Home Blog Page 527
ਚੰਡੀਗੜ੍ਹ, 25 ਜਨਵਰੀ| ਭਾਰਤੀ ਬਾਕਸਿੰਗ 'ਚ ਮਨਦੀਪ ਜਾਂਗੜਾ ਨਵਾਂ ਇਤਿਹਾਸ ਸਿਰਜਣ ਲਈ ਤਿਆਰ ਹੈ। ਪ੍ਰੋਫੈਸ਼ਨਲ ਬਾਕਸਿੰਗ 'ਚ ਵੱਡੀ ਚੁਣੌਤੀ ਬਣ ਰਹੇ ਜਾਂਗੜਾ ਹੁਣ ਕਰੀਅਰ ਦੀ ਸਭ ਤੋਂ ਵੱਡੀ ਫਾਈਟ ਲਈ ਰਿੰਗ 'ਚ ਉੱਤਰਨਗੇ। ਮਨਦੀਪ ਵਰਲਡ ਟਾਈਟਲ ਲਈ ਲੜਨ ਵਾਲੇ ਪਹਿਲੇ ਭਾਰਤੀ ਮੁੱਕੇਬਾਜ਼ ਬਣ ਗਏ ਹਨ ਅਤੇ ਉਨ੍ਹਾਂ ਦਾ ਸਾਹਮਣਾ ਇੰਟਰ ਕਾਨਟੀਨੈਂਟਲ ਟਾਈਟਲ ਲਈ ਅਮਰੀਕਨ ਬਾਕਸਰ ਗੇਰਾਡੋ ਐਸਿਕਵਵੇਲ ਨਾਲ ਹੋਵੇਗਾ। 26...
ਚੰਡੀਗੜ੍ਹ, 25 ਜਨਵਰੀ| 26 ਜਨਵਰੀ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਟੀਮ ਨੂੰ ਪ੍ਰੈਜ਼ੀਡੈਂਟ ਮੈਡਲ ਫਾਰ ਗੈਲੈਂਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ। ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿੱਚ ਇਹ ਐਵਾਰਡ ਦਿੱਤਾ ਜਾ...
ਸੰਗਰੂਰ, 25 ਜਨਵਰੀ|  ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਰਾਹਤ ਮਿਲ ਗਈ ਹੈ। ਪਰਿਵਾਰਕ ਵਿਵਾਦ ਮਾਮਲੇ ਵਿਚ ਮਿਲੀ ਦੋ ਸਾਲ ਦੀ ਸਜ਼ਾ ਉਤੇ ਸੰਗਰੂਰ ਕੋਰਟ ਨੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਨਾਮ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਵਿਰੁੱਧ ਉਨ੍ਹਾਂ ਨੇ ਸੰਗਰੂਰ ਸੈਸ਼ਨ ਕੋਰਟ ਵਿਚ ਅਰਜ਼ੀ ਲਗਾਈ ਸੀ,...
ਪਠਾਨਕੋਟ, 25 ਜਨਵਰੀ| ਪਠਾਨਕੋਟ ਦੇ ਪਿੰਡ ਭੜੋਲੀ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਅੰਗੀਠੀ ਬਾਲ਼ ਕੇ ਸੁੱਤੇ ਇਕੋ ਪਰਿਵਾਰ ਦੇ ਚਾਰ ਜੀਆਂ ਦੇ ਬੇਹੋਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਵੇਖੋ ਵੀਡੀਓ- https://www.youtube.com/watch?v=-peGgB2T4zQ  
ਖੰਨਾ, 25 ਜਨਵਰੀ| ਖੰਨਾ ‘ਚ ਇੱਕ ਵਾਹਨ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਬਾਈਕ ਸਮੇਤ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਦੀ ਵੀ 12 ਦਿਨ ਪਹਿਲਾਂ ਮੌਤ ਹੋ ਗਈ ਸੀ। ਪੁਲਿਸ ਅਨੁਸਾਰ ਇਹ ਹਾਦਸਾ ਖੰਨਾ ਤੋਂ...
