Home Blog Page 622
ਗੁਜਰਾਤ, 5 ਦਸੰਬਰ | ਗੁਜਰਾਤ ਦੇ ਵਲਸਾਡ ਤੋਂ ਇੱਕ ਭਿਖਾਰੀ ਦੀ ਹੈਰਾਨ ਕਰਨ ਵਾਲੀ ਕਹਾਣੀ ਸਾਹਮਣੇ ਆਈ ਹੈ। ਇਸ ਵਿਅਕਤੀ ਨੂੰ ਜਦੋਂ ਐਤਵਾਰ ਨੂੰ ਵਲਸਾਡ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤਾਂ ਉਸ ਕੋਲ 1.14 ਲੱਖ ਰੁਪਏ ਦੀ ਨਕਦੀ ਸੀ। ਪਰ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਪੋਸਟਮਾਰਟਮ ਰਿਪੋਰਟ ‘ਚ...
ਫ਼ਿਰੋਜ਼ਪੁਰ, 5 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕੈਂਟ ਦੇ ਸਰਕਾਰੀ ਕੁਆਰਟਰ ਵਿਚ ਇਕ ਫ਼ੌਜੀ ਦੀ ਪਤਨੀ ਨੇ ਜਾਨ ਦੇ ਦਿੱਤੀ। ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ’ਤੇ ਕੈਂਟ ਪੁਲਿਸ ਨੇ ਜੀਜੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੇ ਭਰਾ ਨੇ ਇਲਜ਼ਾਮ ਲਗਾਇਆ ਹੈ ਕਿ ਜੀਜੇ ਨੇ ਹੀ ਉਸ ਦੀ ਭੈਣ ਦਾ ਕਤਲ ਕੀਤਾ ਹੈ।...
ਚੰਡੀਗੜ੍ਹ, 5 ਦਸੰਬਰ| UK ਨੇ ਆਪਣੇ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹਾਲਾਂਕਿ ਇਸ ਦਾ ਅਸਰ ਸਾਰੇ ਦੇਸ਼ਾਂ ‘ਤੇ ਪਵੇਗਾ ਪਰ ਭਾਰਤ, ਜਿੱਥੋਂ ਲੋਕ ਪੜ੍ਹਾਈ, ਨੌਕਰੀਆਂ ਅਤੇ ਸਿਹਤ ਖੇਤਰ ‘ਚ ਕੰਮ ਕਰਨ ਲਈ ਵੱਡੇ ਪੱਧਰ ‘ਤੇ ਬ੍ਰਿਟੇਨ ਜਾਂਦੇ ਹਨ, ਇਸ ਤੋਂ ਕਾਫੀ ਪ੍ਰਭਾਵਿਤ ਹੋ ਸਕਦਾ ਹੈ। ਬ੍ਰਿਟੇਨ ਵਿੱਚ ਨਵੇਂ ਨਿਯਮ ਅਗਲੇ ਸਾਲ 2024 ਤੋਂ ਲਾਗੂ ਹੋਣਗੇ। UK ਸਰਕਾਰ ਦੇ ਇਸ ਫੈਸਲੇ...
ਲੁਧਿਆਣਾ/ਸਮਰਾਲਾ, 5 ਦਸੰਬਰ | ਇਟਲੀ 'ਚ ਸਮਰਾਲਾ ਦੇ ਪਿੰਡ ਹਰਿਓਂ ਦੇ ਨੌਜਵਾਨ ਨੇ ਵੱਡੀ ਉਪਲਬੱਧੀ ਹਾਸਲ ਕੀਤੀ ਹੈ। ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ 'ਚ ਭਰਤੀ ਹੋ ਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲ ਦਾ ਅਰਸ਼ਪ੍ਰੀਤ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ, ਉਥੇ ਮਨ ਨਾ ਲੱਗਾ ਤਾਂ ਉਹ ਵਾਪਸ ਆ ਕੇ ਇਟਲੀ ਚਲਾ ਗਿਆ, ਜੋ...
ਲੁਧਿਆਣਾ, 5 ਦਸੰਬਰ | ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰਾਜੋਆਣਾ ਮਾਮਲੇ ’ਚ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਫ਼ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਚਿੱਠੀ ਵਿਚ ਇਹ ਕਿਹਾ ਸੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ, ਐਸਜੀਪੀਸੀ ਤੇ ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਹੱਥ ਜੋੜ ਕੇ...
