Home Blog Page 771
ਚੰਡੀਗੜ੍ਹ| ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਰੀ ਹੈ। ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਲੋਕ ਨਿਰਮਾਣ ਵਿਭਾਗ ਦੇ ਇੱਕ ਕਾਰਜਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਸੰਗਰੂਰ, 10 ਸਤੰਬਰ | ਪੰਜਾਬ ਦੀ ਸੰਗਰੂਰ ਜੇਲ੍ਹ ਤੋਂ ਗੈਂਗਸਟਰ ਆਮਨਾ ਦੀ ਵੀਡੀਓ ਲੀਕ ਹੋਈ ਹੈ। ਵੀਡੀਓ 'ਚ ਗੈਂਗਸਟਰ ਆਪਣੀ ਬੈਰਕ 'ਚੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਵੀਡੀਓ ਲੀਕ ਹੋਣ 'ਤੇ ਜੇਲ੍ਹ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਇਸ ਤੋਂ ਤੁਰੰਤ ਬਾਅਦ ਗੈਂਗਸਟਰ ਦੀ ਬੈਰਕ ਦੀ ਤਲਾਸ਼ੀ ਲਈ ਗਈ। ਬੈਰਕ ਵਿੱਚੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਇਸ ਤੋਂ...
ਖੰਨਾ| ‘ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਹੋ ਸਕਦੀਆਂ ਹਨ। ਇਸ ਲਈ ਪੰਥਕ ਸੇਵਾਵਾਂ ਲਈ ਵਰਕਰਾਂ ਨੂੰ ਕਮਰਕੱਸੇ ਕੱਸ ਲੈਣੇ ਚਾਹੀਦੇ ਹਨ ਕਿਉਂਕਿ ਪਹਿਲਾਂ ਹੀ ਪੰਥ ਦੋਖੀ ਤਾਕਤਾਂ ਸਿੱਖਾਂ ਦੇ ਗੁਰੂਧਾਮਾਂ ’ਤੇ ਕਬਜ਼ੇ ਕਰਨ ਦੀਆਂ ਵਿਊਂਤਾਂ ਬਣਾ ਰਹੀਆਂ ਹਨ। ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਸੀ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...
ਕਪੂਰਥਲਾ| ਸ਼ਹਿਰ ਦੇ ਸੁੰਦਰ ਨਗਰ ਇਲਾਕੇ 'ਚ ਸ਼ਨੀਵਾਰ ਦੇਰ ਰਾਤ ਸ਼ਰਾਬ ਦੇ ਤਸਕਰਾਂ ਨੇ ਇਕ ਸ਼ਰਾਬ ਦੇ ਠੇਕੇਦਾਰ ਨੂੰ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਜ਼ਖ਼ਮੀ ਅਧਿਕਾਰੀ ਰਾਹੁਲ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਪੁਲਿਸ ਨੇ ਮੌਕੇ...
ਅੰਮ੍ਰਿਤਸਰ/ਰਾਜਾਸਾਂਸੀ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਦੇ ਨਿੱਜੀ ਸਹਾਇਕ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਦੇ ਪੀ.ਏ. ਵਜੋਂ ਸੇਵਾਵਾ ਨਿਭਾਅ ਰਿਹਾ ਨੌਜਵਾਨ ਅਜੇਪਾਲ ਸਿੰਘ (22) ਦੇਰ ਸ਼ਾਮ ਚੇਅਰਮੈਨ ਮਿਆਦੀਆਂ ਨਾਲ ਹਲਕੇ ਦੇ...
