Home Blog Page 620
ਅੰਮ੍ਰਿਤਸਰ, 6 ਦਸੰਬਰ| ਸ਼ਹਿਰ 'ਚ ਇਕ ਔਰਤ ਆਪਣੇ ਪਤੀ ਨਾਲ ਝਗੜਾ ਕਰਕੇ ਪ੍ਰੇਮੀ ਨਾਲ ਭੱਜ ਗਈ। ਜਾਣ ਤੋਂ ਪਹਿਲਾਂ ਉਸਨੇ ਪੂਰੇ ਪਰਿਵਾਰ ਨੂੰ ਰਾਤ ਦੇ ਖਾਣੇ ਵਿੱਚ ਨੀਂਦ ਦੀਆਂ ਗੋਲੀਆਂ ਮਿਲਾ ਦਿੱਤੀਆਂ। ਔਰਤ ਦੇ ਭੱਜਣ ਤੋਂ ਬਾਅਦ ਉਸ ਦੀ 11 ਮਹੀਨੇ ਦੀ ਬੇਟੀ ਦੀ ਸਿਹਤ ਵਿਗੜ ਗਈ। ਮਾਸੂਮ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮਾਮਲਾ ਲੋਪੋਕੇ ਥਾਣੇ ਅਧੀਨ ਪੈਂਦੇ...
ਹਰਿਆਣਾ, 6 ਦਸੰਬਰ | ਹਰਿਆਣਵੀ ਕਲਾਕਾਰ ਨਵੀਨ ਨਾਰੂ ਨੂੰ ਇਕ ਔਰਤ ਨਾਲ ਜਬਰ-ਜ਼ਨਾਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਂਸੀ ਪੁਲਿਸ ਨੇ ਉਸ ਨੂੰ ਫੜ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਰਵਿੰਦਰ ਸਾਂਗਵਾਨ ਨੇ ਦੱਸਿਆ ਕਿ ਹਰਿਆਣਵੀ ਕਲਾਕਾਰ ਖ਼ਿਲਾਫ਼ ਇਕ ਔਰਤ ਨੇ ਪੁਲਿਸ ਨੂੰ...
ਲੁਧਿਆਣਾ, 6 ਦਸੰਬਰ| ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਕਈ ਦਿਨਾਂ ਤੋਂ ਹਾਲਤ ਨਾਜ਼ੁਕ ਹੋਣ ਕਰਕੇ ਵੈਂਟੀਲੇਟਰ 'ਤੇ ਸਨ।  ਉਨ੍ਹਾਂ ਨੇ 5 ਦਸੰਬਰ ਦੀ ਸ਼ਾਮ ਨੂੰ ਪੀਜੀਆਈ ਚੰਡੀਗੜ੍ਹ 'ਚ ਆਖਰੀ ਸਾਹ ਲਏ। ਅੱਜ ਨੂੰ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ। ਉਹ ਰਾਏਕੋਟ ਤੋਂ ਵਿਧਾਇਕ ਰਹੇ ਸਨ। ਅਕਾਲੀ ਸਰਕਾਰ ਵੇਲੇ ਪੀ ਐਸ ਆਈ ਈ ਸੀ ਦੇ ਚੇਅਰਮੈਨ ਵੀ...
ਲੁਧਿਆਣਾ, 6 ਦਸੰਬਰ | ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੰਗਲਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਪੰਜਾਬ ’ਚ ਪਿਛਲੇ 2 ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ। ਉਥੇ ਹੀ ਧੁੰਦ ਵਧਣ ਨਾਲ ਠੰਡ ਵੀ ਵਧ ਗਈ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ਅੱਠ ਤੋਂ 9 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਫ਼ਰੀਦਕੋਟ, ਗੁਰਦਾਸਪੁਰ, ਬਰਨਾਲਾ ’ਚ ਘੱਟੋ-ਘੱਟ ਤਾਪਮਾਨ 8.5...
ਜਲੰਧਰ, 6 ਦਸੰਬਰ| ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਮੁਖੀ ਮੋਹਨ ਭਾਗਵਤ ਮੰਗਲਵਾਰ ਰਾਤ ਜਲੰਧਰ ਪਹੁੰਚੇ। ਰੇਲਵੇ ਸਟੇਸ਼ਨ ਅਤੇ ਆਸਪਾਸ ਦੇ ਇਲਾਕਿਆਂ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਅੱਜ ਉਹ ਵਿਦਿਆਧਾਮ ਵਿਖੇ ਵਲੰਟੀਅਰਾਂ ਨਾਲ ਮੀਟਿੰਗ ਕਰਨਗੇ। ਮੋਹਨ ਭਾਗਵਤ 3 ਦਿਨ ਪੰਜਾਬ ‘ਚ ਰਹਿਣਗੇ। ਮੋਹਨ ਭਾਗਵਤ ਦੀ ਮੀਟਿੰਗ ਵਿੱਚ ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਸਮੇਤ ਹੋਰ ਰਾਜਾਂ ਤੋਂ ਵਾਲੰਟੀਅਰ...
