Home Blog Page 582
ਲੁਧਿਆਣਾ, 15 ਦਸੰਬਰ | ਲੁਧਿਆਣਾ ਦੇ ਬੱਸ ਸਟੈਂਡ ਨੇੜੇ ਮਨਜੀਤ ਨਗਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਤਿੰਨ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਬਘੇਲ ਸਿੰਘ ਸੀ। ਬਘੇਲ ਸਿੰਘ ਅਜੇ ਕੁਆਰਾ ਸੀ। ਬੇਟੇ ਦੀ ਮੌਤ ਤੋਂ ਬਾਅਦ ਮਾਂ-ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ। ਮੁਹੱਲੇ ਵਾਲਿਆਂ ਦਾ ਆਰੋਪ ਹੈ ਕਿ...
ਹਰਿਆਣਾ, 15 ਦਸੰਬਰ | ਲੰਬੇ ਸਮੇਂ ਤੋਂ ਫਰਾਰ ਅਤੇ 1 ਲੱਖ ਰੁਪਏ ਦਾ ਇਨਾਮ ਰੱਖਣ ਵਾਲਾ ਦੋਸ਼ੀ ਪੁਲਿਸ ਦੀ ਵਰਦੀ ਪਾ ਕੇ ਕਿਸੇ ਨੂੰ ਅਗਵਾ ਕਰ ਰਿਹਾ ਸੀ। ਇਸ ਤੋਂ ਪਹਿਲਾਂ ਕਿ ਉਹ ਵਾਰਦਾਤ ਨੂੰ ਅੰਜਾਮ ਦਿੰਦਾ, ਗੁਰੂਗ੍ਰਾਮ ਪੁਲਿਸ ਨੇ ਉਸ ਨੂੰ ਫੜ ਲਿਆ। ਏਸੀਪੀ ਕ੍ਰਾਈਮ ਵਰੁਣ ਦਹੀਆ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ਵਿਚ ਮਹਿੰਦਰਗੜ੍ਹ ਦਾ ਰਹਿਣ ਵਾਲਾ...
ਮੁਕਤਸਰ, 15 ਦਸੰਬਰ| ਅਜਨਾਲ਼ਾ ਕੇਸ 'ਚ ਭਾਈ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਅਜਨਾਲ਼ਾ ਪੁਲਿਸ ਨੇ ਹਿਰਾਸਤ 'ਚ ਲਿਆ ਹੈ। 39 ਨੰਬਰ ਐਫਆਈਆਰ 'ਚ ਮੁਕਤਸਰ ਜ਼ਿਲ੍ਹੇ ਦੇ ਇਸ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਹਿਰਾਸਤ ਚ ਲਏ ਗਏ ਇਸ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਅਜਨਾਲ਼ਾ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾ ਸਕਦਾ...
ਤਰਨਤਾਰਨ, 15 ਦਸੰਬਰ | ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਹ ‘ਅਮਰੀਕਾ ਗੋਟ ਟੇਲੈਂਟ’ ‘ਚ ਵੀ ਹਿੱਸਾ ਲੈ ਚੁੱਕਾ ਹੈ। ਪੰਜਾਬ ਪੁਲਿਸ ਵਿਚ ਕਾਂਸਟੇਬਲ ਰਹਿ ਚੁੱਕੇ 7.6 ਫੁੱਟ ਦੇ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਨਸ਼ੇ ਸਣੇ ਫੜਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਤਰਨਤਾਰਨ ਤੋਂ ਹੋਈ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਸਰਹੱਦ...
ਚੰਡੀਗੜ੍ਹ, 15 ਦਸੰਬਰ | ਆਸਟਰੇਲੀਆ ਦੇ ਯੂਥ ਸਿਲੈਕਸ਼ਨ ਪੈਨਲ (ਵਾਈਐਸਪੀ) ਨੇ ਅਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿਚ 2 ਨੌਜਵਾਨ ਪੰਜਾਬੀ ਸਿੱਖ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣ ਪਿਛਲੇ ਹਫ਼ਤੇ ਐਲਬਰੀ ਵਿਚ ਹੋਈ 2023 ਅੰਡਰ-19 ਪੁਰਸ਼ਾਂ ਦੀ ਕੌਮੀ ਚੈਂਪੀਅਨਸ਼ਿਪ ਦੌਰਾਨ ਕੀਤੀ ਗਈ ਸੀ। ਅੰਡਰ-19 ਵਿਸ਼ਵ...
