ਪਟਿਆਲਾ, 26 ਫਰਵਰੀ | ਨਿਊਜ਼ੀਲੈਂਡ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ’ਚ ਪਿੰਡ ਫਤਿਹਗੜ੍ਹ ਛੰਨਾ ਦੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਤਿਗੁਰੂ ਸਿੰਘ 34 ਸਾਲ ਪੁੱਤਰ ਹਰਪਾਲ ਸਿੰਘ ਰੋਜ਼ੀ-ਰੋਟੀ ਲਈ ਕਰੀਬ 1 ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਸੀ। ਪਿਛਲੇ ਹਫ਼ਤੇ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।
ਬੀਤੇ ਕੱਲ੍ਹ ਉਸ ਦੀ ਲਾਸ਼ ਪਿੰਡ ਪਹੁੰਚੀ। ਸੋਗਮਈ ਮਾਹੌਲ ’ਚ ਉਸ ਦਾ ਸਸਕਾਰ ਕਰ ਦਿੱਤਾ ਗਿਆ। ਪਿੰਡ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਨੇ ਕਿਹਾ ਕਿ ਸਤਿਗੁਰੂ ਸਿੰਘ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਸੀ ਅਤੇ ਥੋੜ੍ਹਾ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ।