ਗੁਰਦਾਸਪੁਰ (ਜਸਵਿੰਦਰ ਬੇਦੀ) | ਕਾਂਗਰਸੀ ਆਗੂ ਅਵਤਾਰ ਸਿੰਘ ਗੋਲਡੀ ਦੇ ਕਤਲ ਕੇਸ ‘ਚ 8 ਸਾਲ ਸਜ਼ਾ ਕੱਟ ਚੁੱਕੇ ਸਤਨਾਮ ਸਿੰਘ ਸੱਤੂ ਜੋ ਇਸ ਸਮੇਂ ਆਪਣੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਰਹਿੰਦਾ ਸੀ, ਦਾ 2 ਅਣਪਛਾਤੇ ਬਾਈਕ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਗੱਡੀ ‘ਚ ਗੋਲੀਆਂ ਮਾਰ ਕੇ ਕਤਲ ਦਿੱਤਾ।
ਵਾਇਰਲ ਵੀਡੀਓ ‘ਚ ਮ੍ਰਿਤਕ ਘਰ ਦੇ ਬਾਹਰ ਆਪਣੀ ਗੱਡੀ ‘ਚ ਬੈਠਾ ਹੀ ਸੀ ਕਿ ਅੱਗੋਂ ਮੋਟਰਸਾਈਕਲ ‘ਤੇ ਆਏ 2 ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜੋ ਉਸ ਦੇ ਸਿਰ ‘ਚ ਲੱਗੀਆਂ। ਜ਼ਖਮੀ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਮ੍ਰਿਤਕ ਸਤਨਾਮ ਸਿੰਘ ਅੱਜ-ਕੱਲ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਇਲਾਕੇ ਵਿੱਚ ਇਸ ਕਤਲ ਨੂੰ ਗੈਂਗਵਾਰ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।
ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਆਸ-ਪਾਸ ਦੇ CCTV ਕੈਮਰਿਆਂ ਦੀ ਜਾਂਚ ਕੀਤੀ। ਇਲਾਕੇ ‘ਚ ਸਹਿਮ ਦਾ ਮਾਹੌਲ ਹੈ। ਦਿਨ-ਦਿਹਾੜੇ ਹੋਏ ਇਸ ਕਤਲ ਦੀ ਗੁੱਥੀ ਸੁਲਝਣ ਤੋਂ ਬਾਅਦ ਹੀ ਇਸ ਕੇਸ ਦੀ ਅਸਲੀਅਤ ਸਾਹਮਣੇ ਆਏਗੀ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)