Home Blog Page 575
ਰਾਜਸਥਾਨ, 3 ਦਸੰਬਰ | BJP ਨੇ ਵਿਧਾਨ ਸਭਾ ਦੇ ਚੋਣ ਨਤੀਜਿਆਂ ਵਿਚ ਛਤੀਸਗੜ੍ਹ, ਰਾਜਸਥਾਨ ਤੇ MP ‘ਚ ਜਿੱਤ ਦਰਜ ਕੀਤੀ ਹੈ ਸਿਰਫ ਤੇਲੰਗਾਨਾ ‘ਚ ਕਾਂਗਰਸ ਨੂੰ ਜਿੱਤ ਹਾਸਲ ਹੋਈ ਹੈ। ਭਾਜਪਾ ਦੇ ਮੰਤਰੀ ਇਸ ਨੂੰ ਸੈਮੀਫਾਈਨਲ ਦਾ ਟਰੇਲਰ ਦੱਸ ਰਹੇ ਹਨ। ਭਾਜਪਾ ਦੇਸ਼ ਦੇ 12 ਸੂਬਿਆਂ ’ਚ ਸੱਤਾਧਾਰੀ ਪਾਰਟੀ ਬਣੀ ਹੈ ਜਦਕਿ ਕਾਂਗਰਸ 3 ਸੂਬਿਆਂ ਤਕ ਸਿਮਟ ਗਈ ਹੈ।...
ਜਲੰਧਰ, 3 ਦਸੰਬਰ| ਨਕੋਦਰ 'ਚ ਚੋਰਾਂ ਨੇ ਇਕ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਜਦੋਂ ਇਹ ਘਟਨਾ ਵਾਪਰੀ ਤਾਂ ਪਰਿਵਾਰ ਇੱਕ ਵਿਆਹ ਵਿੱਚ ਗਿਆ ਹੋਇਆ ਸੀ। ਨਕੋਦਰ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਰਣਜੀਤ ਨਗਰ ਦੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਚੋਰ ਘਰ ਵਿੱਚੋਂ ਕਰੀਬ 40 ਤੋਲੇ ਸੋਨਾ, ਇੱਕ ਲੱਖ...
ਚੰਡੀਗੜ੍ਹ, 3 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੈੱਕ ਬਾਊਂਸ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪਤੀ ਵੱਲੋਂ ਜਾਰੀ ਕੀਤਾ ਗਿਆ ਚੈੱਕ ਬਾਊਂਸ ਹੋ ਜਾਂਦਾ ਹੈ ਤਾਂ ਪਤਨੀ ਖਿਲਾਫ ਸਿਰਫ ਇਸ ਆਧਾਰ ‘ਤੇ ਕੇਸ ਨਹੀਂ ਚਲਾਇਆ ਜਾ ਸਕਦਾ ਕਿ ਬੈਂਕ ਖਾਤਾ ਸੰਯੁਕਤ ਹੈ। ਜੇਕਰ ਚੈੱਕ ‘ਤੇ ਪਤਨੀ ਦੇ ਦਸਤਖਤ ਨਹੀਂ ਹਨ ਤਾਂ...
ਅੰਮ੍ਰਿਤਸਰ, 3 ਦਸੰਬਰ | ਹਰਿਮੰਦਰ ਸਾਹਿਬ ਤੋਂ ਅਰਦਾਸ ਦੀ ਰਕਮ ਇਕੱਠੀ ਕਰਨ ਲਈ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਲਜ਼ਮਾਂ ਦਾ ਪਿੱਛਾ ਕਰਦੀ-ਕਰਦੀ ਦਿੱਲੀ ਪੁੱਜੀ। ਗ੍ਰਿਫ਼ਤਾਰ ਕੀਤੇ 4 ਮੁਲਜ਼ਮਾਂ ਵਿਚ ਇਕ ਔਰਤ ਵੀ ਸ਼ਾਮਲ ਹੈ। ਫਿਲਹਾਲ ਮੁਲਜ਼ਮਾਂ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਅਨੁਸਾਰ...
ਮਾਨਸਾ, 3 ਦਸੰਬਰ| ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਸਿੱਧੂ ਮੂਸੇ ਵਾਲਾ ਦੀ ਹਵੇਲੀ ਪਹੁੰਚੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਕੇਸ ਵਿੱਚ ਅਦਾਲਤ ਵੱਲੋਂ ਆਪਣੇ ਆਪ ਹੀ ਬੜੇ ਧਿਆਨ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਮਾਨਯੋਗ ਅਦਾਲਤ ਦਾ ਧੰਨਵਾਦ ਕਰਿਆ ਤੇ ਕਿਹਾ ਕਿ ਪੰਜਾਬ ਸਰਕਾਰ ਅਜੇ ਵੀ...