ਲੁਧਿਆਣਾ| ਰਾਸ਼ਟਰੀ ਸਵੈਮ ਸੇਵਕ ਸੰਘ ਮੁਖੀ ਮੋਹਨ ਭਾਗਵਤ ਸ਼ਨੀਵਾਰ ਸ਼ਾਮ ਅਚਾਨਕ ਲੁਧਿਆਣਾ ਪਹੁੰਚੇ। ਆਰਐਸਐਸ ਮੁਖੀ ਦੇ ਲੁਧਿਆਣਾ ਆਉਣ ਦੀ ਸੂਚਨਾ ਮਿਲਦਿਆਂ ਹੀ ਆਰਐਸਐਸ ਵਲੰਟੀਅਰ ਅਤੇ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਪੁੱਜੇ। ਇਸ ਤੋਂ ਬਾਅਦ ਮੋਹਨ ਭਾਗਵਤ ਸਿਵਲ ਲਾਈਨਜ਼ ਸਥਿਤ ਆਰਐਸਐਸ ਦਫ਼ਤਰ ਪੁੱਜੇ, ਜਿੱਥੇ ਉਹ ਰਾਤ ਰੁਕੇ। ਇੱਥੇ ਰਾਤ ਨੂੰ ਭਾਗਵਤ ਭਾਜਪਾ ਦੇ ਕੁਝ ਚੋਣਵੇਂ ਨੇਤਾਵਾਂ...
ਜਲੰਧਰ| ਜਲੰਧਰ ਦੇ ਪੀ.ਏ.ਪੀ. ਚੌਕ ਨੇੜੇ ਇਕ ਆਟੋ ਚਾਲਕ ਨੇ ਐਕਟਿਵਾ ’ਤੇ ਜਾ ਰਹੀ ਲੜਕੀ ਨੂੰ ਟੱਕਰ ਮਾਰ ਦਿਤੀ। ਇਸ ਦੌਰਾਨ ਗੰਭੀਰ ਜ਼ਖ਼ਮੀ ਹੋਈ ਲੜਕੀ ਨੂੰ ਉਥੇ ਮੌਜੂਦ ਲੋਕਾਂ ਨੇ ਨਜ਼ਦੀਕੀ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਕਿ ਪੀੜਤ ਲੜਕੀ ਦੇ ਸਿਰ ਵਿਚ 7 ਟਾਂਕੇ ਲੱਗੇ ਹਨ। ਲੜਕੀ ਦੀ ਪਛਾਣ ਰਤਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਐਮ.ਏ. ਪਾਲੀਟੀਕਲ ਸਾਇੰਸ...
ਗੁਰਦਾਸਪੁਰ, 10 ਸਤੰਬਰ | ਇਥੋਂ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲੀਆਂ। ਇਸ ਦਰਮਿਆਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦੋਂਕਿ 4 ਹੋਰ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਵੀ ਪਿੰਡ ਨਬੀ...
ਬਠਿੰਡਾ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮੰਡੀ ਖੁਰਦ ਵਿਚ ਜ਼ਮੀਨੀ ਝਗੜੇ ਕਾਰਨ ਦਰਜਨ ਭਰ ਵਿਅਕਤੀਆਂ ਨੇ ਇੱਕ ਬੰਦੇ ਅਤੇ ਉਸ ਦੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ ਜਦੋਂਕਿ ਮ੍ਰਿਤਕ...
ਨਵੀਂ ਦਿੱਲੀ | ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਭਾਰਤ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਹੈ। ਉਹ ਆਪਣੀ ਪਤਨੀ ਨਾਲ ਭਾਰਤ ਪਹੁੰਚ ਗਿਆ ਹੈ। ਇੱਥੇ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਈ ਮੁੱਦਿਆਂ 'ਤੇ ਬੇਬਾਕ ਜਵਾਬ ਦਿੱਤੇ। ਇਸ ਐਪੀਸੋਡ 'ਚ ਜਦੋਂ ਉਨ੍ਹਾਂ ਨੂੰ ਹਿੰਦੂ ਧਰਮ 'ਤੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਬੜੇ ਚਾਅ ਨਾਲ ਕਿਹਾ, 'ਮੈਂ...
- Advertisement -

MOST POPULAR