Home Blog Page 560
ਫ਼ਤਿਹਗੜ੍ਹ ਸਾਹਿਬ, 26 ਦਸੰਬਰ | ਫਤਿਹਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਸ਼ੁਰੂ ਹੋ ਗਿਆ ਹੈ। ਮੰਗਲਵਾਰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ, ਜਿਸ ਦਾ ਭੋਗ 28 ਦਸੰਬਰ...
ਕਪੂਰਥਲਾ, 26 ਦਸੰਬਰ| ਸਵੇਰ ਦੀ ਧੁੰਦ ਕਾਰਨ ਢਿੱਲਵਾਂ, ਕਪੂਰਥਲਾ ਨੇੜੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ 8-9 ਵਾਹਨਾਂ ਦੀ ਆਪਸ 'ਚ ਟੱਕਰ ਹੋ ਗਈ। ਜਿਸ ਵਿੱਚ 5 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਹਾਈਵੇਅ 'ਤੇ ਤਾਇਨਾਤ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲਾਂ 'ਚ ਦਾਖਲ ਕਰਵਾਇਆ। ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ...
ਨਵੀਂ ਦਿੱਲੀ, 26 ਦਸੰਬਰ| ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ 'ਵੀਰ ਬਾਲ ਦਿਵਸ' 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ 'ਵੀਰ ਬਾਲ ਦਿਵਸ' ਵਜੋਂ ਮਨਾਇਆ...
ਜਲੰਧਰ/ਲਾਂਬੜਾ, 26 ਦਸੰਬਰ | ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਤਰਾੜ ਨੇੜਿਓਂ ਲੰਘਦੀ ਨਹਿਰ ਵਿਚੋਂ ਅਣਪਛਾਤੀ ਲੜਕੀ ਦੀ ਲਾਸ਼ ਮਿਲੀ ਹੈ। ਇਸ ਖਬਰ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪਿੰਡ ਦੇ ਕਿਸੇ ਵਿਅਕਤੀ ਨੇ ਲਾਸ਼ ਬਾਰੇ ਸੂਚਨਾ ਦਿੱਤੀ ਸੀ। ਬਾਹੋਂ ਲਾਂਬੜਾ ਦੇ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ...
ਅੰਮ੍ਰਿਤਸਰ, 26 ਦਸੰਬਰ| ਅੰਮ੍ਰਿਤਸਰ ਵਿਚ ਕਿੰਨਰਾਂ ਨੇ ਸੜਕ ਵਿਚਾਲ਼ੇ ਅੱਧ ਨੰਗੇ ਹੋ ਕੇ ਹੰਗਾਮਾ ਕੀਤਾ। ਮਾਮਲਾ ਇੰਨਾ ਵਧ ਗਿਆ ਕਿ ਕਿੰਨਰਾਂ ਨੇ ਪੂਰਾ ਰੋਡ ਹੀ ਜਾਮ ਕਰ ਦਿੱਤਾ। ਜਾਣਕਾਰੀ ਅਨੁਸਾਰ 2 ਕਿੰਨਰ ਆਪਣੀ ਐਕਟਿਵਾ 'ਤੇ ਜਾ ਰਹੇ ਸਨ ਕਿ ਉਨ੍ਹਾਂ ਨੂੰ ਸਰਦਾਰ ਫੈਮਿਲੀ ਦੀ ਇਕ ਕਾਰ ਨੇ ਟੱਕਰ ਮਾਰ ਦਿੱਤੀ। ਫਿਰ ਕੀ ਸੀ ਕਿੰਨਰਾਂ ਨੇ ਅੱਗੇ ਆ ਕੇ ਚੌਕ ਕੋਲ...
