ਰਾਜਸਥਾਨ| ਬੀਤੀ ਰਾਤ ਰਾਜਸਥਾਨ ਦੇ ਅਲਵਰ ਵਿੱਚ ਰੇਤ-ਬੱਜਰੀ ਮਾਈਨਿੰਗ ਮਾਫੀਆ ਦੇ ਇੱਕ ਟਰੱਕ ਦੀ ਟੱਕਰ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਸੜਕ ‘ਤੇ ਬੈਰੀਅਰ ਬਣਾ ਕੇ ਟਰੈਕਟਰ-ਟਰਾਲੀ ਨੂੰ ਅੱਗ ਲਗਾ ਦਿੱਤੀ। ਉਥੇ ਮੌਜੂਦ ਪੁਲਿਸ ਦੀਆਂ ਗੱਡੀਆਂ ‘ਤੇ ਪਥਰਾਅ ਵੀ ਕੀਤਾ।
ਜਾਣਕਾਰੀ ਅਨੁਸਾਰ ਇਹ ਟਰੱਕ ਕਥਿਤ ਤੌਰ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਲਈ ਵਰਤਿਆ ਜਾਂਦਾ ਸੀ। ਬੀਤੀ ਰਾਤ ਇੱਕ ਟਰੱਕ ਨੇ ਟੈਂਪੂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ‘ਚ ਇਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਟਰੱਕ ਬੱਜਰੀ ਨਾਲ ਲੱਦਿਆ ਹੋਇਆ ਸੀ। ਘਟਨਾ ਤੋਂ ਬਾਅਦ ਅਲਵਰ ਦੇ ਕਠੂਮਾਰ ਕਸਬੇ ਵਿੱਚ ਤਣਾਅ ਬਣਿਆ ਹੋਇਆ ਹੈ।