ਗੁਜਰਾਤ | ਇਥੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਬੱਚੀ ਦੀ ਲਾਸ਼ ਨੂੰ ਕਬਰ ਵਿਚੋਂ ਕੱਢ ਕੇ ਬਲਾਤਕਾਰ ਕੀਤਾ ਗਿਆ। ਪੀੜਤ ਪਰਿਵਾਰ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਇਹ ਮਾਮਲਾ ਸਾਹਮਣੇ ਆਇਆ ਹੈ। 25 ਫਰਵਰੀ ਨੂੰ ਉਸ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਉਸ ਨੂੰ ਕਬਰਿਸਤਾਨ ਵਿਚ ਦਫ਼ਨਾਇਆ।
ਸਬ-ਇੰਸਪੈਕਟਰ ਵੀ.ਆਈ. ਥਾਣਾ ਥਾਨਗੜ੍ਹ ਦੇ ਖੁੱਡੀਆ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਦੀ ਡੇਢ ਸਾਲ ਦੀ ਬੱਚੀ ਦੀ ਲਾਸ਼ ਕਬਰ ‘ਚੋਂ ਕੱਢੀ ਗਈ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਲਾਸ਼ ਨਾਲ ਗਲਤ ਹਰਕਤ ਕੀਤੀ ਹੈ।
ਮੁੱਢਲੀ ਜਾਂਚ ‘ਚ ਪਤਾ ਲੱਗਾ ਕਿ ਉਸ ਨਾਲ ਜਬਰ-ਜ਼ਨਾਹ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਰਾਜਕੋਟ ਭੇਜ ਦਿੱਤਾ ਹੈ। ਪੀੜਤ ਪਰਿਵਾਰ ਮੁਤਾਬਕ ਬੱਚੀ ਨੂੰ ਜਨਮ ਤੋਂ ਹੀ ਦਿਲ ਦੀ ਸਮੱਸਿਆ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਜੇਕਰ ਐਫ.ਐਸ.ਐਲ ਰਿਪੋਰਟ ਵਿੱਚ ਮ੍ਰਿਤਕ ਦੇਹ ਨਾਲ ਬਲਾਤਕਾਰ ਦੀ ਪੁਸ਼ਟੀ ਹੁੰਦੀ ਹੈ ਤਾਂ ਧਾਰਾ 377 ਤਹਿਤ ਬਲਾਤਕਾਰ ਦੀ ਸ਼ਿਕਾਇਤ ਦਰਜ ਕੀਤੀ ਜਾਵੇਗੀ।