ਖੌਫਨਾਕ ! ਨਾਜਾਇਜ਼ ਸਬੰਧਾਂ ਕਾਰਨ 4 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਵੱਢਿਆ ਗਲਾ

0
1143

ਸ੍ਰੀ ਮੁਕਤਸਰ ਸਾਹਿਬ| ਮਲੋਟ ਚ 4 ਬੱਚਿਆਂ ਦੀ ਮਾਂ ਨੇ ਨਾਜਾਇਜ਼ ਸਬੰਧਾਂ ਕਾਰਨ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਪਤਨੀ ਅਤੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਮਲੋਟ ਦੀ ਰੇਲਵੇ ਕਾਲੋਨੀ ਵਿਚ ਰਹਿੰਦੇ ਅਮਰਨਾਥ ