Home Blog Page 821
ਫਰੀਦਕੋਟ| ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘੁਗਿਆਣਾ ਵਿੱਚ ਦੇਰ ਰਾਤ ਦੋ ਧਿਰਾਂ ਵਿੱਚ ਲੜਾਈ ਹੋ ਗਈ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਝਗੜੇ ਵਿੱਚ ਮ੍ਰਿਤਕ ਦੇ ਪਿਤਾ ਅਤੇ ਵਿਰੋਧੀ ਧਿਰ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।...
ਅਬੋਹਰ| ਅਬੋਹਰ 'ਚ ਦੋ ਦਿਨ ਪਹਿਲਾਂ ਬਾਈਕ 'ਚ ਦੁਪੱਟਾ ਆਉਣ ਕਾਰਨ ਸੜਕ 'ਤੇ ਡਿੱਗ ਕੇ ਜ਼ਖਮੀ ਹੋਈ ਔਰਤ ਦੀ ਬੀਕਾਨੇਰ 'ਚ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਜਿਸ ਦਾ ਅੱਜ ਖੂਈਆਂ ਸਰਵਰ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਨਿਹਾਲਖੇੜਾ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਦੇ ਸਿਰ...
ਕਰਨਾਟਕ| ਇਥੋਂ ਦੇ ਕਾਰਵਾੜ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗ਼ਲਤੀ ਨਾਲ ਮੋਬਾਈਲ ਚਾਰਜਰ ਮੂੰਹ 'ਚ ਪਾਉਣ ਨਾਲ 8 ਮਹੀਨੇ ਦੀ ਬੱਚੀ ਦੀ ਜਾਨ ਚਲੀ ਗਈ। ਕਾਰਵਾੜ ਤਾਲੁਕ ਵਿੱਚ ਮੰਗਲਵਾਰ ਨੂੰ ਇਹ ਮੰਦਭਾਗੀ ਘਟਨਾ ਵਾਪਰੀ ਜਿਸ ਕਾਰਨ ਪਰਵਾਰ ਵਿਚ ਗ਼ਮ ਦਾ ਆਲਮ ਹੈ। ਬੱਚੀ ਦੀ ਪਛਾਣ ਸੰਨਿਧਿਆ ਵਜੋਂ ਹੋਈ ਹੈ, ਜੋ ਸੰਤੋਸ਼ ਅਤੇ ਸੰਜਨਾ ਦੀ ਬੇਟੀ...
ਫਤਿਹਗੜ੍ਹ ਸਾਹਿਬ| ਫਤਿਹਗੜ੍ਹ ਸਾਹਿਬ 'ਚ ਭਤੀਜੇ ਨੇ ਆਪਣੇ ਫੁੱਫੜ ਦਾ ਕਤਲ ਕਰ ਦਿੱਤਾ। ਚਾਕੂ ਨਾਲ ਗਰਦਨ 'ਤੇ ਬੁਰੀ ਤਰ੍ਹਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਮਾਰਿਆ। ਕਾਰਨ ਇਹ ਸੀ ਕਿ ਫੁੱਫੜ ਭਤੀਜੇ ਦੀ ਪਤਨੀ 'ਤੇ ਗੰਦੀ ਨਜ਼ਰ ਰੱਖਦਾ ਸੀ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਛਿੰਦਾ (55) ਵਾਸੀ ਪਿੰਡ ਸੈਦਪੁਰ ਵਜੋਂ ਹੋਈ ਹੈ। ਥਾਣਾ ਸਰਹਿੰਦ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਜਸਵੀਰ...
ਨਵੀਂ ਦਿੱਲੀ| ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ 'ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ ਸੀ, ਉਸ...
