ਸਮਰਾਲਾ : ਸਿਵਲ ਹਸਪਤਾਲ ਦੇ SMO ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਨਾਲ ਹ.ਮਲਾ

0
9892

ਸਮਰਾਲਾ, 26 ਫਰਵਰੀ | ਸਮਰਾਲਾ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਤਾਰਿਕਜੋਤ ਸਿੰਘ ‘ਤੇ ਮਾਛੀਵਾੜਾ ਰੋਡ ‘ਤੇ ਉਨ੍ਹਾਂ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਸਬੰਧੀ ਸਮਰਾਲਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਤਾਰਿਕਜੋਤ ਸਿੰਘ ਨੇ ਕਿਹਾ ਕਿ ਵਰਨਾ ਕਾਰ ਵਿਚ ਅਣਪਛਾਤੇ ਵਿਅਕਤੀ ਉਨ੍ਹਾਂ ਦਾ ਪਿੱਛਾ ਕਰ ਰਹੇ ਸੀ। ਡਾਕਟਰ ਅਨੁਸਾਰ ਕਾਰ ਵਿਚ ਸਵਾਰ 2 ਵਿਅਕਤੀ ਕਾਰ ਵਿਚੋਂ ਉਤਰ ਕੇ ਹੱਥਾਂ ‘ਚ ਤੇਜ਼ਧਾਰ ਹਥਿਆਰ ਲੈ ਕੇ ਉਸ ਵੱਲ ਭੱਜੇ। ਇਸ ਦੌਰਾਨ ਡਾਕਟਰ ਤਾਰਿਕਜੋਤ ਆਪਣੀ ਕਾਰ ਭਜਾ ਕੇ ਥਾਣੇ ਵੱਲ ਲੈ ਗਏ। ਇਸ ਪੂਰੇ ਮਾਮਲੇ ਦੀ ਸੂਚਨਾ ਥਾਣਾ ਸਮਰਾਲਾ ਪੁਲਿਸ ਨੂੰ ਦਿੱਤੀ ਹੈ, ਜਿਸ ਦੇ ਚਲਦਿਆਂ ਪੁਲਿਸ ਜ਼ਿਲ੍ਹਾ ਖੰਨਾ ਅਲਰਟ ਹੋ ਗਈ ਹੈ। ਸਮਰਾਲਾ ਪੁਲਿਸ ਨੇ ਅੱਜ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਸਮਰਾਲਾ ਦੇ ਐਸ.ਐਚ.ਓ ਰਾਓ ਵਰਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਸਾਨੂੰ ਪਤਾ ਲੱਗਾ ਕਿ ਸਿਵਲ ਹਸਪਤਾਲ ਸਮਰਾਲਾ ਦੇ ਐਸ.ਐਮ.ਓ ਡਾ. ਤਾਰਿਕਜੋਤ ਸਿੰਘ ‘ਤੇ ਉਨ੍ਹਾਂ ਦੇ ਘਰ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ ਤਾਂ ਅਸੀਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ, ਜਿਸ ਉਤੇ ਅਸੀਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ। ਅੱਗੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫ਼ਤ ‘ਚ ਹੋਣਗੇ।