ਸੰਗਰੂਰ : ਸਕੂਲ ਤੋਂ ਪਰਤਦਿਆਂ 13 ਸਾਲਾ ਵਿਦਿਆਰਥੀ ਟਰੈਕਟਰ-ਟਰਾਲੀ ਥੱਲੇ ਆਇਆ, ਮੌਕੇ ‘ਤੇ ਮੌ.ਤ

0
1504

ਸੰਗਰੂਰ, 7 ਦਸੰਬਰ| ਜ਼ਿਲੇ ਦੇ ਪਿੰਡ ਭਗਵਾਨਪੁਰਾ ਸ਼ੇਰੋਂ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ 13 ਸਾਲਾ ਮਾਸੂਮ ਵਿਦਿਆਰਥੀ ਦੀ ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਨਾਲ ਹੀ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਦੁਪਹਿਰ 3:30 ਵਜੇ ਦੇ ਕਰੀਬ ਇੱਕ ਬੱਚਾ ਸਕੂਲ ‘ਤੋਂ ਛੁੱਟੀ ਹੋਣ ਤੋਂ ਬਾਅਦ ਸਾਈਕਲ ‘ਤੇ ਘਰ ਪਰਤ ਰਿਹਾ ਸੀ ਕਿ ਇਸ ਦੌਰਾਨ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਉਸ ਨਾਲ ਟਕਰਾ ਗਈ ਅਤੇ ਉਹ ਹੇਠਾਂ ਡਿੱਗ ਗਿਆ। ਇਸ ਹਾਦਸੇ ‘ਚ ਮਾਸੂਮ ਵਿਦਿਆਰਥੀ ਦੀ ਮੌਤ ਹੋ ਗਈ।

ਪੁਲਿਸ ਵੱਲੋਂ ਸਥਾਨਕ ਸਿਵਲ ਹਸਪਤਾਲ ‘ਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਟਰੈਕਟਰ-ਟਰਾਲੀ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਘਟਨਾ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।