<p><strong>ਸੰਗਰੂਰ&comma; 7 ਦਸੰਬਰ&vert;<&sol;strong> ਜ਼ਿਲੇ ਦੇ ਪਿੰਡ ਭਗਵਾਨਪੁਰਾ ਸ਼ੇਰੋਂ &OpenCurlyQuote;ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ 13 ਸਾਲਾ ਮਾਸੂਮ ਵਿਦਿਆਰਥੀ ਦੀ ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ &OpenCurlyQuote;ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਨਾਲ ਹੀ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਦੁਪਹਿਰ 3&colon;30 ਵਜੇ ਦੇ ਕਰੀਬ ਇੱਕ ਬੱਚਾ ਸਕੂਲ &OpenCurlyQuote;ਤੋਂ ਛੁੱਟੀ ਹੋਣ ਤੋਂ ਬਾਅਦ ਸਾਈਕਲ &OpenCurlyQuote;ਤੇ ਘਰ ਪਰਤ ਰਿਹਾ ਸੀ ਕਿ ਇਸ ਦੌਰਾਨ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਉਸ ਨਾਲ ਟਕਰਾ ਗਈ ਅਤੇ ਉਹ ਹੇਠਾਂ ਡਿੱਗ ਗਿਆ। ਇਸ ਹਾਦਸੇ &OpenCurlyQuote;ਚ ਮਾਸੂਮ ਵਿਦਿਆਰਥੀ ਦੀ ਮੌਤ ਹੋ ਗਈ।<&sol;p>&NewLine;<p>ਪੁਲਿਸ ਵੱਲੋਂ ਸਥਾਨਕ ਸਿਵਲ ਹਸਪਤਾਲ &OpenCurlyQuote;ਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਟਰੈਕਟਰ-ਟਰਾਲੀ ਨੂੰ ਕਬਜ਼ੇ &OpenCurlyQuote;ਚ ਲੈ ਲਿਆ ਗਿਆ ਹੈ। ਘਟਨਾ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;