ਕੱਪੜੇ ਦੀ ਦੁਕਾਨ ਚਲਾਉਂਦਾ ਹੈ ਸੂਰੀ ਨੂੰ ਗੋਲ਼ੀਆਂ ਮਾਰਨ ਵਾਲਾ ਸੰਦੀਪ ਸਿੰਘ : ਡੀਜੀਪੀ

0
6699

ਚੰਡੀਗੜ੍ਹ/ਅੰਮ੍ਰਿਤਸਰ | ਸ਼ਿਵ ਸੈਨਾ ਲੀਡਰ ਸੰਦੀਪ ਸੂਰੀ ਨੂੰ ਗੋਲੀ ਮਾਰਨ ਵਾਲੇ ਅਰੋਪੀ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ। ਸੂਰੀ ਦੀ ਮੌਤ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਉਹ ਅੰਮ੍ਰਿਤਸਰ ਜਾਂਚ ਲਈ ਜਾਣਗੇ।

ਡੀਜੀਪੀ ਨੇ ਦੱਸਿਆ ਕਿ ਅਰੋਪੀ ਦਾ ਨਾਂ ਸੰਦੀਪ ਸਿੰਘ ਹੈ। ਉਸ ਦੀ ਦੁਕਾਨ ਦੇ ਸਾਹਮਣੇ ਹੀ ਸੂਰੀ ਨੇ ਧਰਨਾ ਲਗਾਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਨੇ ਦੁਕਾਨ ਬਾਹਰ ਧਰਨਾ ਨਾ ਲਗਾਉਣ ਲਈ ਵੀ ਕਿਹਾ ਸੀ। ਸੰਦੀਪ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੰਜ ਗੋਲੀਆਂ ਚਲਾਈਆਂ। ਰਿਵਾਲਵਰ ਨੂੰ ਫਾਰੇਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਸਰ ‘ਚ ਕੂੜੇ ਦੇ ਢੇਰ ਵਿੱਚ ਭਗਵਾਨ ਦੀਆਂ ਕੁਝ ਮੂਰਤੀਆਂ ਮਿਲੀਆਂ ਸਨ। ਇਸੇ ਦੇ ਰੋਸ ਵਜੋਂ ਸੂਰੀ ਨੇ ਧਰਨਾ ਲਗਾਇਆ ਸੀ।

ਸਿੱਖ ਲੀਡਰ ਅੰਮ੍ਰਿਤਪਾਲ ਨਾਲ ਸੂਰੀ ਮਰਡਰ ਕੇਸ ਦੇ ਜੁੜੇ ਹੋਣ ਦੇ ਸਵਾਲ ‘ਤੇ ਡੀਜੀਪੀ ਨੇ ਕਿਹਾ ਕਿ ਅਜੇ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ।

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਅੰਮ੍ਰਿਤਸਰ ਵਿਚ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਤੋਂ ਬਾਅਦ ਮਾਹੌਲ ਤਆਣਪੂਰਨ ਹੋ ਗਿਆ ਹੈ। ਇਸ ਸਾਰੇ ਮਾਹੌਲ ਵਿਚਾਲੇ ਸ਼ਿਵ ਸੈਨਾ ਨੇ ਭਲਕੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਸ਼ਿਵ ਸੈਨਾ ਨੇ ਅੰਮ੍ਰਿਤਸਰ ਵਿਚ ਹਾਈਵੇ ਜਾਮ ਕਰ ਦਿੱਤਾ ਹੈ। ਥਾਂ-ਥਾਂ ਭੰਨਤੋੜ ਦੀਆਂ ਕਾਰਵਾਈਆਂ ਸ਼ਿਵ ਸੈਨਾ ਵਲੋਂ ਕੀਤੀਆਂ ਜਾ ਰਹੀਆਂ।

ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਪਾਲ ਮੰਦਿਰ ਦੇ ਬਾਹਰ ਗੋਲ਼ੀ ਮਾਰ ਦਿੱਤੀ ਗਈ। ਗੋਪਾਲ ਮੰਦਿਰ ਦੇ ਬਾਹਰ ਕੂੜੇ ਵਿਚ ਭਗਵਾਨਾਂ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿਚ ਸ਼ਿਵ ਸੈਨਾ ਨੇਤਾ ਮੰਦਿਰ ਦੇ ਬਾਹਰ ਧਰਨੇ ਉਤੇ ਬੈਠੇ ਸਨ। ਇਸੇ ਦੌਰਾਨ ਭੀੜ ਵਿਚੋਂ ਕਿਸੇ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ।

ਕਾਹਲੀ-ਕਾਹਲੀ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ। ਉਥੇ ਹੀ ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿਤੀ ਸੀ ਤੇ ਇਸ ਦੌਰਾਨ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਸੁਧੀਰ ਸ਼ਿਵ ਸੈਨਾ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਉਤੇ ਤਿੰਨ ਤੋਂ ਚਾਰ ਗੋਲ਼ੀਆਂ ਚਲਾਈਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੁਧੀਰ ਸੂਰੀ ਉਤੇ ਹਮਲਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਪੁਲਿਸ ਨੇ ਵੀ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ।