ਅੰਮ੍ਰਿਤਸਰ
ਸੂਰੀ ਦੇ ਭਰਾ ਬ੍ਰਿਜ ਮੋਹਨ ਨੂੰ ਪੁਲਿਸ ਨੇ 2 ਦਿਨਾਂ ਲਈ ਘਰ ‘ਚ ਕੀਤਾ ਨਜ਼ਰਬੰਦ, ਛੁੱਟੀ ‘ਤੇ ਗਏ ਸੁਰੱਖਿਆ ਮੁਲਾਜ਼ਮ ਵੀ ਸੱਦੇ ਵਾਪਸ
Admin - 0
ਅੰਮ੍ਰਿਤਸਰ| ਸ਼ਿਵ ਸੈਨਾ ਨੇਤਾ ਸੁਧੀਰ ਕੁਮਾਰ ਸੂਰੀ ਦੇ ਭਰਾ ਬ੍ਰਿਜ ਮੋਹਨ ਸੂਰੀ ਨੂੰ ਪੁਲਿਸ ਨੇ 2 ਦਿਨਾਂ ਲਈ ਘਰ 'ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬ੍ਰਿਜ ਮੋਹਨ ਸੂਰੀ ਨੇ ਦੱਸਿਆ ਕਿ ਘਰ ਵਿਚ ਹੀ ਨਜ਼ਰਬੰਦ ਕਰਨ ਦਾ ਕਾਰਨ ਪੁਲਿਸ ਨੇ ਅਜੇ ਤਕ ਨਹੀਂ ਦੱਸਿਆ ਹੈ ਤੇ ਸਿਰਫ ਇਹੋ ਕਿਹਾ ਗਿਆ ਹੈ ਕਿ ਖ਼ਤਰੇ ਦੇ ਮੱਦੇਨਜ਼ਰ...
ਚੰਡੀਗੜ੍ਹ| ਕੇਂਦਰ ਸਰਕਾਰ ਦੀ ਸਿਹਤ ਯੋਜਨਾ (ਸੀਜੀਐਚਐਸ) ਲਈ ਹੁਣ ਪੀਜੀਆਈ ਚੰਡੀਗੜ੍ਹ ਅਤੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦਿੱਲੀ ਵਿੱਚ ਨਕਦ ਰਹਿਤ (ਕੈਸ਼ਲੈੱਸ) ਇਲਾਜ ਦੀ ਸਹੂਲਤ ਉਪਲੱਬਧ ਹੋਵੇਗੀ। ਇਹ ਜਾਣਕਾਰੀ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਸਕੀਮ ਦਾ ਲਾਭ ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਰਾਂ ਨੂੰ ਵੀ ਦਿੱਤਾ ਜਾਵੇਗਾ।
ਅਵਿਨਾਸ਼ ਰਾਏ ਖੰਨਾ ਨੇ ਕੇਂਦਰੀ...
ਲੁਧਿਆਣਾ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਜਿਸਮਫਰੋਸ਼ੀ ਦਾ ਰੈਕੇਟ ਚਲਾਉਣ ਵਾਲੇ ਹੋਟਲ 'ਤੇ ਛਾਪੇਮਾਰੀ ਦੌਰਾਨ ਪੁਲਿਸ ਨੇ 6 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਇਸ ਮਾਮਲੇ 'ਚ ਪੁਲਿਸ ਨੇ 8 ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਫੁੱਲਾਂ...
ਜਲੰਧਰ| ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨਾਲ ਇਕ ਹੈਰਾਨੀਜਨਕ ਘਟਨਾ ਵਾਪਰੀ ਹੈ। ਦਰਅਸਲ ਗਾਇਕ ਕੰਵਰ ਗਰੇਵਾਲ ਨੇ ਦੋ ਦਿਨ ਪਹਿਲਾਂ ਗੁਰਾਇਆ ਹਾਈਵੇ ‘ਤੇ ਇਕ ਮੇਲੇ ਦੌਰਾਨ ਆਪਣੇ ਨਾਲ ਹੋਈ ਲੁੱਟ ਦੀ ਘਟਨਾ ਦਾ ਜ਼ਿਕਰ ਕੀਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਉਸ ਨੇ ਦੱਸਿਆ ਕਿ ਉਹ ਰਾਤ ਸਮੇਂ ਅੰਮ੍ਰਿਤਸਰ ਤੋਂ ਇਕੱਲਾ ਹੀ ਵਾਪਸ ਆ ਰਿਹਾ ਸੀ ਅਤੇ...
