Home Blog Page 586
ਚੰਡੀਗੜ੍ਹ, 23 ਦਸੰਬਰ | ਪੰਜਾਬ 'ਚ ਸ਼ੁੱਕਰਵਾਰ ਨੂੰ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਦਾ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਦਿਨ ਵੇਲੇ ਠੰਡ ਪਹਿਲਾਂ ਦੇ ਮੁਕਾਬਲੇ ਲਗਾਤਾਰ ਵੱਧ ਰਹੀ ਹੈ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ...
ਜਲੰਧਰ, 23 ਦਸੰਬਰ | ਬਦਮਾਸ਼ਾਂ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੂਡ ਵਿਚ ਹੈ। ਹੁਣ ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਇਕ ਬਦਮਾਸ਼ ਨੂੰ ਗੋਲੀ ਲੱਗੀ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵੱਲੋਂ ਕੀਤਾ ਗਿਆ। ਜ਼ਖਮੀ ਗੈਂਗਸਟਰ ਦੀ ਪਛਾਣ...
ਤਰਨਤਾਰਨ, 22 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਮਪੁਰ ਭੂਤਵਿੰਡ ਦੇ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਮਲੂਖ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਬਾਹਰ ਭੇਜਿਆ ਸੀ, ਜਿਸ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗਾ। ਕਿਸਾਨ ‘ਤੇ ਬੈਂਕਾਂ...
ਮੋਗਾ, 22 ਦਸੰਬਰ | ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਪਿੰਡ ਬੁੱਟਰ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਪੱਥਰਾਂ ਨਾਲ ਭਰਿਆ ਇਕ ਤੇਜ਼ ਰਫਤਾਰ ਟਿੱਪਰ ਸੰਤੁਲਨ ਗੁਆ ​​ਕੇ ਕਾਰ 'ਤੇ ਪਲਟ ਗਿਆ। ਕਾਰ 'ਚ ਸਵਾਰ 5 ਲੋਕਾਂ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 4 ਸਾਲ ਦੀ ਬੱਚੀ ਸੁਰੱਖਿਅਤ ਰਹੀ। ਜਾਣਕਾਰੀ ਅਨੁਸਾਰ ਇਹ ਪਰਿਵਾਰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਮੋਗਾ ਆਇਆ...
ਪਟਿਆਲਾ, 22 ਦਸੰਬਰ | ਨਾਭਾ ਵਿਚ ਸੜਕ ਹਾਦਸੇ ਵਿਚ ਬਾਈਕ ਸਵਾਰ 2 ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਰੋਹਟੀ ਛੰਨਾ ਦੇ ਰਹਿਣ ਵਾਲੇ 24 ਸਾਲ ਦੇ ਸੰਜੇ ਕੁਮਾਰ ਤੇ ਨਰਿੰਦਰ ਸਿੰਘ ਪਿੰਡ ਚੰਨੀ ਵਜੋਂ ਹੋਈ ਹੈ। ਦੋਵੇਂ ਦੋਸਤ ਇਕ ਫੈਕਟਰੀ ਵਿਚ ਨੌਕਰੀ ਕਰਦੇ ਸਨ। ਜਿਥੋਂ ਡਿਊਟੀ ਖਤਮ ਕਰਨ ਤੋਂ ਬਾਅਦ ਬਾਈਕ ‘ਤੇ ਪਰਤਦਿਆਂ ਹਾਦਸਾ ਵਾਪਰਿਆ। ਹਾਦਸਾ ਸਾਧਾ...
ਫਿਰੋਜ਼ਪੁਰ, 23 ਦਸੰਬਰ | ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਟਾ-ਦਾਲ ਸਕੀਮ ਲੈਣ ਵਾਲੇ 12 ਕਿੱਲਿਆਂ ਦੇ ਮਾਲਕ ਪਤੀ-ਪਤਨੀ ਖ਼ਿਲਾਫ਼ ਥਾਣਾ ਘੱਲ ਖੁਰਦ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਦਰਖਾਸਤ ਨੰਬਰ 3632 ਸਪੈਸ਼ਲ ਪੀਸੀ ਰਾਹੀਂ ਭੁਪਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ, ਸੁਰਜੀਤ ਸਿੰਘ ਪੁੱਤਰ ਸੂਰਤ ਸਿੰਘ...
ਮੋਗਾ, 22 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਕੋਲ ਮੋਟਰਸਾਈਕਲ ਅਤੇ ਬਲੈਰੋ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ। ਪੁੱਤਰ ਅਤੇ ਪਿਤਾ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ...
ਲੁਧਿਆਣਾ, 22 ਦਸੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਿਮਲਾਪੁਰੀ ਦੀ ਰਹਿਣ ਵਾਲੀ ਇਕ ਕੁੜੀ ਨੂੰ ਪਿੰਡ ਗਿੱਲ ਛੱਡਣ ਦੇ ਬਹਾਨੇ ਆਟੋ ਚਾਲਕ ਨੇ ਅਗਵਾ ਕਰ ਲਿਆ। ਇਸ ਮਗਰੋਂ ਆਟੋ ਚਾਲਕ ਉਸ ਨੂੰ ਸੁੰਨਸਾਨ ਇਲਾਕੇ 'ਚ ਲੈ ਗਿਆ। ਇਥੇ ਕੁੜੀ ਨਾਲ ਆਟੋ ਚਾਲਕ ਅਤੇ ਉਸ ਦੇ 2 ਸਾਥੀਆਂ ਨੇ ਗੈਂਗਰੇਪ ਕੀਤਾ। ਇਸ ਤੋਂ ਬਾਅਦ ਦੋਸ਼ੀ ਪੀੜਤ ਕੁੜੀ ਨੂੰ...
ਹੁਸ਼ਿਆਰਪੁਰ, 22 ਦਸੰਬਰ | ਇਥੋਂ ਇਕ ਵੱਡੀ ਖਬਰ ਆਈ ਹੈ। ਕੇਂਦਰੀ ਜੇਲ ਹੁਸ਼ਿਆਰਪੁਰ ਵਿਚ 2 ਹਵਾਲਾਤੀਆਂ ਨੇ ਜਾਨ ਦੇ ਦਿੱਤੀ। ਮ੍ਰਿਤਕਾਂ ਦੀ ਪਛਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ ਵਿਚ ਵਾਪਰੀ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਮਰਨ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ। ਰੇ.ਪ ਕੇਸ 'ਚ ਸਜ਼ਾ ਕੱਟ ਰਿਹਾ ਸੀ ਰਿੰਦਾ। ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ...
ਚੰਡੀਗੜ੍ਹ, 22 ਦਸੰਬਰ | ਪੰਜਾਬ ਸਰਕਾਰ ਨੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਪੱਤਰ ਜਾਰੀ ਕੀਤਾ ਹੈ। ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਰਹਿਣਗੀਆਂ।
- Advertisement -

MOST POPULAR