ਸੰਗਰੂਰ। ਫਰਨੀਚਰ ਸ਼ੋਅਰੂਮ ਦੇ ਮਾਲਕ ਵੱਲੋਂ ਸ਼ੋਰੂਮ ਵਿੱਚ ਸਫਾਈ ਕਰਨ ਵਾਲੀ ਪਿੰਡ ਮੰਗਵਾਲ ਦੀ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਜਲਦੀ ਹੀ ਗ੍ਰਿਫਤਾਰੀ ਦਾ ਦਾਅਵਾ ਕਰਦੇ ਹੋਏ ਸ਼ੋਅਰੂਮ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਸਿਵਲ ਹਸਪਤਾਲ ਸੰਗਰੂਰ ਵਿੱਚ ਜ਼ੇਰੇ ਇਲਾਜ ਪੀੜਤਾ ਤੇ ਉਸ ਦਾ ਪਤੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਧਰ, ਦਲਿਤ ਸਮਾਜ ਦੇ ਲੋਕਾਂ ਨੇ ਪੀੜਤਾ ਦੇ ਹੱਕ ਵਿੱਚ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਮਾਮਲਾ ਸੰਗਰੂਰ ਦੇ ਕੌਲਾਂ ਪਾਰਕ ‘ਚ ਫਰਨੀਚਰ ਦੇ ਇੱਕ ਵੱਡੇ ਸ਼ੋਅਰੂਮ ਨਾਲ ਸਬੰਧਤ ਹੈ। ਇਸ ਦੇ ਮਾਲਕ ਨੇ ਆਪਣੇ ਸ਼ੋਅਰੂਮ ‘ਚ ਕੰਮ ਕਰਨ ਵਾਲੀ ਪਿੰਡ ਮੰਗਵਾਲ ਦੀ ਰਹਿਣ ਵਾਲੀ ਔਰਤ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ।
ਪੀੜਤਾ ਦਾ ਕਹਿਣਾ ਹੈ ਕਿ ਉਹ ਇੱਕ ਹਫਤਾ ਪਹਿਲਾਂ ਇਸ ਨੌਕਰੀ ‘ਤੇ ਲੱਗੀ ਸੀ। ਉਸ ਨੇ ਮਾਲਕ ਦੀਆਂ ਹਰਕਤਾਂ ਕਾਰਨ ਦੋ ਦਿਨ ਦੀ ਛੁੱਟੀ ਵੀ ਲੈ ਲਈ ਸੀ, ਪਰ ਉਹ ਉਸ ਦੀ ਹਵਸ ਦਾ ਸ਼ਿਕਾਰ ਹੋ ਗਈ। ਪਹਿਲਾਂ ਉਸ ਨੇ ਮੈਨੂੰ ਕੰਮ ਲਈ ਉੱਪਰ ਭੇਜਿਆ, ਫਿਰ ਉਹ ਖੁਦ ਉੱਪਰ ਚਲਾ ਗਿਆ ਤੇ ਬਲਾਤਕਾਰ ਕੀਤਾ। ਉਧਰ, ਪੁਲਿਸ ਨੇ ਸ਼ੋਅਰੂਮ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਦੂਜੇ ਪਾਸੇ ਦਲਿਤ ਸਮਾਜ ਦੇ ਲੋਕਾਂ ਨੇ ਪੀੜਤਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।