ਲੁਧਿਆਣਾ, 25 ਜਨਵਰੀ| ਲੁਧਿਆਣਾ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਸਕੂਲ ਦਾ ਬੱਚਾ ਛੁੱਟੀਆਂ ਦਾ ਕੰਮ ਨਾ ਕਰਨ ਕਰਕੇ ਅਧਿਆਪਕਾਂ ਤੋਂ ਐਨਾ ਡਰ ਗਿਆ ਕਿ ਉਸਨੇ ਸਕੂਲ ਤੋਂ ਭੱਜਣਾ ਹੀ ਬੇਹਤਰ ਸਮਝਿਆ। ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਸਕੂਲ ਖਿਲਾਫ ਪ੍ਰਦਰਸ਼ਨ ਕੀਤਾ। ਵੇਖੋ ਵੀਡੀਓ- https://www.facebook.com/punjabibulletinworld/videos/822122916340559
ਕੈਨੇਡਾ, 25 ਜਨਵਰੀ| ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਗਾਇਕ ਸਿੱਪੀ ਗਿੱਲ ਆਪਣੇ ਕਿਸੇ ਦੋਸਤ ਨਾਲ ਆਫ-ਰੋਡਿੰਗ ਲਈ ਬਾਹਰ ਗਏ ਹੋਏ ਸੀ। ਬ੍ਰਿਟਿਸ਼ ਕੋਲੰਬੀਆ ‘ਚ ਅਚਾਨਕ ਉਨ੍ਹਾਂ ਦੀ ਕਾਰ ਰੁਬੀਕਨ ਪਲਟ ਗਈ। ਹਾਦਸੇ ਵਿੱਚ ਸਿੱਪੀ ਨੂੰ ਵੀ ਮਾਮੂਲੀ ਸੱਟਾਂ...
ਉਤਰ ਪ੍ਰਦੇਸ਼, 25 ਜਨਵਰੀ| ਗੰਗਾ 'ਚ ਇਸ਼ਨਾਨ ਕਰਕੇ ਕੈਂਸਰ ਤੋਂ ਠੀਕ ਹੋਣ ਦੀ ਉਮੀਦ 'ਚ 7 ਸਾਲਾ ਬੱਚੇ ਦੀ ਮਾਸੀ ਨੇ ਉਸ ਦੀ ਗੰਗਾ ਵਿਚ ਵਾਰ-ਵਾਰ ਡੁਬਕੀ ਲਗਵਾਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੇ ਮਾਤਾ-ਪਿਤਾ ਹਰਿ ਕੀ ਪਉੜੀ ਦੇ ਕੰਢੇ ਮੰਤਰ ਦਾ ਜਾਪ ਕਰਦੇ ਰਹੇ, ਜਦਕਿ ਬੱਚੇ ਦੀ...
ਮੈਲਬੋਰਨ, 25 ਜਨਵਰੀ| ਆਸਟ੍ਰੇਲੀਆ ਦੇ ਮੈਲਬੋਰਨ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬਣ ਦੀ ਫਿਲਿਪ ਆਈਲੈਂਡ ’ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰੀਮਾ ਸੋਂਧੀ ਪਤਨੀ ਸੰਜੀਵ ਸੋਂਧੀ ਵਾਸੀ ਫਗਵਾੜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਆਸਟ੍ਰੇਲੀਆ ਗਈ ਸੀ, ਜਿਥੇ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਇਸ ਦੇ...
ਬਰਨਾਲਾ, 25 ਜਨਵਰੀ| ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਠੰਡ ਲੱਗਣ ਨਾਲ ਇਕ ਹੋਰ ਵਿਦਿਆਰਥੀ ਦੀ ਮੌਤ ਹੋ ਗਈ।  ਬਰਨਾਲਾ ਦੇ ਪਿੰਡ ਪੱਖੋ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਠੰਡ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ।   ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਉਮਰ 6 ਸਾਲ ਵਜੋਂ ਹੋਈ ਹੈ। ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ...
- Advertisement -

MOST POPULAR