Home Blog Page 661
ਅੰਮ੍ਰਿਤਸਰ/ਗੁਰਦਾਸਪੁਰ, 16 ਨਵੰਬਰ | ਭਾਰਤ ਪਾਕਿਸਤਾਨ ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਇਹ ਬਦਲਾਅ ਕੀਤਾ ਗਿਆ ਹੈ। ਹੁਣ ਰੀਟਰੀਟ ਸਮਾਰੋਹ ਸ਼ਾਮ 5 ਵਜੇ ਦੀ ਬਜਾਏ ਸਾਢੇ ਚਾਰ ਵਜੇ ਹੋਵੇਗੀ। ਇਹ ਜਾਣਕਾਰੀ ਸੀਮਾ ਸੁਰੱਖਿਆ ਬਲ (BSF) ਦੇ ਬੁਲਾਰੇ ਵੱਲੋਂ ਦਿੱਤੀ ਗਈ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਥਾਵਾਂ ‘ਤੇ...
ਚੰਡੀਗੜ੍ਹ, 16 ਨਵੰਬਰ | ਪੰਜਾਬ ‘ਚ ਨਵੀਂ ਖੇਡ ਨੀਤੀ ਜਾਰੀ ਕਰਨ ਤੋਂ ਬਾਅਦ ਹੁਣ ‘ਆਪ’ ਸਰਕਾਰ ਨੇ ਖੇਡ ਐਸੋਸੀਏਸ਼ਨਾਂ ‘ਚੋਂ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰਾਲੇ ਵੱਲੋਂ ਜਾਰੀ ਇਕ ਹੁਕਮ ਵਿਚ ਹੋਇਆ ਹੈ। ਇਸ ਸਬੰਧੀ ਵਿਸ਼ੇਸ਼ ਨੀਤੀ ਵੀ ਤਿਆਰ ਕੀਤੀ ਗਈ ਹੈ। ਸਰਕਾਰ ਛੇਤੀ ਹੀ ਪੁਰਾਣੀਆਂ ਖੇਡ...
ਅੰਮ੍ਰਿਤਸਰ, 16 ਨਵੰਬਰ | ਅੰਮ੍ਰਿਤਸਰ ਤੋਂ ਹੈਦਰਾਬਾਦ ਵਿਚਾਲੇ ਸ਼ੁੱਕਰਵਾਰ ਤੋਂ ਹਵਾਈ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਦੋਵਾਂ ਸ਼ਹਿਰਾਂ ਵਿਚਾਲੇ ਸਫ਼ਰ ਦਾ ਸਮਾਂ ਕਾਫ਼ੀ ਘੱਟ ਹੋ ਜਾਵੇਗਾ। ਏਅਰ ਇੰਡੀਆ ਐਕਸਪ੍ਰੈੱਸ ਦੀ ਹੈਦਰਾਬਾਦ ਲਈ ਉਡਾਣ ਸ਼ੁਰੂ ਹੋਣ ਨਾਲ ਪੰਜਾਬ ਦੇ ਸ਼ਰਧਾਲੂਆਂ ਲਈ ਨਾਂਦੇੜ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦਾ ਸੁਪਨਾ ਪੂਰਾ ਹੋਵੇਗਾ। ਹੈਦਰਾਬਾਦ ਤੋਂ ਨਾਂਦੇੜ ਸਾਹਿਬ...
ਫ਼ਰੀਦਕੋਟ, 16 ਨਵੰਬਰ | ਜ਼ਿਲੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਪੁਸ਼ਟੀ ਹੋਣ ਤੋਂ ਬਾਅਦ 24 ਘੰਟਿਆਂ ‘ਚ ਪੁਲਿਸ ਪ੍ਰਸ਼ਾਸਨ ਵਲੋਂ 19 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ‘ਚ 17 ਕਿਸਾਨਾਂ ਦੇ ਨਾਂ ਸ਼ਾਮਲ ਹਨ। ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਨਾ ਸਿਰਫ਼ ਕੇਸ ਦਰਜ ਕੀਤੇ ਜਾ ਰਹੇ ਹਨ, ਸਗੋਂ ਉਨ੍ਹਾਂ ਦੀ ਜ਼ਮੀਨ ਨੂੰ ਲਾਲ ਲਕੀਰ ਹੇਠ ਲਿਆਉਣ ਦੇ ਨਾਲ-ਨਾਲ...
