Home Blog Page 806
ਦਿੱਲੀ | ਸ਼ੁੱਕਰਵਾਰ ਨੂੰ ਦਿੱਲੀ ਦੇ ਸ਼ਕੂਰਪੁਰ ਇਲਾਕੇ 'ਚ 85 ਸਾਲਾ ਔਰਤ ਨਾਲ ਬਲਾਤਕਾਰ ਕੀਤਾ ਗਿਆ ਅਤੇ ਉਸ ਦੇ ਬੁੱਲ੍ਹ ਬਲੇਡ ਨਾਲ ਕੱਟ ਦਿੱਤੇ ਗਏ। ਇਸ ਘਟਨਾ ਦੇ ਸਬੰਧ 'ਚ ਪੁਲਿਸ ਨੇ 28 ਸਾਲਾ ਆਕਾਸ਼ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਯੂ) ਦੀ ਮੁਖੀ ਸਵਾਤੀ ਮਾਲੀਵਾਲ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਹੈਂਡਲ 'ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ,...
ਹਰਿਆਣਾ | ਅੰਬਾਲਾ ਜ਼ਿਲੇ ਤੋਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਏ 14 ਸਾਲਾ ਨੌਜਵਾਨ ਦੀ ਲਾਸ਼ ਸ਼ਨੀਵਾਰ ਸਵੇਰੇ ਇਕ ਛੱਪੜ 'ਚੋਂ ਮਿਲੀ। ਮ੍ਰਿਤਕ ਦੀ ਪਛਾਣ ਸ਼ੌਰਿਆ ਉਰਫ ਨੌਨੀ ਪੁੱਤਰ ਸੁਨੀਲ ਕੁਮਾਰ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸੁਨੀਲ...
ਲੁਧਿਆਣਾ | ਸਮਰਾਲਾ ‘ਚ ਲੁਟੇਰਿਆਂ ਨੇ 2 ਟਰਾਂਸਪੋਰਟਰਾਂ ਨੂੰ ਕਾਰ ਦੇ ਟਾਇਰ ਨੂੰ ਅੱਗ ਲੱਗਣ ਦੇ ਬਹਾਨੇ ਰੋਕ ਲਿਆ ਅਤੇ ਉਨ੍ਹਾਂ ਦੇ ਸਿਰ ‘ਤੇ ਡੰਡਾ ਅਤੇ ਅੱਖਾਂ ‘ਚ ਮਿਰਚ ਪਾਊਡਰ ਪਾ ਕੇ ਉਨ੍ਹਾਂ ਦਾ ਮੋਬਾਈਲ ਲੈ ਕੇ ਫ਼ਰਾਰ ਹੋ ਗਏ ਹਨ। ਥਾਣਾ ਸਮਰਾਲਾ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।  ਜਾਣਕਾਰੀ ਦਿੰਦਿਆਂ ਕੋਲਕਾਤਾ ‘ਚ ਟਰਾਂਸਪੋਰਟ ਦਾ ਕਾਰੋਬਾਰ ਕਰਨ ਵਾਲੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਡਾਲਰਾਂ ਦੀ ਚਮਕ-ਦਮਕ ਦੇ ਦੀਵਾਨੇ ਪੰਜਾਬ ਦੇ ਨੌਜਵਾਨ ਕਿਸੇ ਵੀ ਕੀਮਤ 'ਤੇ ਵਿਦੇਸ਼ ਜਾਣਾ ਚਾਹੁੰਦੇ ਹਨ। ਇਸ ਲਈ ਭਾਵੇਂ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਗੈਰ-ਕਾਨੂੰਨੀ ਤਰੀਕੇ ਅਪਣਾਉਣੇ ਪੈਂਦੇ ਹਨ। ਇਨ੍ਹੀਂ ਦਿਨੀਂ ਇਕ ਹੋਰ ਰੁਝਾਨ ਵਧਿਆ ਹੈ। ਇਹ ਤਾਂ ਕੰਟਰੈਕਟ ਮੈਰਿਜ ਹੈ ਪਰ ਇਸ ਮਾਮਲੇ 'ਚ ਵੀ ਨੌਜਵਾਨ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਜੋ ਭਾਰਤੀ ਵਿਦਿਆਰਥੀ ਵਿਦੇਸ਼...
ਅੰਮ੍ਰਿਤਸਰ (2 ਅਗਸਤ) | ਅਜਨਾਲਾ ਦੇ ਪਿੰਡ ਬਲੜਵਾਲ 'ਚ ਬੀਤੀ ਰਾਤ ਅਨਪਛਾਤੇ ਵਿਅਕਤੀਆਂ ਵਲੋਂ ਪਾਕਿਸਤਾਨ ਦੀ ਜੇਲ ਚੋਂ ਤਿੰਨ ਸਾਲ ਦੀ ਕੈਦ ਕੱਟ ਕੇ ਆਏ ਬਲਵਿੰਦਰ ਸਿੰਘ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਪੰਜ ਗੋਲੀਆਂ ਮਾਰੀਆਂ ਗਈਆਂ ਹਨ। ਫਿਲਹਾਲ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।ਰਾਤ 11 ਵਜੇ ਦੇ ਕਰੀਬ ਕੁੱਝ ਵਿਅਕਤੀ ਗੋਲੀਆਂ ਮਾਰ ਕੇ ਫਰਾਰ ਹੋ ਗਏ। ਪਰਿਵਾਰ...
