Home Blog Page 86
ਜਲੰਧਰ, 9 ਫਰਵਰੀ | ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਲੱਗੇ ਮੇਲੇ ਦੀ ਸਮਾਪਤੀ ਤੋਂ ਬਾਅਦ ਵੀ ਸੜਕਾਂ ਖਾਲੀ ਨਾ ਕੀਤੇ ਜਾਣ 'ਤੇ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅੱਜ ਪ੍ਰਸ਼ਾਸਨਿਕ ਟੀਮ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਸੜਕ ਕਿਨਾਰੇ ਲੱਗੀਆਂ ਫੜੀਆਂ ਦਾ ਸਾਮਾਨ ਜ਼ਬਤ ਕੀਤਾ ਗਿਆ, ਜਿਸ ਕਾਰਨ ਇਲਾਕੇ ਵਿੱਚ ਕਾਫੀ ਹੰਗਾਮਾ ਹੋਇਆ। ਇਹ ਕਾਰਵਾਈ...
ਚੰਡੀਗੜ੍ਹ, 9 ਫਰਵਰੀ | ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੀ ਮਾੜੀ ਹਾਲਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਸੂਬਾ ਸਰਕਾਰ ਦੇ "ਨਸ਼ੇ ਵਿਰੁੱਧ ਯੁੱਧ" ਦੇ ਦਾਅਵਿਆਂ ਨੂੰ ਸਿਰਫ਼ ਕਾਗਜ਼ੀ ਕਰਾਰ ਦਿੱਤਾ ਹੈ। ਹਰਸਿਮਰਤ...
ਨਵੀਂ ਦਿੱਲੀ, 9 ਫਰਵਰੀ | ਟੀ-20 ਵਿਸ਼ਵ ਕੱਪ 2026 ਵਿੱਚ 15 ਫਰਵਰੀ ਨੂੰ ਕੋਲੰਬੋ ਵਿਖੇ ਹੋਣ ਵਾਲੇ ਭਾਰਤ-ਪਾਕਿਸਤਾਨ ਮੈਚ 'ਤੇ ਅਨਿਸ਼ਚਿਤਤਾ ਦੇ ਬੱਦਲ ਛਾ ਗਏ ਹਨ। ਇਸ ਹਾਈ-ਵੋਲਟੇਜ ਮੁਕਾਬਲੇ ਨੂੰ ਬਚਾਉਣ ਲਈ ਲਾਹੌਰ ਵਿੱਚ ਆਈਸੀਸੀ (ICC) ਅਤੇ ਪਾਕਿਸਤਾਨ ਕ੍ਰਿਕਟ ਬੋਰਡ (PCB) ਵਿਚਕਾਰ ਦੇਰ ਰਾਤ ਅਹਿਮ ਮੀਟਿੰਗ ਹੋਈ। ਮੰਨਿਆ ਜਾ ਰਿਹਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਵਿੱਚ ਇਸ...
ਮੋਹਾਲੀ, 9 ਫਰਵਰੀ | ਸੈਕਟਰ-66 ਸਥਿਤ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰੀਬ 40 ਨੌਜਵਾਨਾਂ ਨੇ ਇਕੱਠੇ ਹੋ ਕੇ ਜ਼ਬਰਦਸਤ ਹੰਗਾਮਾ ਕਰ ਦਿੱਤਾ। ਹਾਲਾਤ ਇੰਨੇ ਵਿਗੜ ਗਏ ਕਿ ਨੌਜਵਾਨਾਂ ਨੇ ਕੇਂਦਰ ਦੇ ਡਾਕਟਰਾਂ ਅਤੇ ਸੁਰੱਖਿਆ ਗਾਰਡਾਂ 'ਤੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ, ਇਨ੍ਹਾਂ ਵਿਅਕਤੀਆਂ ਨੇ ਕੇਂਦਰ ਦਾ ਮੁੱਖ ਗੇਟ ਤੋੜ ਕੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਜਦੋਂ ਸੁਰੱਖਿਆ ਕਰਮੀਆਂ...
ਤਰਨਤਾਰਨ, 9 ਫਰਵਰੀ | ਇੱਕ ਨਿੱਜੀ ਲਾਅ ਕਾਲਜ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਕਾਲਜ ਕੈਂਪਸ ਵਿੱਚ ਹੀ ਇੱਕ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਨੌਜਵਾਨ ਨੇ ਉਸੇ ਹਥਿਆਰ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ...
ਉੱਤਰ ਪ੍ਰਦੇਸ਼, 8 ਫਰਵਰੀ | ਰਾਏਬਰੇਲੀ ਵਿੱਚ ਗੰਗਾ ਐਕਸਪ੍ਰੈਸਵੇਅ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀਆਂ 9 ਕੁੜੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ 4 ਕੁੜੀਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੀਆਂ...
ਜਲੰਧਰ, 8 ਫਰਵਰੀ | ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਨੇ ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਰੇਲ ਯਾਤਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਨਵੀਂ ਦਿੱਲੀ ਤੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਚੱਲਣ ਵਾਲੀ ਹਾਈ-ਸਪੀਡ ‘ਵੰਦੇ ਭਾਰਤ ਐਕਸਪ੍ਰੈਸ’ ਹੁਣ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵੀ ਰੁਕੇਗੀ। ਰੇਲਵੇ ਵਿਭਾਗ ਨੇ ਇਸ ਠਹਿਰਾਅ ਨੂੰ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ 2...
ਚੰਡੀਗੜ੍ਹ/ਪਟਿਆਲਾ, 8 ਫਰਵਰੀ | ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ (MBSPSU) ਲਈ ਅੱਜ ਇੱਕ ਅਹਿਮ ਐਲਾਨ ਕੀਤਾ ਗਿਆ ਹੈ। ਰਾਜਪਾਲ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਇਸ ਵੱਕਾਰੀ ਯੂਨੀਵਰਸਿਟੀ ਦਾ ਨਵਾਂ ਵਾਈਸ-ਚਾਂਸਲਰ (VC) ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਿੰਨ ਸਾਲਾਂ ਦੇ ਸਮੇਂ ਲਈ ਕੀਤੀ ਗਈ ਹੈ। ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ ਅਤੇ ਪ੍ਰਸ਼ਾਸਨ ਦਾ ਕਰੀਬ 36 ਸਾਲਾਂ...
ਚੰਡੀਗੜ੍ਹ, 9 ਫਰਵਰੀ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਜਵਾਬਦੇਹੀ ਤੈਅ ਕਰਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਦੋ ਸੀਨੀਅਰ IAS ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਨੇ ਸੂਬੇ ਦੇ ਸਰਕਾਰੀ ਗਲਿਆਰਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ...
ਲੁਧਿਆਣਾ, 8 ਫਰਵਰੀ | ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਦੇ ਪਰਿਵਾਰਕ ਕਲੇਸ਼ ਨੇ ਹੁਣ ਸਿਆਸੀ ਮੋੜ ਲੈ ਲਿਆ ਹੈ। ਵਿਧਾਇਕਾ ਦੀ ਨੂੰਹ ਨਵਨੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਧੋਖਾਧੜੀ ਅਤੇ ਚੋਰੀ ਦੇ ਗੰਭੀਰ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਵਿਧਾਇਕਾ ਦੇ ਪਤੀ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ...
- Advertisement -

MOST POPULAR