ਪਟਿਆਲਾ, 3 ਦਸੰਬਰ| ਸੀ. ਆਈ. ਏ. ਸਟਾਫ ਪਟਿਆਲਾ ਦੀ ਪੁਲਿਸ ਨੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਥਾਣਾ ਸ਼ੰਭੂ ਦੇ ਐੱਸਐੱਚਓ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸ਼ੰਭੂ ਵਿਖੇ ਹੋਏ ਟੇਲਰ ਮਾਸਟਰ ਦੇ ਕਤਲ ਦਾ ਪਰਦਾਫਾਸ਼ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਡੀਐੱਸਐੱਪੀ ਇਨਵੈਸਟੀਗੇਸ਼ਨ ਸੁਖਅੰਮ੍ਰਿਤ ਸਿੰਘ ਰੰਧਾਵਾ ਨੇ ਦੱਸਿਆ ਕਿ ਪਿੰਡ ਸਲੇਮਪੁਰ ਸੇਖਾਂ ਥਾਣਾ ਸ਼ੰਭੂ ਵਿਖੇ ਟੇਲਰ ਮਾਸਟਰ ਲਛਮਣ ਸਿੰਘ ਦਾ ਤੇਜ਼ਧਾਰ ਹਥਿਆਰ (ਦਾਤਰ) ਨਾਲ ਸੱਟਾਂ ਮਾਰ...
ਹਰਿਆਣਾ/ਹਿਮਾਚਲ, 3 ਦਸੰਬਰ | ਹਰਿਆਣਾ ਦੇ ਝੱਜਰ ਦੇ ਬਹਾਦਰਗੜ੍ਹ ਦੇ ਇਕ ਕਿਸਾਨ ਪਰਿਵਾਰ ਦੀ ਧੀ ਹਿਮਾਚਲ ਪ੍ਰਦੇਸ਼ ਵਿਚ ਜੱਜ ਬਣ ਗਈ ਹੈ। ਪਿੰਡ ਜਸੌਰਖੇੜੀ ਦੀ ਰਹਿਣ ਵਾਲੀ ਹਿਮਾਨੀ ਦੇਸਵਾਲ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਮੁਕਾਬਲੇ ਦੀ ਪ੍ਰੀਖਿਆ ਵਿਚ ਛੇਵਾਂ ਰੈਂਕ ਹਾਸਲ ਕੀਤਾ। ਹਿਮਾਨੀ ਦੀ ਕਾਮਯਾਬੀ ਕਾਰਨ ਜੱਦੀ ਪਿੰਡ ਵਿਚ ਜਸ਼ਨ ਦਾ ਮਾਹੌਲ ਹੈ। ਇਸ ਦੇ ਨਾਲ ਹੀ ਹਿਮਾਨੀ ਨੂੰ...
ਨਵੀਂ ਦਿੱਲੀ, 3 ਦਸੰਬਰ | ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਭਾਜਪਾ ਸੂਬੇ ਦੇ ਸਥਾਨਕ ਲੋਕਲ ਬਾਡੀਜ਼ ਤੇ ਲੋਕ ਸਭਾ ਚੋਣਾਂ ਸਣੇ ਸਾਰੀਆਂ ਚੋਣਾਂ ਆਪਣੇ ਦਮ ‘ਤੇ ਲੜੇਗੀ ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਆਪਣੀ ਗਲੀ, ਮੁਹੱਲੇ ਤੇ...
ਦੀਨਾਨਗਰ, 3 ਦਸੰਬਰ| ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਥਾਣਾ ਬਹਿਰਾਮਪੁਰ ਦੇ ਖੇਤਰ ਵਿੱਚ 12 ਬੋਰ ਦੀ ਰਾਈਫਲ ਤੋਂ ਫਾਇਰਿੰਗ ਕਰਕੇ ਇੱਕ ਕਾਰ ਸਵਾਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਹਿਰਾਮਪੁਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਰਮੇਸ਼ ਕੁਮਾਰ ਪੁੱਤਰ ਸ਼ਿਵ ਲਾਲ ਵਾਸੀ ਹਰੀਜਨ ਕਾਲੋਨੀ ਨਵਾਂ ਟਾਂਡਾ ਨੇ ਪੁਲਿਸ ਨੂੰ ਦਿੱਤੇ ਆਪਣੇ...
ਅਲਾਵਲਪੁਰ, 3 ਦਸੰਬਰ| ਪਿੰਡ ਧੋਗੜੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਕੀ ਅਲਾਵਲਪੁਰ ਦੇ ਇੰਚਾਰਜ ਕਰਨਲ ਸਿੰਘ ਅਤੇ ਰੇਲਵੇ ਪੁਲਸ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧੋਗੜੀ 'ਚ ਰੇਲਵੇ ਟ੍ਰੈਕ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਮੌਕੇ 'ਤੇ ਪਹੁੰਚ ਕੇ...
- Advertisement -

MOST POPULAR