ਸੰਗਰੂਰ | ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਈਟੀਟੀ 5994 ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ।
ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ। 5994 ਬੇਰੁਜ਼ਗਾਰ ਅਧਿਆਪਕ ਆਪਣੀ ਜੁਆਇਨਿੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੇਪਰ ਤੇ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰ ਸਾਨੂੰ ਜੁਆਇਨ ਨਹੀਂ ਕਰਵਾ ਰਹੀ।
ਮੁੱਖ ਮੰਤਰੀ ਮਾਨ ਨੇ ਅਧਿਆਪਕ ਦਿਵਸ ਮੌਕੇ ਦਿੱਤੀਆਂ ਵਧਾਈਆਂ
ਇਸ ਤੋਂ ਪਹਿਲਾਂ ਸਵੇਰੇ CM ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਦੀ ਗੱਲ ਵੀ ਦੁਹਰਾਈ। ਸੀਐਮ ਮੈਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।