ਸੰਗਰੂਰ | ਅੱਜ ਸੁਨਾਮ-ਲਹਿਰਾ ਮੁੱਖ ਸੜਕ ‘ਤੇ ਫਰਨੀਚਰ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਗਨੀਮਤ ਰਹੀ ਕਿ ਜਾਨੀ ਨੁਕਸਾਨ ਹੋਣੋਂ ਬਚ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਗਣੇਸ਼ ਫਰਨੀਚਰ ਹਾਊਸ ਦੇ ਗੋਦਾਮ ‘ਚ ਅੱਜ ਸਵੇਰੇ ਅਚਾਨਕ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ, ਜਿਸ ਨੂੰ ਦੇਖ ਕੇ ਰਾਹਗੀਰਾਂ ਨੇ ਗੋਦਾਮ ਦੇ ਮਾਲਕਾਂ ਨੂੰ ਸੂਚਿਤ ਕੀਤਾ।
ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ ਪਰ ਅੱਗ ਇੰਨੀ ਜ਼ਿਆਦਾ ਫੈਲ ਗਈ ਸੀ ਕਿ ਇਸ ਨੂੰ ਕਾਬੂ ਕਰਨ ਲਈ ਸੁਨਾਮ, ਸੰਗਰੂਰ, ਧੂਰੀ, ਮਾਲੇਰਕੋਟਲਾ ਤੇ ਬਰਨਾਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਤੇ ਬਹੁਤ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।
ਗੋਦਾਮ ਦੇ ਮਾਲਕ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਲੱਖਾਂ ਦਾ ਨੁਕਸਾਨ ਹੋ ਗਿਆ ਹੈ ਤੇ ਗੋਦਾਮ ‘ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਵੱਲੋਂ ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਬਾਕੀ ਜਾਂਚ ਚੱਲ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਸੱਚ ਸਾਹਮਣੇ ਆ ਸਕੇਗਾ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)