ਸ੍ਰੀ ਮੁਕਤਸਰ ਸਾਹਿਬ
ਫਰੀਦਕੋਟ : ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਮਕਾਨ ਦੀ ਛੱਤ, ਲੜਕੀ ਦੀ ਮੌਤ, 3 ਜਣੇ ਸੀਰੀਅਸ
Admin - 0
ਫ਼ਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬੀੜ ਸਿੱਖਾਂਵਾਲਾ ਵਿਚ ਸ਼ਨੀਵਾਰ ਦੇਰ ਰਾਤ ਇਕ ਘਰ ਦੀ ਛੱਤ ਡਿੱਗ ਗਈ। ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਛੱਤ ਦੇ ਮਲਬੇ ਹੇਠ ਦੱਬੇ ਗਏ। ਰੌਲਾ ਸੁਣ ਕੇ ਮੌਕੇ 'ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿਥੇ ਇਕ 20 ਸਾਲਾ ਲੜਕੀ ਦੀ ਮੌਤ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ 'ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਪਹਿਲ ਤਹਿਤ ਜਿਥੇ ਪਰਾਲੀ ਪ੍ਰਬੰਧਨ ਮਸ਼ੀਨਾਂ ਉਤੇ ਸਹਿਕਾਰੀ ਸਭਾਵਾਂ...
ਐਸਏਐਸ ਨਗਰ/ਮੋਹਾਲੀ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ – ਅਨੁਰਾਗ ਵਰਮਾ
Admin - 0
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ)/ਚੰਡੀਗੜ੍ਹ | ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ-ਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ...
ਮੋਹਾਲੀ/ਡੇਰਾਬੱਸੀ | ਡੇਰਾਬੱਸੀ 'ਚ ਇਕ ਨੌਜਵਾਨ ਨੇ 7 ਸਾਲਾ ਬੱਚੇ ਨੂੰ ਅਗਵਾ ਕਰ ਲਿਆ ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ 3 ਘੰਟਿਆਂ 'ਚ ਅਗਵਾਕਾਰ ਨੂੰ ਕਾਬੂ ਕਰ ਲਿਆ। ਮਾਮਲਾ ਪਿੰਡ ਹੈਬਤਪੁਰ ਦਾ ਹੈ। ਪੁਲਿਸ ਨੇ ਬੱਚੇ ਨੂੰ ਟਰੇਸ ਕਰਕੇ ਮਾਪਿਆਂ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਬੱਚੇ...
ਕ੍ਰਾਇਮ ਅਤੇ ਨਸ਼ਾ
ਸਹੇਲੀਆਂ ਦੇ ਖਰਚੇ ਪੂਰੇ ਕਰਨ ਲਈ ਕੀਤੀ 59 ਲੱਖ ਦੀ ਚੋਰੀ, ਪਿੰਡ ‘ਚ ਡਾਂਸ ਪਾਰਟੀ ਕਰਵਾਉਣ ਦਾ ਵੀ ਬਣਾਇਆ ਸੀ ਪ੍ਰੋਗਰਾਮ
Admin - 0
ਉੱਤਰ ਪ੍ਰਦੇਸ਼| ਕਾਨਪੁਰ ਦੀ ਮਹਾਰਾਜਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਜਿੱਥੇ ਪੁਲਿਸ ਨੇ ਟੋਇਟਾ ਦੇ ਸ਼ੋਅਰੂਮ ਵਿੱਚ ਲੱਖਾਂ ਦੀ ਚੋਰੀ ਦਾ ਪਰਦਾਫਾਸ਼ ਕਰਦੇ ਹੋਏ ਅੰਤਰਰਾਜੀ ਗਿਰੋਹ ਦੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦੀ ਪੁੱਛਗਿਛ ਵਿੱਚ ਸ਼ਰਾਰਤੀ ਲੋਕਾਂ ਵੱਲੋਂ ਕੀਤੇ ਖੁਲਾਸੇ ਸੁਣ ਕੇ ਹਰ ਕੋਈ ਹੈਰਾਨ ਹੈ। ਦਰਅਸਲ, ਚੋਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰਜ਼ਾ ਚੁਕਾਉਣ,...
ਕ੍ਰਾਇਮ ਅਤੇ ਨਸ਼ਾ
ਪਟਿਆਲਾ : ਸੱਬਲਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕੀਤਾ ਮਾਂ ਤੇ ਭਰਾ ਦਾ ਕਤਲ, ਪੁੱਤ ਨੇ ਹੀ ਦੋਸਤਾਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਪਟਿਆਲਾ/ਪਾਤੜਾਂ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਕਾਂਗਥਲਾ ਵਿਖੇ ਨਸ਼ੇੜੀ ਪੁੱਤ ਵੱਲੋਂ 2 ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਤੇ ਮਤਰੇਏ ਭਰਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।। ਦਿਲ-ਕੰਬਾਊ ਘਟਨਾ ਵਿਚ ਪੁੱਤਰ ਵੱਲੋਂ ਮਾਂ ਦੀ ਲਾਸ਼ ਦੇ ਟੋਟੇ ਕਰਕੇ ਤੇਲ ਪਾ ਕੇ ਫੂਕ ਦਿੱਤਾ ਗਿਆ ਜਦੋਂਕਿ ਭਰਾ ਦੀ ਲਾਸ਼ ਨੂੰ...










































