ਚੰਡੀਗੜ੍ਹ . ਪੰਜਾਬ ਵਿੱਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਡਾ ਫੈਸਲਾ ਕੀਤਾ ਹੈ। ਡੇਰਾ ਪ੍ਰਬੰਧਕਾਂ ਨੇ ਫੈਸਲਾ ਲਿਆ ਹੈ ਕਿ ਕਰੋਨਾ ਦੀ ਮਹਾਮਾਰੀ ਕਾਰਨ ਉਨ੍ਹਾਂ ਦੇ ‘ਸਤਿਸੰਗ ਘਰ’ 31 ਅਗਸਤ ਤਕ ਬੰਦ ਰਹਿਣਗੇ। ਦੱਸ ਦਈਏ ਕਿ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਕਰੋਨਾ ਮਹਾਮਾਰੀ ਦੇ ਟਾਕਰੇ ਲਈ ਪੰਜਾਬ ਸਰਕਾਰ ਵੱਲ ਮਦਦ ਦਾ ਹੱਥ ਵਧਾਉਂਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਤੇ ਸੰਤ ਨਿਰੰਕਾਰੀ ਮਿਸ਼ਨ ਨੇ ਆਪਣੇ ‘ਸਤਿਸੰਗ ਘਰ ਤੇ ਨਿਰੰਕਾਰੀ ਭਵਨ’ ਸਰਕਾਰ ਨੂੰ ਵਰਤੋਂ ਲਈ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸੰਸਥਾਵਾਂ ਦੇ ਆਗੂਆਂ ਦਾ ਇਸ ਔਖੀ ਘੜੀ ਵਿੱਚ ਮਦਦ ਦੀ ਪੇਸ਼ਕਸ਼ ਲਈ ਧੰਨਵਾਦ ਕੀਤਾ ਹੈ।
Related Post