ਜਲੰਧਰ ਦੇ 890 ਪਿੰਡਾਂ ‘ਚ ਕੋਵਿਡ-19 ਸੰਬੰਧੀ ਜਨ ਜਾਗਰੂਕਤਾ ਲਹਿਰ, ਪੰਚ ਅਤੇ ਅਧਿਕਾਰੀ ਦਸ ਰਹੇ ਮਹਾਂਮਾਰੀ ਤੋਂ ਬਚਾਅ ਦੇ ਤਰੀਕੇ

0
496

ਜਲੰਧਰ . ਜ਼ਿਲ੍ਹੇ ਦੇ 890 ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਆਪਣੀਆ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ ਸਹੋਤਾ ਦੇ ਨਾਲ 11 ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ 890 ਪਿੰਡਾਂ ਵਿੱਚ ਵੱਡੇ ਪੱਧਰ ਤੇ ਜਨ ਜਾਗਰੂਕਤਾ ਲਹਿਰ ਚਲਾਈ ਗਈ।

ਮੁਹਿੰਮ ਦੌਰਾਲ ਸਰਪੰਚਾਂ ਅਤੇ ਪੰਚਾਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਦਾ ਧਿਆਨ ਰੱਖਣ ਬਾਰੇ ਦੱਸਿਆ ਗਿਆ। ਇਸ ਮੌਕੇ ਟੀਮਾਂ ਵਲੀ ਲੋਕਾਂ ਨੂੰ ਸਾਬਣ ਜਾਂ ਸੈਨੀਟਾਈਜ਼ਰ ਨਾਲ ਹੱਥ ਧੋਣ, ਮਾਸਕ ਪਾਉਣ ਅਤੇਘੱਟੋ ਘੱਟ ਦੋ ਗਜ਼ ਦੀ ਦੌਰੀ ਨੂੰ ਅਪਣੀ ਜਿੰਦਗੀ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ ਗਿਆ।

ਲੋਕਾਂ ਨੂੰ ਦੱਸਿਆ ਗਿਆ ਕਿ ‘ਮਿਸ਼ਨ ਫ਼ਤਿਹ’ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਦਾ ਸਿੱਟਾ ਹੈ ਜੋ ਅਨੁਸ਼ਾਸਨ, ਸਹਿਯੋਗ ਅਤੇ ਗ਼ਰੀਬਾਂ ਪ੍ਰਤੀ ਦਇਆ ਨਾਲ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣÎ ਲਈ ਪੰਜਾਬੀਆਂ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ। ਇਸ ਮੌਕੇ ਟੀਮਾਂ ਵਲੋਂ ਇਸ ਮਿਸ਼ਨ ਰਾਹੀਂ ਸੁਰੱਖਿਆ ਮਾਪਦੰਡਾਂ ਨੂੰ ਅਪਣਾਉਣ, ਸੂਬਾ ਸਰਕਾਰ ਵਲੋਂ ਲਾਕਡਾਊਨ ਸਬੰਧੀ ਪਾਬੰਦੀਆ ਦੀ ਪਾਲਣਾ ਵਿੱਚ ਸਹਿਯੋਗ ਕਰਨ ਅਤੇ ਗ਼ਰੀਬਾਂ ਪ੍ਰਤੀ ਹਮਦਰਦੀ ਅਪਣਾਉਣ ‘ਤੇ ਜ਼ੋਰ ਦਿੱਤਾ ਗਿਆ।