ਅੰਮ੍ਰਿਤਸਰ, 5 ਦਸੰਬਰ | ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਇਕ ਪੋਸਟ ਕਰਕੇ ਸਾਂਝੀ ਕੀਤੀ। ਡੀਜੀਪੀ ਗੌਰਵ ਯਾਦਵ ਨੇ ਲਿਖਿਆ, “ਇਕ ਵੱਡੀ ਸਫਲਤਾ ਵਿਚ SSOC ਅੰਮ੍ਰਿਤਸਰ ਨੇ...
ਪਟਿਆਲਾ, 5 ਦਸੰਬਰ | ਕੇਂਦਰੀ ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੀ ਸਵੇਰ ਨੂੰ ਰਾਜੋਆਣਾ ਨੇ ਖਾਣਾ ਨਹੀਂ ਖਾਧਾ। ਜੇਲ ਅਧਿਕਾਰੀਆਂ ਅਨੁਸਾਰ ਰਾਜੋਆਣਾ ਨੂੰ ਖਾਣਾ ਖਾਣ ਦੀ ਅਪੀਲ ਕੀਤੀ ਸੀ ਪਰ ਉਹ ਨਹੀਂ ਮੰਨੇ। ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੀ ਜੇਲ੍ਹ 'ਚ ਮੁਲਾਕਾਤ ਕਰਨ ਲਈ ਪੁੱਜੇ ਜਿਨ੍ਹਾਂ ਵੱਲੋਂ ਰਾਜੋਆਣਾ ਦੀ...
ਰੂਪਨਗਰ/ਮੋਰਿੰਡਾ, 5 ਦਸੰਬਰ | ਇਥੋਂ ਦੇ ਨਜ਼ਦੀਕੀ ਪਿੰਡ ਸਰਹਾਣਾ ਵਿਖੇ ਇਕ ਨੌਜਵਾਨ ਦੀ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦਾ 10 ਦਿਨ ਪਹਿਲਾਂ ਹੀ ਪਿੰਡ ਰੁੜਕੀ ਹੀਰਾਂ ਦੀ ਕੁੜੀ ਨਾਲ ਵਿਆਹ ਹੋਇਆ ਸੀ। ਉਸ ਨੂੰ ਲੈਣ ਲਈ ਉਹ ਰੁੜਕੀ ਹੀਰਾਂ ਜਾ ਰਿਹਾ ਸੀ ਕਿ ਉਸ ਦੀ ਕਾਰ ਬੇਕਾਬੂ ਹੋਣ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ, ਜਿਸ ਨੇ ਉਸ...
ਚੰਡੀਗੜ੍ਹ, 5 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੰਗਰੂਰ ਦੇ ਇਕ ਸਰਕਾਰੀ ਸਕੂਲ ’ਚ ਮਿੱਡ-ਡੇਅ-ਮੀਲ ਖਾਣ ਤੋਂ ਬਾਅਦ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੀ ਚਿੰਤਾਜਨਕ ਘਟਨਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਹਰਕਤ 'ਚ ਆ ਗਿਆ ਹੈ। ਇਸ ਸਬੰਧੀ ਪੰਜਾਬ ਮਿਡ-ਡੇਅ-ਮੀਲ ਸੋਸਾਇਟੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਰਕਾਰੀ ਸਕੂਲਾਂ ’ਚ ਮਿੱਡ-ਡੇਅ-ਮੀਲ ਤਿਆਰ ਕਰਨ ਅਤੇ...
ਚੰਡੀਗੜ੍ਹ, 5 ਦਸੰਬਰ| ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਸੂਬਾ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਗੀਤ 'ਮੈਂ ਹੂੰ ਬਲਾਤਕਾਰੀ' ਨੂੰ ਲੈ ਕੇ ਹਨੀ ਸਿੰਘ ਖਿਲਾਫ ਨਵਾਂਸ਼ਹਿਰ 'ਚ ਦਰਜ FIR ਨੂੰ ਰੱਦ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਇਸ ਲਈ ਕੈਂਸਲੇਸ਼ਨ ਰਿਪੋਰਟ ਵੀ ਤਿਆਰ ਕਰ ਲਈ ਹੈ। ਜਿਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਹਨੀ ਸਿੰਘ ਨੇ...
- Advertisement -

MOST POPULAR