Home Blog Page 59
ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਸਿੱਧਾ ਪਹੁੰਚਾਉਣ ਲਈ ਸੂਬਾ ਵਿਆਪੀ ਲਾਮਬੰਦੀ ਮੁਹਿੰਮ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ...
ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ', ਜੋ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਰਸਮੀ ਤੌਰ 'ਤੇ ਸ਼ੁਰੂ ਕੀਤੀ ਜਾਵੇਗੀ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੀ ਹੈ। ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਦਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ...
ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ...
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਮਹੱਤਵਪੂਰਨ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ 'ਤੇ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੇ ਹਨ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ...
ਗੈਸ ਸਿਲੰਡਰਾਂ ਦੇ ਵਧਦੇ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਮਿੱਟੀ ਦਾ ਤੇਲ ਦੁਬਾਰਾ ਸ਼ੁਰੂ ਕੀਤਾ ਹੈ। ਮਿੱਟੀ ਦੇ ਤੇਲ ਦੀ ਵਿਕਰੀ 'ਤੇ ਪਾਬੰਦੀ ਹਟਾ ਕੇ, 60 ਦਿਨਾਂ ਦੀ ਗ੍ਰੇਸ ਪੀਰੀਅਡ ਦਿੱਤੀ ਗਈ ਹੈ। ਮਿੱਟੀ ਦਾ ਤੇਲ ਹੁਣ ਪੈਟਰੋਲ ਪੰਪਾਂ 'ਤੇ ਵੇਚਿਆ ਜਾਵੇਗਾ। ਦੇਸ਼ ਭਰ ਦੇ 21 ਰਾਜਾਂ ਵਿੱਚ ਜਨਤਕ ਵੰਡ ਪ੍ਰਣਾਲੀ...
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ...
ਭਗਵੰਤ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ...
- Advertisement -

MOST POPULAR