ਲਹਿਰਾਗਾਗਾ | ਇਥੋਂ ਇਕ ਵਿਅਕਤੀ ਦੇ ਰੁੜ੍ਹਨ ਦੀ ਖਬਰ ਸਾਹਮਣੇ ਆਈ ਹੈ। ਖਨੌਰੀ ਨੇੜਲੇ ਪਿੰਡ ਚੱਠਾ ਗੋਬਿੰਦਪੁਰਾ ਦਾ ਇਕ ਨੌਜਵਾਨ ਭਾਖੜਾ ਨਹਿਰ ’ਚ ਨਹਾਉਂਦੇ ਸਮੇਂ ਡੁੱਬ ਗਿਆ, ਜਿਸ ਦੀ ਜਾਣਕਾਰੀ ਮਿਲੀ ਹੈ।
ਜਾਣਕਾਰੀ ਦਿੰਦਿਆਂ ਸਬੰਧਤ ਪਿੰਡ ਦੇ ਸਰਪੰਚ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਬੁੱਧ ਸਿੰਘ (35) ਜੋ ਸ਼ਨੀਵਾਰ ਸਵੇਰੇ 10 ਕੁ ਵਜੇ ਭਾਖੜਾ ਨਹਿਰ ’ਚ ਨਹਾਉਣ ਗਿਆ ਸੀ ਤੇ ਨਹਾਉਂਦੇ ਸਮੇਂ ਡੁੱਬ ਗਿਆ। ਉਨ੍ਹਾਂ ਦੱਸਿਆ ਕਿ ਉਸ ਦੀ ਭਾਲ ਲਈ ਗੋਤਾਖੋਰ ਲੱਗੇ ਹੋਏ ਹਨ। ਬਾਅਦ ਵਿਚ ਐੱਨਡੀਆਰਐੱਫ ਦੀ ਟੀਮ ਨੇ ਵੀ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਅਜੇ ਤਕ ਨਹੀਂ ਮਿਲਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)