ਜਲੰਧਰ| ਪੰਜਾਬ ਦੇ ਨਾਮੀ ਸ਼ਾਇਰ ਤੇ ਗੀਤਕਾਰ ਹਰਜਿੰਦਰ ਬੱਲ ਦਾ ਦੇਹਾਂਤ ਹੋ ਗਿਆ ਹੈ। ਪੀਜੀਆਈ ਚੰਡੀਗੜ੍ਹ 'ਚ ਉਨ੍ਹਾਂ ਨੇ ਆਖਰੀ ਸਾਹ ਲਏ। ਦਰਅਸਲ ਉਹ ਕਾਫੀ ਦਿਨਾਂ ਤੋਂ ਪੀਜੀਆਈ 'ਚ ਦਾਖ਼ਲ ਸਨ ਜਿੱਥੇ ਉਨ੍ਹਾਂ ਦੀ ਹਾਲਤ ਬੜੀ ਨਾਜ਼ੁਕ ਬਣੀ ਹੋਈ ਸੀ। ਪਹਿਲਾਂ ਵਿਦੇਸ਼ ਵਿੱਚ ਵੀ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਜਲੰਧਰ ਦੇ ਨਿੱਜੀ ਹਸਪਤਾਲ ਤੋਂ ਉਨ੍ਹਾਂ ਨੂੰ ਪੀਜੀਆਈ...
ਮੁੰਬਈ| ‘ਕੌਨ ਬਣੇਗਾ ਕਰੋੜਪਤੀ 15’ ਟੀਵੀ ਦਾ ਸਭ ਤੋਂ ਮਸ਼ਹੂਰ ਸ਼ੋਅ ਹੈ। ਜਿਸ ਨੂੰ ਇਸ ਵਾਰ ਵੀ ਅਮਿਤਾਭ ਬੱਚਨ ਹੋਸਟ ਕਰ ਰਹੇ ਹਨ। ਦੱਸ ਦਈਏ ਕਿ ਡੀਏਵੀ ਕਾਲਜ ਅੰਮ੍ਰਿਤਸਰ ਦੇ ਬੀਐਸਸੀ ਅਰਥ ਸ਼ਾਸਤਰ ਦੇ 5ਵੇਂ ਸਮੈਸਟਰ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਕੌਨ ਬਣੇਗਾ ਕਰੋੜਪਤੀ (KBC) ਵਿੱਚ ਬਿੱਗ ਬੀ ਯਾਨੀ ਅਮਿਤਾਭ ਬੱਚਨ ਦੇ ਸਾਹਮਣੇ ਹੌਟ ਸੀਟ ਉੱਤੇ ਬੈਠ ਕੇ 1...
ਪਟਿਆਲਾ | ਪਟਿਆਲਾ ਦੇ ਹਲਕਾ ਸਨੌਰ ਦੇ ਦੀਵਾਨ ਵਾਲਾ ਪਿੰਡ ਵਿਚ ਕੁੱਤੇ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ ਤੇ ਇਸ ਤੋਂ ਬਾਅਦ ਭਰਾ ਨੇ ਹੀ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਵਿਅਕਤੀ ਦਾ ਨਾਮ ਅਮਰੀਕ ਸਿੰਘ ਹੈ, ਜਿਸ ਦਾ ਕਤਲ ਉਸ ਦੇ ਭਰਾ ਵੱਲੋਂ ਹੀ ਚਾਕੂ ਮਾਰ ਕੇ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ...
ਗੜ੍ਹਸ਼ੰਕਰ| ਬੀਤ ਖੇਤਰ ਦੇ ਪਿੰਡ ਖੁਰਾਲਗੜ੍ਹ ਸਾਹਿਬ ਵਿਖੇ ਵੀਰਵਾਰ ਦੀ ਰਾਤ ਸੱਪ ਦੇ ਡੰਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (23) ਪੁੱਤਰ ਮਹਿੰਦਰ ਸਿੰਘ ਬਿਜਲੀ ਨਾ ਹੋਣ ਕਾਰਨ ਘਰ ਦੇ ਵਿਹੜੇ 'ਚ ਬੈਠਾ ਸੀ। ਅਚਾਨਕ ਉਸ ਨੂੰ ਕਿਸੇ ਜ਼ਹਿਰੀਲੀ ਚੀਜ਼ ਵਲੋਂ ਕੱਟਣ ਨਾਲ ਦਰਦ ਮਹਿਸੂਸ ਹੋਇਆ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ...
- Advertisement -

MOST POPULAR