ਬਠਿੰਡਾ/ਤਲਵੰਡੀ ਸਾਬੋ, 26 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਦੀ ਅਕਾਲ ਯੂਨੀਵਰਸਿਟੀ 'ਚ ਭੇਤਭਰੀ ਹਾਲਤ 'ਚ ਵਿਦਿਆਰਥਣ ਦੀ ਲਾਸ਼ ਮਿਲੀ ਹੈ। ਪਤਾ ਲੱਗਾ ਹੈ ਕਿ ਵਿਦਿਆਰਥਣ ਨੇ ਅਕਾਲ ਯੂਨੀਵਰਸਿਟੀ ਦੇ ਹੋਸਟਲ ਵਿਚ ਜਾਨ ਦੇ ਦਿੱਤੀ ਹੈ। ਵਿਦਿਆਰਥਣ ਸਿਰਸਾ ਜ਼ਿਲ੍ਹੇ ਦੇ ਡਿੰਗ ਮੰਡੀ ਦੀ ਸੀ, ਜਿਸ ਦਾ ਨਾਂ ਖੁਸ਼ੀ ਦੱਸਿਆ ਜਾ ਰਿਹਾ ਹੈ। ਲਾਸ਼ ਨੂੰ...
ਅੰਮ੍ਰਿਤਸਰ, 26 ਦਸੰਬਰ| ਅੰਮ੍ਰਿਤਸਰ ਵਿਚ ਘਰ ਆ ਕੇ ਬਦਮਾਸ਼ਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਸ ਦਾ ਪਤਾ ਘਰ ਦੇ ਮਾਲਕ ਨੂੰ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਉਥੇ ਹੀ ਇਸ ਵਾਰਦਾਤ ਤੋਂ ਬਾਅਦ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ...
ਤਰਨਤਾਰਨ, 26 ਦਸੰਬਰ | ਇਥੋਂ ਦੇ ਕਸਬਾ ਫਤਿਆਬਾਦ ਦੀ ਸਬਜ਼ੀ ਮੰਡੀ 'ਚ ਮਟਰ ਵੇਚਣ ਆਏ ਕਿਸਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਚਲਾਈਆ ਗੋਲੀਆਂ ਨਾਲ ਮੰਡੀ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮੌਕੇ 'ਤੇ ਪਹੁੰਚੇ ਥਾਣਾ ਗੋਇੰਦਵਾਲ ਸਾਹਿਬ ਦੇ ਇੰਚਾਰਜ ਪਰਮਜੀਤ ਸਿੰਘ ਵਿਰਦੀ ਤੇ ਪੁਲਿਸ ਚੌਕੀ ਫਤਿਆਬਾਦ ਦੇ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ...
ਨਵੀਂ ਦਿੱਲੀ, 26 ਦਸੰਬਰ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਲ ਵੀਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਕੌਮਾਂਤਰੀ ਪੱਧਰ ਉਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ...
ਚੰਡੀਗੜ੍ਹ, 26 ਦਸੰਬਰ | ਹੁਣ ਸਰਕਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਕੱਚੇ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਪਾਵਰਕਾਮ ਨੇ ਐਲਾਨਨਾਮਾ ਜਾਰੀ ਕਰਕੇ ਕਿਹਾ ਹੈ ਕਿ ਜੇ ਕੋਈ ਕੱਚਾ ਮੁਲਾਜ਼ਮ ਬਿਜਲੀ ਦਾ ਝਟਕਾ ਲੱਗਣ ਨਾਲ ਜ਼ਖ਼ਮੀ ਜਾਂ ਮਰਦਾ ਹੈ ਤਾਂ ਉਸ ਨੂੰ ਪੱਕੇ ਮੁਲਾਜ਼ਮਾਂ ਵਾਂਗ ਮੁਆਵਜ਼ਾ ਦਿੱਤਾ ਜਾਵੇ ਪਰ ਪਹਿਲਾਂ ਅਜਿਹਾ ਨਹੀਂ ਸੀ। ਪਹਿਲਾਂ ਮੁਆਵਜ਼ਾ ਸਿਰਫ਼...
- Advertisement -

MOST POPULAR