Home Blog Page 828
ਬਠਿੰਡਾ| ਬਠਿੰਡਾ ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਵਿੱਚ ਚੋਰ ਸਮਝਕੇ ਪਿੰਡਾਂ ਦੇ ਲੋਕਾਂ ਨੇ 3 ਆਸ਼ਿਕਾਂ ਦੀ ਚੰਗੀ ਸੇਵੀ ਕੀਤੀ। ਇਹ ਨੌਜਵਾਨ ਕਰਮਗੜ੍ਹ ਪਿੰਡ ਵਿੱਚ ਆਪਣੀਆਂ ਸਹੇਲੀਆਂ ਨੂੰ ਮਿਲਣ ਆਏ ਸਨ। ਪਿੰਡਾਂ ਵਾਲਿਆਂ ਤੋਂ ਕੁੱਟ ਖਾਣ ਤੋਂ ਬਾਅਦ ਤਿੰਨੇ ਨੌਜਵਾਨ ਹੱਥ ਜੋੜ ਕੇ ਮਾਫੀ ਮੰਗਣ ਲੱਗੇ, ਪਰ ਲੋਕਾਂ ਨੇ ਪੁਲਿਸ ਬੁਲਾਈ। ਤਿੰਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਵੀਡੀਓ ਬਣਾ...
ਫਰੀਦਕੋਟ| ਚਾਰ ਦਿਨ ਪਹਿਲਾਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਫ਼ਰਾਰ ਹੋਏ ਬੰਬੀਹਾ ਗੈਂਗ ਦੇ ਮੈਂਬਰ ਸੁਰਿੰਦਰਪਾਲ ਸਿੰਘ ਉਰਫ਼ ਬਿੱਲਾ ਬੁੱਧਵਾਰ ਸ਼ਾਮ ਨੂੰ ਖ਼ੁਦ ਪੁਲਿਸ ਸਾਹਮਣੇ ਪੇਸ਼ ਹੋ ਕੇ ਆਤਮ ਸਮਰਪਣ ਕਰ ਦਿੱਤਾ। ਗੈਂਗਸਟਰ ਬਿੱਲਾ ਪੁਲਿਸ ਦੀ ਅਣਗਹਿਲੀ ਕਾਰਨ ਚਾਰ ਦਿਨ ਪਹਿਲਾਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਇਲਾਜ ਦੌਰਾਨ ਫਰਾਰ ਹੋ ਗਿਆ...
ਚੰਡੀਗੜ੍ਹ| ਪੰਜਾਬ ਵਿਚ ਖਤਰੇ ਦੇ ਬੱਦਲ ਛਾਏ ਹੋਏ ਹਨ। ਪੰਜਾਬ ਤੇ ਹਿਮਾਚਲ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਵਿਚਾਲੇ ਲੋਕਾਂ ਦੇ ਸਾਹ ਸੂਤੇ ਪਏ ਹਨ। ਹੁਣ ਤਾਜ਼ਾ ਖਬਰ ਹੋਰ ਵੀ ਡਰਾਉਣੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਡੈਮ ਖਤਰੇ ਦੇ ਨਿਸ਼ਾਨ ਨੇੜੇ ਹਨ। ਭਾਖੜਾ ਡੈੈਮ ਦਾ ਪਾਣੀ ਲਗਾਤਾਰ ਵਧ ਰਿਹਾ ਹੈ। ਭਾਖੜਾ ਡੈਮ ਖਤਰੇ ਦੇ ਨਿਸ਼ਾਨ ਤੋਂ ਸਿਰਫ...
ਲੁਧਿਆਣਾ| ਲੁਧਿਆਣਾ ਦੀ Fast Track Court ਨੇ ਨਾਬਾਲਿਗ ਨਾਲ ਰੇਪ (Minor Rape) ਦੇ ਮਾਮਲੇ ਵਿੱਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਦੋਸ਼ੀ ਨੂੰ 25 ਸਾਲ ਤੱਕ ਪੈਰੋਲ ਨਹੀਂ ਮਿਲ ਸਕੇਗੀ। ਮੁਲਜ਼ਮ ਦੀ ਪਛਾਣ ਈਸ਼ਵਰ ਵਿਸ਼ਵਕਰਮਾ ਉਰਫ਼ ਗੋਰਾ ਵਜੋਂ ਹੋਈ ਹੈ। ਬੱਚੀ ਦੇ ਪਿਤਾ ਨੇ 2020 ਵਿੱਚ ਪੁਲਿਸ ਨੂੰ...