ਫਿਰੋਜ਼ਪੁਰ| ਫਿਰੋਜ਼ਪੁਰ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਆਪਣੇ ਖੇਤਾਂ ਨੂੰ ਝੋਨਾ ਲਾਉਣ ਗਿਆ 18 ਸਾਲਾਂ ਦਾ ਮੁੰਡਾ ਸਤਲੁਜ ਦੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਪਰਿਵਾਰਕ ਮੈਂਬਰਾਂ ਤੇ ਪਿੰਡ ਵਾਲਿਆਂ ਨੂੰ ਕਾਫੀ ਭਾਲ ਕਰਨ ਤੋਂ ਬਾਅਦ ਉਸਦੀ ਲਾਸ਼ ਮਿਲੀ ਹੈ। ਮਾਮਲਾ ਫਿਰੋਜ਼ਪੁਰ ਦੇ ਝੁੱਗੇ ਕੇਸਰ ਪਿੰਡ ਦਾ ਹੈ। ਲੜਕੇ ਦਾ ਨਾਂ ਕੁਲਵਿੰਦਰ ਹੈ। ਉਹ...
ਜਲੰਧਰ/ਫਗਵਾੜਾ| ਫਗਵਾੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਰਿਵਾਰ ਦੇ 5 ਮੈਂਬਰਾਂ ਨੇ ਸ਼ੱਕੀ ਹਾਲਾਤ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਪਿੰਡ ਸੰਗਤਪੁਰ ਦਾ ਵਸਨੀਕ ਹੈ। ਪੀੜਤ ਪਰਿਵਾਰ ਟਰੈਵਲ ਏਜੰਟੀ ਦਾ ਕੰਮ ਕਰਦਾ ਹੈ। ਇਸ ਘਟਨਾ ਵਿੱਚ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਚੇ ਨੇ ਦੱਸਿਆ ਕਿ...
ਲੁਧਿਆਣਾ| ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 25 ਹਜ਼ਾਰ ਗਰੀਬ ਪਰਿਵਾਰਾਂ ਨੂੰ 101 ਕਰੋੜ ਦੇ ਚੈੱਕ ਵੰਡੇ। ਮਾਨ ਨੇ ਕਿਹਾ ਕਿ ਗਰੀਬ ਪਰਿਵਾਰ ਵੀ ਟੈਕਸ ਦਿੰਦੇ ਹਨ। ਖਜ਼ਾਨੇ ਉਤੇ ਉਨ੍ਹਾਂ ਦਾ ਵੀ ਹੱਕ ਹੈ। ਅਸੀਂ ਉਸੇ ਖਜ਼ਾਨੇ ਵਿਚੋਂ ਉਨ੍ਹਾਂ ਦੀ ਮਦਦ ਕਰ ਰਹੇ ਹਨ। ਇਹ ਚੈੱਕ ਗਰੀਬ ਪਰਿਵਾਰਾਂ ਨੂੰ ਘਰ ਬਣਾਉਣ ਲਈ ਦਿੱਤੇ ਗਏ ਹਨ। ਮਾਨ ਨੇ ਕਿਹਾ ਕਿ...
ਚੰਡੀਗੜ੍ਹ| ਪਿਛਲੇ ਕਈ ਸਾਲਾਂ ਤੋਂ ਜੇਲ੍ਹ ਵਿਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮੋਹਾਲੀ ਅਦਾਲਤ ਨੇ 10 ਅਗਸਤ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦੇ ਮੱਦੇਨਜ਼ਰ ਮੋਹਾਲੀ ਦੇ SSP ਨੂੰ ਸੁਰੱਖਿਆ ਦੇ ਸਖਤ ਬੰਦੋਬਸਤ ਕਰਨ ਦੇ ਵੀ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਲਗਭਗ ਪਿਛਲੇ 25-26 ਸਾਲ ਤੋਂ ਤਿਹਾੜ ਜੇਲ੍ਹ ਵਿਚ ਬੰਦ...
ਚੰਡੀਗੜ੍ਹ| ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮਾਨਸੂਨ ਮੁੜ ਸਰਗਰਮ ਹੋਵੇਗਾ। ਅਗਸਤ ਮਹੀਨੇ ਵੀ ਬਾਰਿਸ਼ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 2, 3 ਤੇ 4 ਅਗਸਤ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਸਬੰਧੀ ਵਿਭਾਗ ਵੱਲੋਂ ਸੂਬੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 2 ਤੇ...
- Advertisement -

MOST POPULAR