ਅੰਮ੍ਰਿਤਸਰ, 15 ਦਸੰਬਰ| ਪਿੰਡ ਰਣਗੜ੍ਹ ਵਿਖੇ ਹੋਏ ਤੜਕਸਾਰ ਵਿਚ ਕਤਲ ਦੇ ਮਾਮਲੇ ਵਿਚ 3 ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਿਨ੍ਹਾਂ ਵਿਚੋਂ ਇਕ ਮੁਲਜ਼ਮ ਕਰਮਜੀਤ ਸਿੰਘ ਦੀ ਤਬੀਅਤ ਖਰਾਬ ਹੋਣ ਕਰਕੇ ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੇਰ ਸ਼ਾਮ ਆਰੋਪੀ ਕਰਮਜੀਤ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ।ਪੁਲਿਸ ਵੱਲੋਂ...
ਮੋਹਾਲੀ, 15 ਦਸੰਬਰ | ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਈਸਾਪੁਰੀਆ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ...
ਮੁਕਤਸਰ, 15 ਦਸੰਬਰ | ਬਠਿੰਡਾ-ਮੁਕਤਸਰ ਰੋਡ ‘ਤੇ ਸਵੇਰੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦਾ ਅਜੇ 2 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੀ ਵਿਆਹ ਵਾਲੀ ਸ਼ੇਰਵਾਨੀ ਵਾਪਸ ਕਰਕੇ ਘਰ ਪਰਤ ਰਿਹਾ ਸੀ ਕਿ ਹਾਦਸਾ ਵਾਪਰ ਗਿਆ ਤੇ ਉਸ ਦੀ ਜਾਨ ਚਲੀ ਗਈ। ਮ੍ਰਿਤਕ ਦੀ...
ਚੰਡੀਗੜ੍ਹ, 15 ਦਸੰਬਰ | ਪੰਜਾਬ 'ਚ ਕੜਾਕੇ ਦੀ ਠੰਡ ਪੈ ਰਹੀ ਹੈ। ਲੋਕਾਂ ਨੇ ਠੰਡ ਤੋਂ ਬਚਣ ਲਈ ਆਪਣੇ-ਆਪ ਨੂੰ ਘਰਾਂ ਵਿਚ ਕੈਦ ਕਰ ਲਿਆ ਹੈ। ਸੂਬੇ ਵਿਚ ਠੰਡ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ। ਫਾਜ਼ਿਲਕਾ ਦੇ ਪਿੰਡ ਘੋੜੇਵਾਲਾ 'ਚ ਠੰਡ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ। ਇਸੇ ਤਰ੍ਹਾਂ ਡੇਰਾਬੱਸੀ 'ਚ ਵੀ ਇਕ ਨੌਜਵਾਨ ਦੀ ਠੰਡ ਕਾਰਨ ਮੌਤ...
ਲੁਧਿਆਣਾ, 15 ਦਸੰਬਰ| ਲੁਧਿਆਣਾ ਦੇ ਸੈਕਟਰ 32 ਸਥਿਤ ਇੱਕ ਘਰ ਵਿੱਚ ਰੱਖੀ ਗਈ ਨੇਪਾਲੀ ਨੌਕਰਾਨੀ ਵੱਲੋਂ ਤਿੰਨ ਲੋਕਾਂ ਨੂੰ ਕੋਈ ਨਸ਼ੀਲਾ ਪਦਾਰਥ ਖਿਲਾ ਕੇ ਬੇਹੋਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਇਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਡਾਕਟਰ ਇਨ੍ਹਾਂ ਦਾ ਇਲਾਜ ਕਰ ਰਹੇ ਹਨ। ਇਸ ਦੌਰਾਨ ਘਰ ਦੀ...
- Advertisement -

MOST POPULAR