ਸਰਦਾਰ ਮੁੰਡਾ ਮੁੱਕੇਬਾਜ਼ੀ ‘ਚ ਬਣਿਆ ਚੈਂਪੀਅਨ : ਪੇਸ਼ੇਵਰ ਮੁਕਾਬਲੇ ‘ਚ ਖ਼ਿਤਾਬ ਹਾਸਲ ਕਰਨ ਵਾਲਾ ਪਹਿਲਾ ਸਿੱਖ ਖਿਡਾਰੀ

0
1003

ਲੰਡਨ| ਸਿੱਖੀ ਸਰੂਪ ਵਾਲੇ ਮੁੱਕੇਬਾਜ਼ ਇੰਦਰ ਸਿੰਘ ਬਾਸੀ ਨੇ ਵਿਦੇਸ਼ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਸਿੱਖ ਭਾਈਚਾਰੇ ਦਾ ਨਾਂਅ ਰੌਸ਼ਨ ਕੀਤਾ ਹੈ। ਇੰਦਰ ਬਾਸੀ ਨੇ ਹਾਲ ਹੀ ਵਿਚ ਹੋਈ ਸਦਰਨ ਇੰਗਲੈਂਡ ਚੈਂਪੀਅਨਸ਼ਿਪ ਵਿਚ ਜਿੱਤ ਹਾਸਲ ਕੀਤੀ ਹੈ।

ਦੱਸ ਦੇਈਏ ਕਿ ਇਸ ਚੈਂਪੀਅਨਸ਼ਿਪ ਦੇ ਮੁਕਾਬਲੇ ਲੰਡਨ ਦੇ ਯੌਰਕ ਹਾਲ ਵਿਚ ਪਿਛਲੇ ਹਫ਼ਤੇ ਹੋਏ ਸਨ। ਇਸ ਪੇਸ਼ੇਵਰ ਮੁਕਾਬਲੇ ਵਿਚ ਇੰਦਰ ਸਿੰਘ ਬਾਸੀ ਨੇ ਇਹ ਖ਼ਿਤਾਬ ਹਾਸਲ ਕੀਤਾ ਹੈ ਹੈ ਅਤੇ ਅਜਿਹਾ ਕਰਨ ਵਾਲਾ ਪਹਿਲਾ ਸਿੱਖ ਖਿਡਾਰੀ ਬਣਿਆ ਹੈ।

ਪੁੱਤਰ ਦੀ ਇਸ ਪ੍ਰਾਪਤੀ ਨੇ ਜਿਥੇ ਪ੍ਰਵਾਰ ਦਾ ਸਿਰ ਉਚਾ ਕੀਤਾ ਹੈ ਉਥੇ ਹੀ ਭਾਈਚਾਰੇ ਲਈ ਵੀ ਵੱਡੇ ਮਾਣ ਵਾਲੀ ਗੱਲ ਹੈ। ਦੱਸ ਦੇਈਏ ਕਿ ਕੇਸਾਧਾਰੀ ਹੋਣ ਕਾਰਨ ਇੰਦਰ ਸਿੰਘ ਬਾਸੀ ਨੂੰ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਅਦਾਲਤਾਂ ਦਾ ਰੁਖ਼ ਵੀ ਕਰਨਾ ਪਿਆ ਤਾਂ ਜੋ ਉਹ ਅਪਣੇ ਸਿੱਖੀ ਸਰੂਪ ਨੂੰ ਸਾਂਭ ਸਕਣ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