Home Blog Page 727
ਚੰਡੀਗੜ੍ਹ, 4 ਅਕਤੂਬਰ | ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਚਹਿਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਚਹਿਲ ਖ਼ਿਲਾਫ ਆਦਮਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...
ਚੰਡੀਗੜ੍ਹ, 4 ਅਕਤੂਬਰ | ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ 'ਚ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਉਂਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੰਜਾਬ 'ਚ ਜਲਦ ਹੀ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ 'ਤੇ ਸਿਆਸਤ ਨਾ ਕਰਕੇ ਹੱਲ ਕੱਢਣ ਦੀ ਹਦਾਇਤ ਦਿੱਤੀ। ਇਸ ਤੋਂ ਇਲਾਵਾ...
ਖੰਨਾ, 4 ਅਕਤੂਬਰ | ਖੰਨਾ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੰਨਾ ਪੁਲਿਸ ਵੱਲੋਂ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਮੁਦਈ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਉਸਦੀ 8 ਸਾਲ ਦੀ ਮਾਸੂਮ ਧੀ...
ਚੰਡੀਗੜ੍ਹ, 4 ਅਕਤੂਬਰ | ਮੁੱਖ ਮੰਤਰੀ ਭਗਵੰਤ ਮਾਨ ਨੇ SGPC ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਸਬੰਧੀ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। CM ਮਾਨ ਨੇ ਇਹ ਜ‍ਾਣਕਾਰੀ ਆਪਣੇ ਐਕਸ (ਟਵਿਟਰ )...
ਲੁਧਿਆਣਾ, 4 ਅਕਤੂੂਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਬਲੀਏਵਾਲੇ ਇਲਾਕੇ ਵਿਚ ਇਲਾਕਾ ਵਾਸੀਆਂ ਨੇ ਸੜਕ ਦੇ ਕੰਢੇ ਅੱਧਨੰਗੀ ਹਾਲਤ ਵਿਚ ਨੌਜਵਾਨ ਦੀ ਲਾਸ਼ ਦੇਖੀ। ਮ੍ਰਿਤਕ ਦੇ ਸਰੀਰ ਉਤੇ ਕਈ ਜਗ੍ਹਾ ਸੱਟਾਂ ਦੇ ਨਿਸ਼ਾਨ ਸਨ। ਸੂਚਨਾ ਮਿਲਣ ਤੋਂ ਬਾਅਦ ਥਾਣਾ ਕੁੰਮਕਲਾ ਦੀ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ...
ਸੰਗਰੂਰ/ਸੁਨਾਮ, 4 ਅਕਤੂਬਰ | ਸੁਨਾਮ ਨੇੜਲੇ ਪਿੰਡ ਛਾਜਲੀ ਦਾ ਨੌਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ 'ਚ ਸ਼ਹੀਦ ਹੋ ਗਿਆ। ਪਰਮਿੰਦਰ ਦਾ ਵਿਆਹ ਪਿਛਲੇ ਸਾਲ 2 ਅਕਤੂਬਰ ਨੂੰ ਹੋਇਆ ਸੀ। ਪਿੰਡ ਛਾਜਲੀ ਦੀ ਸਰਪੰਚ ਪਰਮਿੰਦਰ ਕੌਰ ਦੇ ਪਤੀ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਧਾਲੀਵਾਲ ਨੇ ਦੱਸਿਆ ਕਿ ਪਿੰਡ ਛਾਜਲੀ ਦੀ ਸਮਰਾਓ ਪੱਤੀ ਦਾ ਜੰਮਪਲ ਪਰਮਿੰਦਰ ਸਿੰਘ (25)...
ਹਰਿਆਣਾ, 4 ਅਕਤੂਬਰ | ਗੁਰੂਗ੍ਰਾਮ ਤੋਂ ਵੱਡੀ ਖਬਰ ਆਈ ਹੈ। ਪੁਲਿਸ ਰਿਮਾਂਡ ਦੌਰਾਨ ਗੈਂਗਸਟਰ ਕੌਸ਼ਲ ਚੌਧਰੀ ਨੇ ਪੁਲਿਸ ਹਿਰਾਸਤ 'ਚ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਪਾਲਮ ਵਿਹਾਰ ਕ੍ਰਾਈਮ ਬ੍ਰਾਂਚ ਪੁਲਿਸ ਇਕ ਮਾਮਲੇ 'ਚ ਜਾਂਚ ਲਈ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਸੀ। ਜਾਣਕਾਰੀ ਮੁਤਾਬਕ ਗੈਂਗਸਟਰ ਕੌਸ਼ਲ ਨੇ ਪੁਲਿਸ ਨੂੰ ਆਪਣੀ ਵਧੀ ਹੋਈ ਦਾੜ੍ਹੀ ਕੱਟਣ ਦੀ ਬੇਨਤੀ...
ਜਲੰਧਰ, 4 ਅਕਤੂਬਰ | ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿਚ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ...
ਸਿੱਕਮ, 4 ਅਕਤੂਬਰ | ਸਿੱਕਮ ਦੇ ਸਿੰਗਟਾਮ ਵਿਚ ਬੱਦਲ ਫਟਣ ਨਾਲ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਜਾਣਕਾਰੀ ਦਿੰਦਿਆਂ ਗੁਹਾਟੀ ਦੇ ਡਿਫੈਂਸ ਪੀਆਰਓ ਨੇ ਦੱਸਿਆ ਕਿ ਉੱਤਰੀ ਸਿੱਕਮ 'ਚ ਲੋਨਾਕ ਝੀਲ 'ਤੇ ਅਚਾਨਕ ਬੱਦਲ ਫਟਣ ਕਾਰਨ ਲਾਚਨ ਘਾਟੀ ਦੀ ਤੀਸਤਾ ਨਦੀ 'ਚ ਅਚਾਨਕ ਹੜ੍ਹ ਆ...
ਲੁਧਿਆਣਾ, 4 ਅਕਤੂਬਰ | ਮੁੱਲਾਂਪੁਰ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਮੰਗਲਵਾਰ ਦੇਰ ਸ਼ਾਮ ਇਕ ਮਾਲ ਗੱਡੀ ਦੇ ਕੁੱਝ ਡੱਬੇ ਪਟੜੀ ਤੋਂ ਉਤਰ ਗਏ। ਲੋਕੋ ਪਾਇਲਟ ਨੇ ਤੁਰੰਤ ਮਾਲ ਗੱਡੀ ਨੂੰ ਰੋਕਿਆ ਅਤੇ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਏਆਰਟੀ (ਐਕਸੀਡੈਂਟ ਰਿਲੀਫ ਟਰੇਨ) ਟੀਮ ਦੇ ਅਧਿਕਾਰੀ ਅਤੇ ਕਰਮਚਾਰੀ ਦੇਰ ਰਾਤ ਤਕ ਡੱਬਿਆਂ ਨੂੰ ਪਟੜੀ 'ਤੇ ਚੜ੍ਹਾਉਣ 'ਚ...
- Advertisement -

MOST POPULAR