ਅੰਮ੍ਰਿਤਸਰ/ਚੋਗਾਵਾਂ, 6 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੱਕੜ ਵਿਖੇ ਇਕ ਮਹਿਲਾ ਉੱਪਰ ਸਾਰੇ ਪਰਿਵਾਰ ਨੂੰ ਨਸ਼ੀਲੀਆਂ ਗੋਲੀਆਂ ਦੇਣ ਦੇ ਦੋਸ਼ ਲਗਾਏ ਗਏ ਹਨ, ਜਿਸ ਉਪਰੰਤ 11 ਸਾਲ ਦੀ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਬੱਚੀ ਦੇ ਪਿਤਾ ਨੇ ਆਪਣੀ ਪਤਨੀ ਉੱਪਰ ਬੱਚੀ ਨੂੰ ਨਸ਼ੀਲੀਆਂ ਗੋਲੀਆਂ ਦੇ ਕੇ...
ਜਲੰਧਰ, 6 ਦਸੰਬਰ| ਪਿੰਡ ਧੋਗੜੀ ਦੇ ਰੇਲਵੇ ਟਰੈਕ ਤੋਂ ਬੇਕਰੀ ਮਾਲਕ ਇਸ਼ੂ ਦੇ ਵੱਡੇ ਭਰਾ ਦਵਿੰਦਰ ਕੁਮਾਰ ਦੀਪੂ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਥਾਣਾ ਆਦਮਪੁਰ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 304 (ਗੈਰ ਇਰਾਦਤਨ ਹੱਤਿਆ) 201 (ਸਬੂਤ ਖੁਰਦ-ਬੁਰਦ) ਕਰਨ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। ਪੁਲਿਸ ਨੇ ਕੇਸ ਵਿਚ ਧੋਗੜੀ ਦੇ ਹੀ ਰਹਿਣ ਵਾਲੇ ਕਾਲੂ ਤੇ ਉਸਦੇ...
ਜੈਪੁਰ, 6 ਦਸੰਬਰ| ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਾਮਲੇ 'ਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਸੁਖਦੇਵ ਗੋਗਾਮੇੜੀ ਕਤਲ ਕਾਂਡ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਨੇ ਜੈਪੁਰ ਦੇ ਝੋਟਵਾੜਾ ਦੇ ਰਹਿਣ ਵਾਲੇ ਰੋਹਿਤ ਰਾਠੌੜ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਮੂਲ ਰੂਪ ਵਿੱਚ ਨਾਗੌਰ ਦੇ ਮਕਰਾਨਾ...
ਲੁਧਿਆਣਾ, 6 ਦਸੰਬਰ| ਲੁਧਿਆਣਾ ਤੋਂ ਦਿਲ ਦਹਿਲਾਉਂਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਜਿੰਮ ਕੋਚ ਉਤੇ ਫਾਇਰਿੰਗ ਦੀ ਘਟਨਾ ਹੋਈ ਹੈ। ਜਿੰਮ ਕੋਚ ਆਪਣੀ ਕਾਰ ਵਿਚ ਜਿੰਮ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ ਕਿ ਬਾਈਕ ਸਵਾਰਾਂ ਨੇ ਉਸਦੀ ਕਾਰ ਰੋਕ ਕੇ ਉਸ ਉਤੇ ਗੋਲ਼ੀਆਂ ਵਰ੍ਹਾਈਆਂ। ਜਿੰਮ ਮਾਲਕ ਨੂੰ ਚੰਡੀਗੜ੍ਹ ਦੇ ਹਸਪਤਾਲ ਰੈਫਰ ਕੀਤਾ ਗਿਆ ਹੈ। ਜਿਥੇ ਉਸਦੀ ਹਾਲਤ ਗੰਭੀਰ...
ਜਲੰਧਰ, 6 ਦਸੰਬਰ| ਮਿੱਠੂ ਬਸਤੀ ਨਹਿਰ ਨੇੜੇ ਸੈਰ ਕਰਦੇ ਹੋਏ ਸਿੱਖ ਵਿਅਕਤੀ ਅਤੇ ਉਸ ਦੇ ਬੇਟੇ 'ਤੇ ਹਮਲਾ ਕੀਤਾ ਗਿਆ। ਪੀੜਤ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮਾਂ ਨੇ ਉਸ ਦੇ ਲੜਕੇ ਦੀ ਪੱਗ ਵੀ ਲਾਹ ਦਿੱਤੀ। ਮੰਗਲਵਾਰ ਦੇਰ ਰਾਤ ਪਰਿਵਾਰ ਨੇ ਬਸਤੀ ਬਾਵਾ ਖੇਲ ਥਾਣੇ ਪਹੁੰਚ ਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ...
- Advertisement -

MOST POPULAR