Home Blog Page 558
ਨਵੀਂ ਦਿੱਲੀ, 27 ਦਸੰਬਰ | ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ MP ਰਾਹੁਲ ਗਾਂਧੀ ਨਵੇਂ ਸਾਲ 'ਚ ਭਾਰਤ ਨਿਆਂ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿਚ ਸਮਾਪਤ ਹੋਵੇਗੀ। ਇਸ ਦੌਰਾਨ ਇਹ ਯਾਤਰਾ 16 ਸੂਬਿਆਂ ਨੂੰ ਕਵਰ ਕਰੇਗੀ। ਰਾਹੁਲ ਗਾਂਧੀ 6 ਹਜ਼ਾਰ ਕਿਲੋਮੀਟਰ ਤੋਂ ਵੱਧ ਦਾ ਸਫਰ ਬੱਸ ਅਤੇ...
ਜੰਮੂ-ਕਸ਼ਮੀਰ, 27 ਦਸੰਬਰ| ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਜੰਮੂ-ਕਸ਼ਮੀਰ ਦੇ ਦੌਰੇ ਤੋਂ ਪਹਿਲਾਂ IED ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਫਿਲਹਾਲ ਫੌਜ ਨੇ IED  ਨੂੰ ਡਿਫਿਊਜ਼ ਕਰ ਦਿੱਤਾ ਹੈ।
ਫਤਿਹਗੜ੍ਹ ਸਾਹਿਬ, 27 ਦਸੰਬਰ | CM ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ...
ਚੰਡੀਗੜ੍ਹ, 27 ਦਸੰਬਰ| ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਵਿਦੇਸ਼ ਵਿਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਨਾਲ ਪੰਜਾਬ ਤੇ ਹਰਿਆਣਾ ਦੇ ਕਰੀਬ 6 ਨੌਜਵਾਨਾਂ ਨੂੰ ਰੂਸ ਦੀ ਜੇਲ੍ਹ ਤੋਂ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਭਾਰਤ ਵਾਪਸ ਲਿਆਂਦਾ ਗਿਆ। ਰੂਸ ਦੀ ਜੇਲ੍ਹ...
ਸੰਗਰੂਰ/ਸ਼ੇਰਪੁਰ, 27 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਘਨੌਰ ਖੁਰਦ ਵਿਖੇ ਸਹੁਰੇ ਪਰਿਵਾਰ ਵੱਲੋਂ ਲੜਕੀ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਲੜਕੀ ਦੇ ਭਰਾ ਤੇ ਭਰਜਾਈ ਨੂੰ ਗੰਭੀਰ ਸੱਟਾਂ ਮਾਰੀਆਂ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੋਹਣ ਖਾਂ...
ਨਵਾਂਸ਼ਹਿਰ, 27 ਦਸੰਬਰ| ਸ਼ਹੀਦੀ ਸਮਾਗਮਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਲਾਚੌਰ-ਰੂਪਨਗਰ ਕੌਮੀ ਮਾਰਗ ਨੇੜੇ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਇੱਕ ਟਰੈਕਟਰ-ਟਰਾਲੀ ਦੇ ਪਲਟ ਜਾਣ ਦੀ ਸੂਚਨਾ ਮਿਲੀ ਹੈ। ਉਕਤ ਹਾਦਸੇ ਵਿੱਚ ਟਰੈਕਟਰ-ਟਰਾਲੀ ਵਿੱਚ ਸਵਾਰ 30 ਸਵਾਰੀਆਂ ਵਾਲ-ਵਾਲ ਬਚ ਗਈਆਂ। ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇ ‘ਤੇ ਲੰਮਾ ਜਾਮ ਲੱਗ...
ਚੰਡੀਗੜ੍ਹ, 27 ਦਸੰਬਰ| ਪੰਜਾਬ ਅਤੇ ਹਰਿਆਣਾ ਸਣੇ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ‘ਚ ਲਗਾਤਾਰ ਦੂਜੇ ਦਿਨ ਧੁੰਦ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ। ਮੋਹਾਲੀ ‘ਚ ਪਤੀ-ਪਤਨੀ ਦੀ ਜਾਨ ਚਲੀ ਗਈ, ਜਦਕਿ ਗੁਰਦਾਸਪੁਰ ‘ਚ ਸੜਕ ਹਾਦਸੇ ‘ਚ ਮਾਂ-ਧੀ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਅੰਮ੍ਰਿਤਸਰ...
ਅੰਮ੍ਰਿਤਸਰ, 27 ਦਸੰਬਰ| ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮ਼ਜੀਠੀਆ ਅੱਜ SIT ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਦੇ ਚਲਦਿਆਂ SIT ਸਾਹਮਣੇ ਪੇਸ਼ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਉਤੇ ਡਰੱਗ ਨਾਲ ਸਬੰਧਤ ਕੇਸ ਵਿਚ ਪੁੱਛਗਿਛ ਹੋਣੀ ਸੀ,...
ਹੁਸ਼ਿਆਰਪੁਰ, 27 ਦਸੰਬਰ| ਹੁਸ਼ਿਆਰਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਹਫਤਾ ਪਹਿਲਾ ਹੀ ਕੈਨੇਡਾ ਤੋਂ ਆਏ ਮਾਂ-ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸੇ ’ਚ ਇਕ ਹੋਰ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਹੈ ਜਿਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ਤੇ ਮੋਟਰਸਾਈਕਲ...
ਨਵੀਂ ਦਿੱਲੀ, 26 ਦਸੰਬਰ | ਲੋਕਪ੍ਰਿਯਤਾ ਦੇ ਮਾਮਲੇ ਵਿਚ ਦੁਨੀਆ ਵਿਚ ਸਿਖਰ ‘ਤੇ ਬੈਠੇ ਨਰਿੰਦਰ ਮੋਦੀ ਨੇ ਹੁਣ ਇਕ ਹੋਰ ਨਵਾਂ ਰਿਕਾਰਡ ਆਪਣੇ ਨਾਂ ਕੀਤਾ ਹੈ। ਪੀਐੱਮ ਮੋਦੀ ਵਿਸ਼ਵ ਦੇ ਪਹਿਲੇ ਅਜਿਹੇ ਨੇਤਾ ਬਣ ਗਏ ਹਨ ਜਿਨ੍ਹਾਂ ਦਾ ਯੂਟਿਊਬ ਚੈਨਲ 2 ਕਰੋੜ ਸਬਸਕ੍ਰਾਈਬਰਜ਼ ਤੱਕ ਪਹੁੰਚਿਆ ਹੈ। ਮਤਲਬ ਪੀਐੱਮ ਮੋਦੀ ਦੇ ਯੂਟਿਊਬ ਚੈਨਲ ‘ਤੇ 20 ਲੱਖ ਤੋਂ ਵੀ ਜ਼ਿਆਦਾ ਲੋਕ...
- Advertisement -

MOST POPULAR