Home Blog Page 907
ਲੁਧਿਆਣਾ| 8.49 ਕਰੋੜ ਦੀ ਸਭ ਤੋਂ ਵੱਡੀ ਲੁੱਟ ਦੀ ਮਾਸਟਰਮਾਈਂਡ 'ਡਾਕੂ ਹਸੀਨਾ' ਮਨਦੀਪ ਕੌਰ ਆਪਣੇ ਪਤੀ ਸਮੇਤ ਫਰਾਰ ਹੈ। ਪੁਲਿਸ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਮਨਦੀਪ ਕੌਰ ਪਿੰਡ ਡੇਹਲੋਂ, ਲੁਧਿਆਣਾ ਦੀ ਵਸਨੀਕ ਹੈ। ਚਾਰ ਮਹੀਨੇ ਪਹਿਲਾਂ ਉਸ ਦਾ ਵਿਆਹ ਜਸਵਿੰਦਰ ਸਿੰਘ ਜੱਸਾ ਵਾਸੀ ਰਾਮਗੜ੍ਹੀਆ ਰੋਡ ਬਰਨਾਲਾ ਨਾਲ ਹੋਇਆ ਸੀ। ਜੱਸਾ ਆਪਣੇ ਦੋਸਤਾਂ ਵਿਚ ਆਪਣੀ ਪਤਨੀ ਮਨਦੀਪ...
ਮੋਹਾਲੀ|ਮੋਹਾਲੀ ਤੋਂ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਬਿਲਡਿੰਗ ਦੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ ਕਿ ਇਸੇ ਦੌਰਾਨ ਪਾਰਕਿੰਗ ਏਰੀਆ ਧਸ ਗਿਆ। ਪਾਰਕਿੰਗ ਏਰੀਆ ਧਸਣ ਕਾਰਨ 10 ਬਾਈਕ ਅਤੇ 1 ਕਾਰ ਮਲਬੇ ਹੇਠਾਂ ਦੱਬ ਗਏ। ਖੁਸ਼ਕਿਸਮਤੀ ਨਾਲ, ਹਾਦਸੇ ਦੇ ਸਮੇਂ ਪਾਰਕਿੰਗ ਖੇਤਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਸਿਰਫ਼ ਵਾਹਨ ਖੜ੍ਹੇ ਸਨ। ਇਸ...
ਸ੍ਰੀ ਮੁਕਤਸਰ ਸਾਹਿਬ | RMP ਡਾਕਟਰ ਸੁਖਵਿੰਦਰ ਸਿੰਘ ਕਤਲਕਾਂਡ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਕਤਲ ਦੇ ਦੋਸ਼ 'ਚ ਮ੍ਰਿਤਕ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤਨੀ ਨੇ ਆਪਣੇ ਪਤੀ ਡਾਕਟਰ ਸੁਖਵਿੰਦਰ ਸਿੰਘ ਦਾ ਹਥੌੜੇ ਨਾਲ ਕਤਲ ਕਰ ਦਿੱਤਾ। ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਨੇ BBMB ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਹਿਮਾਚਲ ਨੂੰ ਪਾਣੀ ਦੇਣ ‘ਤੇ NOC ਦੀ ਸ਼ਰਤ ਹਟਾਉਣ ਦਾ ਵਿਰੋਧ ਕੀਤਾ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਪਾਣੀ ਦੇਣ ਦਾ ਹੁਕਮ...
ਫਤਿਹਗੜ੍ਹ ਸਾਹਿਬ | ਅਮਲੋਹ 'ਚ ਬੱਚਿਆਂ ਦੀ ਲੜਾਈ 'ਚ ਵਿਅਕਤੀ ਦਾ ਹੱਥ ਵੱਢਣ ਵਾਲਾ ਨਿਹੰਗ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਫਤਿਹਗੜ੍ਹ ਸਾਹਿਬ ਦੇ ਅਮਲੋਹ ਕਸਬੇ 'ਚ ਵਿਦਿਆਰਥੀਆਂ ਵਿਚਾਲੇ ਹੋਈ ਝੜਪ 'ਚ ਇਕ ਨਿਹੰਗ ਨੇ ਤਲਵਾਰ ਨਾਲ ਇਕ ਵਿਅਕਤੀ ਦਾ ਗੁੱਟ ਵੱਢ ਦਿੱਤਾ ਸੀ। ਨਿਹੰਗ ਸਿੰਘ ਨੇ ਉਕਤ ਵਿਅਕਤੀ ਦਾ ਪੂਰਾ ਗੁੱਟ ਬਾਂਹ ਤੋਂ ਵੱਖ ਕਰ...
ਚੰਡੀਗੜ੍ਹ | ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ 2 ਸ਼ਿਫਟਾਂ ਵਿਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਨੰਗਲ...
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ (ਐਨਓਸੀ) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ...
ਫਤਿਹਗੜ੍ਹ ਸਾਹਿਬ/ਅਮਲੋਹ। ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਖਣਿਆਣ ਵਿਖੇ ਨੌਜਵਾਨ ਪੋਤੇ ਰਣਵੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਖਣਿਆਣ ਵੱਲੋਂ 82 ਸਾਲ ਦੀ ਦਾਦੀ ਹਰਮਿੰਦਰ ਕੌਰ ਦਾ ਕਤਲ ਕਰਕੇ ਲਾਸ਼ ਨੂੰ ਪਿੰਡ ਤੋਂ 1 ਕਿਲੋਮੀਟਰ ਦੂਰ ਸੜਕ ਕੰਢੇ ਖੇਤਾਂ ਵਿਚ ਸੁੱਟ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਕਤਲ ਕਰਨ ਦੌਰਾਨ ਪੋਤੇ ਵਲੋਂ ਸੜਕ ਕੰਢੇ...
ਚੰਡੀਗੜ੍ਹ| ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਅੰਮ੍ਰਿਤਪਾਲ ਸਿੰਘ  ਦੇ ਤਿੰਨ ਹੋਰ ਸਾਥੀਆਂ ਨੇ ਐਨਐਸਏ ਖਿਲਾਫ਼ ਹਾਈਕੋਰਟ ਦਾ ਰੁਖ ਕੀਤਾ ਹੈ। ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਜੋ ਕਿ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ, ਵੱਲੋਂ ਦਪੋਦੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ...
ਫਤਿਹਗੜ੍ਹ ਸਾਹਿਬ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਫਤਿਹਗੜ੍ਹ ਸਾਹਿਬ ਦੇ ਅਮਲੋਹ ਕਸਬੇ 'ਚ ਵਿਦਿਆਰਥੀਆਂ ਵਿਚਾਲੇ ਹੋਈ ਝੜਪ 'ਚ ਇਕ ਨਿਹੰਗ ਨੇ ਤਲਵਾਰ ਨਾਲ ਇਕ ਵਿਅਕਤੀ ਦਾ ਗੁੱਟ ਵੱਢ ਦਿਤਾ। ਨਿਹੰਗ ਸਿੰਘ ਨੇ ਇੰਨੀ ਜ਼ੋਰ ਨਾਲ ਹਮਲਾ ਕੀਤਾ ਕਿ ਉਕਤ ਵਿਅਕਤੀ ਦਾ ਪੂਰਾ ਗੁੱਟ ਬਾਂਹ ਤੋਂ ਵੱਖ ਹੋ ਗਿਆ। ਜ਼ਖ਼ਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ...
- Advertisement -

MOST POPULAR