ਮਾਲਕ ਸਾਹਿਲ ਕੇਡੀਆ, ਸ਼ੰਕਰ ਕੇਡੀਆ, ਰਾਜੇਸ਼ਵਰੀ ਕੇਡੀਆ, ਸ਼ਿਵਾਨੀ ਕੇਡੀਆ, ਆਸ਼ਨਾ ਕੇਡੀਆ...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ | ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਕੀਰਤੀ ਕਿਸਾਨ ਯੂਨੀਅਨ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕਤਸਰ ਸਾਹਿਬ ਵਿਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। ਇਹ ਮਾਰਚ ਪੰਜਾਬ ਦੇ ਕਈ ਸ਼ਹਿਰਾਂ ਵਿਚ ਵੀ ਕੱਢਿਆ ਗਿਆ। ਇਹ ਟਰੈਕਟਰ ਮਾਰਚ ਸ਼ੁੱਕਰਵਾਰ...
ਅੰਮ੍ਰਿਤਸਰ, 26 ਜਨਵਰੀ | ਜ਼ਿਲ੍ਹਾ ਜੱਜ ਮੋਨਿਕਾ ਸ਼ਰਮਾ 'ਤੇ ਰਣਜੀਤ ਐਵੇਨਿਊ ਦੇ ਰੋਜ਼ ਪਾਰਕ 'ਚ ਅਣਪਛਾਤੇ ਹਮਲਾਵਰ ਨੇ ਜਾਨਲੇਵਾ ਹਮਲਾ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜੱਜ ਦਾ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੇ ਹਵਾਲੇ ਤੋਂ...
ਲੁਧਿਆਣਾ/ਚੰਡੀਗੜ੍ਹ, 26 ਜਨਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। 75ਵੇਂ ਗਣਤੰਤਰ ਦਿਵਸ ਮੌਕੇ ਇਥੇ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ...
ਜਲੰਧਰ, 26 ਜਨਵਰੀ | ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ, ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਅਤੇ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਐਸ.ਡੀ.ਕਾਲਜ ਦੀਆਂ...
ਖੰਨਾ, 26 ਜਨਵਰੀ | ਖੰਨਾ ਦੇ ਇਕ ਨਿੱਜੀ ਹਸਪਤਾਲ ਵਿਚ 6 ਮਹੀਨੇ ਦੇ ਬੱਚੇ ਦੀ ਮੌਤ ਨੂੰ ਲੈ ਕੇ ਹੰਗਾਮਾ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਤੇ ਗੁੱਸਾ ਜ਼ਾਹਿਰ ਕਰਦਿਆਂ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਾਇਆ। ਹਸਪਤਾਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ। 6 ਮਹੀਨੇ ਦੇ ਬੱਚੇ ਨੂੰ 3 ਧੀਆਂ ਤੋਂ ਬਾਅਦ ਜੋੜੇ ਨੇ...
ਬਠਿੰਡਾ, 26 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਚਾਉਕੇ ਦਾ ਇਕ ਨੌਜਵਾਨ ਹਫ਼ਤੇ ਤੋਂ ਲਾਪਤਾ ਸੀ। ਅੱਜ ਨੌਜਵਾਨ ਦੀ ਲਾਸ਼ ਗੁਆਂਢੀ ਦੇ ਘਰ ਦੱਬੀ ਹੋਈ ਮਿਲੀ। ਲਾਪਤਾ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਚਾਉਕੇ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਪੁਲਿਸ ਥਾਣਾ ਇੰਚਾਰਜ ਚਾਉਕੇ ਅਤੇ ਡੀ.ਐਸ.ਪੀ ਰਾਮਪੁਰਾ ਫੂਲ ਨੇ...
ਫਗਵਾੜਾ, 26 ਜਨਵਰੀ | ਫਗਵਾੜਾ ਦੇ ਚਾਚੋਕੀ ਪੁਲ ਉਪਰ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰਾਂ ਵੱਲੋਂ ਉਕਤ ਵਿਅਕਤੀ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ...
ਲੁਧਿਆਣਾ/ਪਠਾਨਕੋਟ, 26 ਜਨਵਰੀ | ਪੰਜਾਬ 'ਚ ਗਣਤੰਤਰ ਦਿਵਸ ਮੌਕੇ ਜਿਥੇ ਅਧਿਕਾਰੀਆਂ ਤੇ ਆਗੂਆਂ ਵੱਲੋਂ ਲੋਕਾਂ ਨੂੰ ਵਧਾਈ ਦਿੱਤੀ ਗਈ, ਉਥੇ ਹੀ ਕਈ ਜ਼ਿਲ੍ਹਿਆਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ 'ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਥੋਂ...
- Advertisement -

MOST POPULAR