Home Blog Page 717
ਹੁਸ਼ਿਆਰਪੁਰ, 10 ਅਕਤੂਬਰ | ਹੁਸ਼ਿਆਰਪੁਰ ਦੇ ਨੌਜਵਾਨ ਦੀ ਟੋਰਾਂਟੋ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਸੀ।...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ | ਫਰੀਦਕੋਟ 'ਚ ਸ਼ੋਕ ਸਭਾ ਤੋਂ ਵਾਪਸ ਆ ਰਹੀ ਇਕ ਕਰੂਜ਼ਰ ਗੱਡੀ ਦੀਆਂ ਬ੍ਰੇਕਾਂ ਫੇਲ ਹੋਣ ਕਾਰਨ ਪਲਟ ਗਈ। ਹਾਦਸੇ 'ਚ ਕਾਰ ਸਵਾਰ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 10 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਹਾਦਸਾ ਸੋਮਵਾਰ ਦੇਰ ਰਾਤ ਮਲੋਟ ਦੇ ਪਿੰਡ ਬਾਮ...
ਚੰਡੀਗੜ੍ਹ, 10 ਅਕਤੂਬਰ | ਪੰਜਾਬ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿਤੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾਈ ਹੈ। ਇਸ ਤੋਂ 4 ਦਿਨ ਪਹਿਲਾਂ ਹੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ...
ਚੰਡੀਗੜ੍ਹ | ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਪਾਕਿਸਤਾਨ ਤੋਂ ਆਏ ਜਥੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਏ ਪਾਕਿਸਤਾਨੀ ਸ਼ਰਧਾਲੂਆਂ ਦੀ ਬੱਸ ਜਦੋਂ ਗੋਵਿੰਦ ਘਾਟ ਗੁਰਦੁਆਰੇ ਵੱਲ ਆ ਰਹੀ ਸੀ ਤਾਂ ਢਲਾਣ ਕਾਰਨ ਅਚਾਨਕ ਬੱਸ ਬੇਕਾਬੂ ਹੋ ਗਈ ਅਤੇ ਅੱਗੇ ਜਾ ਰਹੀ ਭਾਰੀ ਬਿਜਲੀ ਲਾਈਨ ਦੀਆਂ ਤਾਰਾਂ ਨਾਲ ਲਟਕ ਗਈ। ਬੱਸ ਵਿਚ...
ਅੰਮ੍ਰਿਤਸਰ, 10 ਅਕਤੂਬਰ | ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪਰਫਿਊਮ ਦੀ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ। ਦਰਅਸਲ ਪਰਫਿਊਮ 'ਚ ਅਲਕੋਹਲ ਦਾ ਮਿਸ਼ਰਨ ਹੋਣ ਕਾਰਨ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਇਸ ਦੀ ਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ...
ਫ਼ਿਰੋਜ਼ਪੁਰ, 10 ਅਕਤੂਬਰ | CIA ਸਟਾਫ਼ ਫ਼ਿਰੋਜ਼ਪੁਰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਮਿਲੀ ਹੈ। ਫ਼ਿਰੋਜ਼ਪੁਰ 'ਚ ਬਦਮਾਸ਼ਾਂ ਦਾ ਪਿੱਛਾ ਕਰਦਾ ਹੋਏ CIA ਸਟਾਫ਼ ਫ਼ਿਰੋਜ਼ਪੁਰ ਪੁਲਿਸ ਤੇ ਬਦਮਾਸ਼ਾਂ 'ਚ ਗੋਲ਼ੀਆਂ ਚੱਲੀਆਂ ਹਨ।ਜਾਣਕਾਰੀ ਅਨੁਸਾਰ ਅੱਜ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਿਸ ਗੁਪਤ ਸੂਚਨਾ ਮਿਲਣ 'ਤੇ ਸ਼ਰਾਰਤੀ ਅਨਸਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਬਦਮਾਸ਼ਾਂ ਨੇ ਪੁਲਿਸ 'ਤੇ...
ਮੋਹਾਲੀ, 10 ਅਕਤੂਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨਾਲ ਸਰੀਰਕ ਸਬੰਧ ਬਣਾ ਕੇ ਗਰਭਵਤੀ ਕਰਨ ਦੇ ਦੋਸ਼ ’ਚ ਬਲੌਂਗੀ ਥਾਣਾ ਦੀ ਪੁਲਿਸ ਨੇ ਮੁਲਜ਼ਮ ਕਮਲ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਜਬਰ-ਜ਼ਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ...
ਜ਼ੀਰਕਪੁਰ, 10 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗ੍ਰੈਜੂਏਸ਼ਨ ਤੋਂ ਬਾਅਦ ਮਾਡਲਿੰਗ ਦੀ ਦੁਨੀਆ ਵਿਚ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ 23 ਸਾਲ ਦੀ ਅਦਾਕਾਰਾ ਜੋਕਿ ਪੰਜਾਬੀ ਗੀਤਾਂ ਦੀਆਂ 4 ਐਲਬਮ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੀ, ਜ਼ੀਰਕਪੁਰ ਦੇ ਪਾਸ਼ ਇਲਾਕੇ ਵਿਚ ਵੀ. ਆਈ. ਪੀ. ਰੋਡ ’ਤੇ ਸਥਿਤ ਐੱਸ. ਬੀ. ਪੀ. ਸਾਊਥ ਸਿਟੀ ਸੋਸਾਇਟੀ ਦੇ ਫਲੈਟ ਵਿਚ ਰਹਿੰਦੀ...
ਤਰਨਤਾਰਨ/ਮਹਿੰਦੀਪੁਰ, 10 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੌਫਨਾਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿਥੇ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਛਪਾਲ ਸਿੰਘ ਪੁੱਤਰ ਸਵ. ਬਲਦੇਵ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਨੌਜਵਾਨ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਕੁਝ ਲੋਕਾਂ ਨੇ...
ਫਗਵਾੜਾ, 10 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਚਹੇੜੂ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਹਾਈਵੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੇ ਏਐੱਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤੜਕਸਾਰ ਇਸ...
- Advertisement -

MOST POPULAR