ਚੰਡੀਗੜ੍ਹ| ਜੰਮੂ-ਕਸ਼ਮੀਰ ਦੇ ਉਜ ਡੈਮ ਤੋਂ ਰਾਵੀ ਵਿੱਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਲੈ ਕੇ ਆਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ‘ਚ ਵੀ ਇਸ ਦਾ ਅਸਰ ਪਵੇਗਾ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ‘ਚ ਅਲਰਟ ਜਾਰੀ ਕਰ ਦਿੱਤਾ ਹੈ। ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਵੀ ਸੁਰੱਖਿਅਤ...
ਚੰਡੀਗੜ੍ਹ| ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮੁੱਢਲੀਆਂ ਸਿੱਖਿਆਵਾਂ ਸਿਖਾਈਆਂ ਜਾ ਸਕਣ। ਸਿੱਖਿਆ ਵਿਭਾਗ ਨੇ ਵਿਦੇਸ਼ੀ ਧਰਤੀ ‘ਤੇ ਸਿਖਲਾਈ ਲੈਣ ਜਾ ਰਹੇ 72 ਪ੍ਰਿੰਸੀਪਲਾਂ ਦੀ ਸੂਚੀ ਜਾਰੀ ਕੀਤੀ ਹੈ। 24 ਤੋਂ 28 ਜੁਲਾਈ ਤੱਕ 5 ਦਿਨਾਂ ਲਈ 72 ਪ੍ਰਿੰਸੀਪਲ ਸਿੰਗਾਪੁਰ ਵਿੱਚ ਸਿਖਲਾਈ ਲੈਣਗੇ। ਇਸ ਤੋਂ ਬਾਅਦ...
ਪਟਿਆਲਾ| ਬੁੱਧਵਾਰ ਸਵੇਰੇ ਕਰੀਬ 7.30 ਵਜੇ ਪਟਿਆਲਾ 'ਚ ਭਾਰੀ ਮੀਂਹ ਪਿਆ। ਮੀਂਹ ਕਾਰਨ ਰਾਘੋਮਾਜਰਾ ਇਲਾਕੇ ਵਿੱਚ ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਘਰ 'ਚ ਸੁੱਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਬਾਰਿਸ਼...
ਪਠਾਨਕੋਟ : ਪਠਾਨਕੋਟ ਦੇ ਬਮਿਆਲ ਬਲਾਕ 'ਚ ਉੱਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਰਕੇ ਲਾਗਲੇ ਪਿੰਡਾਂ ਨੂੰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਦਰਿਆ ਪਾਰ ਲੰਘਣ ਲਈ ਰੋਕ ਲਗਾ ਦਿੱਤੀ ਹੈ। ਉੱਜ ਪਾਰ ਜਾਣ ਵਾਲੇ ਲੋਕਾਂ ਨੂੰ ਅਤੇ ਮੁਲਾਜ਼ਮਾਂ ਨੂੰ ਅੱਗੇ ਜਾਣ ਤੋਂ ਰੋਕਿਆ ਹੈ ਕਿਉਂਕਿ ਉੱਜ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਜਾ ਰਿਹਾ ਹੈ। ਹਿਮਾਚਲ...
ਗੁਰਦਾਸਪੁਰ| ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ...
ਚੰਡੀਗੜ੍ਹ| ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ ਜੋ ਮਿੱਥੇ ਟੀਚਿਆਂ ਮੁਤਾਬਕ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਵਾਧਾ ਨਹੀਂ ਕਰ ਸਕੇ ਹਨ। ਜ਼ਿਲ੍ਹਾ ਬਠਿੰਡਾ ਦੇ ਸੰਗਤ ਬਲਾਕ ਦੇ ਪ੍ਰਾਇਮਰੀ ਸਿੱਖਿਆ ਅਫ਼ਸਰ ਨੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 10 ਦਿਨਾਂ ਵਿੱਚ ਜਵਾਬ ਦੇਣ...
- Advertisement -

MOST POPULAR