ਬਰਨਾਲਾ, 16 ਨਵੰਬਰ | ਇਥੋਂ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਘੁੰਨਸ ਰੋਡ ਉਤੇ 2 ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸਾਰੇ ਵਿਦਿਆਰਥੀ ਟਿਊਸ਼ਨ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਉਨ੍ਹਾਂ ਨਾਲ ਇਹ ਦਰਦਨਾਕ ਹਾਦਸਾ...
ਜਲੰਧਰ, 16 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਵਿਚ ਮਤਰੇਏ ਪਿਓ ਨੇ ਧੀ ਨੂੰ ਹਵਸ ਦਾ ਸ਼ਿਕਾਰ ਬਣਾਇਆ। 10 ਸਾਲ ਦੀ ਧੀ ਨੂੰ ਰੋਜ਼ ਡਰਾ-ਧਮਕਾ ਕੇ ਜਬਰ-ਜ਼ਨਾਹ ਕਰਦਾ ਸੀ। ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ ਛਿੱਤਰ-ਪਰੇਡ ਕੀਤੀ । ਪਤਨੀ ਨੇ ਗੰਭੀਰ ਇਲਜ਼ਾਮ ਲਗਾਉਂਦੇ ਕਿਹਾ ਕਿ ਮੇਰਾ ਪਤੀ ਮੈਨੂੰ ਵੀ 500 ਰੁਪਏ ਵਿਚ ਆਪਣੇ ਦੋਸਤਾਂ ਕੋਲ...
ਮੋਹਾਲੀ, 16 ਨਵੰਬਰ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਇਕ ਆਖਰੀ ਮੌਕਾ ਦਿੱਤਾ ਗਿਆ ਹੈ। ਇਸ ਮੁਤਾਬਕ ਰਜਿਸਟਰਡ ਕਰਨ ਲਈ ਆਨਲਾਈਨ ਪੋਰਟਲ ਮੁੜ ਸਕੂਲ ਪੱਧਰ ਉਤੇ ਚਾਲੂ ਕੀਤਾ...
ਲੁਧਿਆਣਾ, 16 ਨਵੰਬਰ | ਅੱਜ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਸਰਾਭਾ ਪਹੁੰਚੇ। ਪਿੰਡ ਸਰਾਭਾ ਵਿਚ ਸੀਐਮ ਭਗਵੰਤ ਮਾਨ ਨੇ ਪੁੱਜ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਐਵਾਰਡ ਨਾਲ ਨਿਵਾਜਣ ਦੀ ਮੰਗ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ...
ਅੰਮ੍ਰਿਤਸਰ, 16 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਰਣਜੀਤ ਐਵੇਨਿਊ ਡੀ ਬਲਾਕ 'ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇਕ ਕੈਬ ਡਰਾਈਵਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਕੈਬ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ 'ਚ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ...
ਅੰਮ੍ਰਿਤਸਰ, 16 ਨਵੰਬਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਤਹਿਤ 26 ਲੱਖ ਫਾਰਮ ਇਕੱਠੇ ਕੀਤੇ ਗਏ ਸਨ, ਜਿਸ ਨੂੰ ਅੱਜ ਅਰਦਾਸ ਕਰਕੇ ਗਵਰਨਰ ਪੰਜਾਬ ਨੂੰ ਦੇਣ ਲਈ ਚੰਡੀਗੜ੍ਹ ਰਵਾਨਾ ਹੋਏ। ਇਹ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਇਆ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ,...
- Advertisement -

MOST POPULAR