ਘਰ ‘ਚ ਵਿਛ ਗਏ ਸੱਥਰ, ਧਨੌਲਾ ਵਿਖੇ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ

0
1976

ਬਰਨਾਲਾ। ਧਨੌਲਾ ਦੇ ਪਿੰਡ ਕੋਟਦੁਨਾ ਵਿਖੇ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਥੇ ਇੱਕੋ ਹੀ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਜਸਪ੍ਰੀਤ ਸਿੰਘ ਪੁੱਤਰ ਅੰਗਪਾਲ ਸਿੰਘ ਵਾਸੀ ਪੰਧੇਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਆਪਣੇ ਬਾਈਕ ‘ਤੇ ਸ਼ਾਮ ਲਗਭਗ 8 ਵਜੇ ਧਨੌਲਾ ਤੋਂ ਪਿੰਡ ਪੰਧੇਰ ਜਾ ਰਹੇ ਸਨ ਕਿ ਰਸਤੇ ਵਿਚ ਪਿੰਡ ਕੋਟਦੁਨਾ ਵਿਖੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਥੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਧਨੌਲਾ ਦੇ ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੂਜੇ ਪਾਸੇ ਘਟਨਾ ਦੀ ਖਬਰ ਮਿਲਦਿਆਂ ਹੀ ਪੂਰਾ ਘਰ ਵਿਚ ਸੋਗ ਦਾ ਮਾਹੌਲ ਹੈ। ਘਰਦਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਗਮ ਤੇ ਸੋਗ ਦੀ ਲਹਿਰ ਹੈ।