Home Blog Page 897
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ। ਜ਼ਿਕਰਯੋਗ ਹੈ...
ਅੰਮ੍ਰਿਤਸਰ| ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜਦੋਂ ਮੇਰੇ ਉਤੇ ਸਿਆਸੀ ਦਬਾਅ ਵਧਿਆ ਤਾਂ ਮੈਂ ਅਹੁਦਾ ਛੱਡ ਦੇਵਾਂਗਾ। ਮੈਨੂੰ ਲੱਗ ਰਿਹਾ ਸੀ ਕਿ ਮੇਰੇ ਉਤੇ ਸਿਆਸੀ ਦਬਾਅ ਵਧ ਰਿਹਾ ਹੈ। ਇਸ ਕਰਕੇ ਮੈਂ ਇਹ ਅਹੁਦਾ ਛੱਡ ਦਿੱਤਾ ਹੈ। ਇਸ ਮੌਕੇ...
ਤਲਵੰਡੀ ਸਾਬੋ| ਤਲਵੰਡੀ ਸਾਬੋ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਇਕ ਨਾਬਾਲਗ ਧੀ ਦੇ ਪਿਤਾ ਨੇ ਥਾਣੇ ਮੂਹਰੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਦਾ ਹੈ। ਇਥੇ ਇਕ ਨਾਬਾਲਗ ਕੁੜੀ ਆਪਣੇ ਆਸ਼ਿਕ ਨਾਲ ਭੱਜ ਗਈ। ਜਿਸ ਦੀ ਰਿਪੋਰਟ ਨਾਬਾਲਗ ਕੁੜੀ ਦੇ ਪਿਤਾ ਪਰਮਜੀਤ ਸਿੰਘ ਨੇ ਥਾਣੇ ਵਿਚ ਰਿਪੋਰਟ ਦਰਜ ਕਰਵਾਈ...
ਅਬੋਹਰ| ਸ਼ਹਿਰ ਦੇ ਸੀਡ ਫਾਰਮ ਕੱਚਾ ਵਿਖੇ ਲੁਟੇਰਿਆਂ ਨੇ 80 ਸਾਲਾ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਟਰੈਕਟਰ-ਟਰਾਲੀ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਰਾਤ ਕਰੀਬ ਇੱਕ ਵਜੇ ਵਾਪਰੀ। ਬਜ਼ੁਰਗ ਦੀ ਲਾਸ਼ ਖੇਤ ਵਿੱਚ ਮੰਜੇ ਨਾਲ ਬੰਨ੍ਹੀ ਹੋਈ ਮਿਲੀ। ਉਸ ਦੇ ਗਲੇ 'ਤੇ ਰੱਸੀ ਦੇ ਨਿਸ਼ਾਨ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ...
ਮੋਗਾ | ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਨੇ ਹੀ ਮਾਂ ਉਤੇ ਹਮਲਾ ਕਰਵਾਇਆ ਸੀ। ਚਰਿੱਤਰ 'ਤੇ ਸ਼ੱਕ ਕਾਰਨ ਘਟਨਾ ਨੂੰ ਅੰਜਾਮ ਦਿੱਤਾ। ਅੱਜ ਪੁਲਿਸ ਨੇ ਇਹ ਸਾਰੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਬੀਤੀ ਰਾਤ ਮੋਗਾ ਦੇ ਪਿੰਡ ਬੱਧਨੀ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਅਣਪਛਾਤਿਆਂ ਨੇ ਫਾਇਰਿੰਗ ਕਰਕੇ ਕਿੰਦੇ ਅਤੇ ਉਸ ਦੀ ਮਾਤਾ 'ਤੇ ਗੋਲੀਆਂ ਮਾਰੀਆਂ...
ਚੰਡੀਗੜ੍ਹ| ਮਸ਼ਹੂਰ ਪੰਜਾਬੀ ਗਾਇਕ-ਰੈਪਰ ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੰਗਰ ਮੁਤਾਬਕ ਉਸ ਨੂੰ ਗੈਂਗਸਟਰ ਗੋਲਡੀ ਬਰਾੜ ਨੇ ਵੌਇਸ ਨੋਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹਨੀ ਨੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ‘ਚ ਸ਼ਿਕਾਇਤ ਦਰਜ ਕਰਵਾ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਗੋਲਡੀ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਮੁਲਜ਼ਮ ਹੈ ਅਤੇ ਇਸ ਸਮੇਂ...
ਲੁਧਿਆਣਾ| ਇਸਲਾਮਗੰਜ ਦੇ ਹਬੀਬਗੰਜ ਇਲਾਕੇ 'ਚ ਨਸ਼ੇ ਦੀ ਓਵਰਡੋਜ਼ ਕਾਰਨ ਬਾਥਰੂਮ 'ਚ ਇਕ ਵਿਅਕਤੀ ਦੀ ਸਿਹਤ ਵਿਗੜ ਗਈ। ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਦਰਵਾਜ਼ਾ ਤੋੜ ਕੇ ਗੁਰਵਿੰਦਰ (26) ਨੂੰ ਬਾਹਰ ਕੱਢਿਆ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ...
ਸੰਗਰੂਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ...
ਨਿਊਜ਼ ਡੈਸਕ| ਸਿੱਧੀ ਜ਼ਿਲੇ ਦੇ ਕੋਤਵਾਲੀ ਥਾਣਾ ਅਧੀਨ ਪੈਂਦੇ ਪਿੰਡ ਮੁੜੀ ‘ਚ ਇਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਖੂਹ ‘ਚ ਛਾਲ ਮਾਰ ਦਿੱਤੀ। ਤਿੰਨਾਂ ਦੀ ਮੌਤ ਪਾਣੀ ‘ਚ ਡੁੱਬਣ ਕਾਰਨ ਹੋਈ ਹੈ। ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕ ਅਤੇ ਪੂਰੇ ਪਿੰਡ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਇੱਥੇ ਪੁਲਿਸ ਦੀ ਮੌਜੂਦਗੀ ਵਿੱਚ ਮਹਿਲਾ ਅਤੇ ਉਨ੍ਹਾਂ ਦੋ ਬੱਚਿਆਂ ਦੀਆਂ...
ਚੰਡੀਗੜ੍ਹ | 5 ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਵਿਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ...
- Advertisement -

MOST POPULAR