ਲੁਧਿਆਣਾ ਪੁੱਜੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਕਟਾਰੂਚੱਕ ‘ਤੇ ਦਿੱਤਾ ਵੱਡਾ ਬਿਆਨ, ਕਿਹਾ-ਅਸੀਂ ਮੰਗੀ ਰਿਪੋਰਟ

0
740

ਲੁਧਿਆਣਾ| ਪੰਜਾਬ ਦੇ ਕੈਬਨਿਟ ਮੰਤਰੀ ਕਟਾਰੂਚੱਕ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਉਤੇ ਐਸਸੀ ਕਮਿਸ਼ਨ ਵਲੋਂ ਸਖਤ ਨੋਟਿਸ ਲਿਆ ਗਿਆ ਹੈ ਤੇ ਇਸ ਸਬੰਧ ਵਿਚ ਪੰਜਾਬ ਪੁਲਿਸ ਨੂੰ ਸ਼ਿਕਾਇਤਕਰਤਾ ਦੀ ਸਟੇਟਮੈਂਟ ਵੀਡੀਓ ਕਾਨਫਰੰਸ ਰਾਹੀਂ ਲੈਣ ਦੀ ਸਿਫਾਰਿਸ਼ ਕੀਤੀ ਹੈ।
ਅੱਜ ਲੁਧਿਆਣਾ ਪੁੱਜੇ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਸ਼ਖਸ ਦਿੱਲੀ ਰਹਿੰਦਾ ਹੈ ਤੇ ਉਸਨੂੰ ਪੰਜਾਬ ਆਉਣ ਤੋਂ ਡਰ ਹੈ। ਇਸ ਕਰਕੇ ਉਹ ਪੰਜਾਬ ਆ ਕੇ ਪੁਲਿਸ ਨੂੰ ਸਟੇਟਮੈਂਟ ਦੇਣ ਤੋਂ ਡਰ ਰਿਹਾ ਹੈ। ਉਸਨੇ ਇਹ ਜ਼ਰੂਰ ਕਿਹਾ ਹੈ ਕਿ ਉਹ ਆਨਲਾਈਨ ਜਾਂ ਫਿਰ ਵੀਡੀਓ ਕਾਨਫਰੰਸ ਰਾਹੀਂ ਆਪਣੀ ਸਟੇਟਮੈਂਟ ਦੇ ਸਕਦਾ ਹੈ ਜਾਂ ਫਿਰ ਪੰਜਾਬ ਪੁਲਿਸ ਦਿੱਲੀ ਆ ਕੇ ਉਸਦੀ ਸਟੇਟਮੈਂਟ ਲੈ ਸਕਦੀ ਹੈ ਪਰ ਉਹ ਪੰਜਾਬ ਨਹੀਂ ਆ ਸਕਦਾ। ਕਿਉਂਕਿ ਉਸਨੂੰ ਡਰ ਹੈ ਕਿ ਪਾਵਰ ਦੀ ਵਰਤੋਂ ਕਰਕੇ ਉਸਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ।

ਕਮਿਸ਼ਨ ਨੇ ਲਿਆ ਨੋਟਿਸ : ਇਸ ਸਬੰਧ ਵਿਚ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਕਿ ਜਾਂਚ ਕਰਨਾ ਪੁਲਿਸ ਦਾ ਕੰਮ ਹੈ ਤੇ ਅਸੀਂ ਪੰਜਾਬ ਪੁਲਿਸ ਤੋਂ ਮਾਮਲੇ ਦੀ ਪੂਰੀ ਰਿਪੋਰਟ ਮੰਗੀ ਹੈ। ਮਾਮਲੇ ਵਿਚ ਇਸ ਕੇਸ ਨਾਲ ਸਬੰਧਤ ਵਿਅਕਤੀ ਦੀ ਸਟੇਟਮੈਂਟ ਬੇਹੱਦ ਜ਼ਰੂਰੀ ਹੈ। ਉਸਦੀ ਸਟੇਟਮੈਂਟ ਲੈਣ ਤੋਂ ਬਾਅਦ ਹੀ ਪੁਲਿਸ ਅਗਲੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਮਾਮਲੇ ਉਤੇ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਵਿਚ ਸਰਕਾਰ ਇਸ ਮਾਮਲੇ ਉਤੇ ਕੀ ਐਕਸ਼ਨ ਲੈਂਦੀ ਹੈ, ਇਸ ਨਾਲ ਸਾਡਾ ਕੋਈ ਲੈਣਾ ਦੇਣਾ ਨਹੀਂ। ਕਾਰਵਾਈ ਕਰਨਾ ਸਰਕਾਰ ਤੇ ਪੁਲਿਸ ਦਾ ਕੰਮ ਹੈ। ਅਸੀਂ ਸਿਰਫ ਰਿਪੋਰਟ ਮੰਗੀ ਹੈ।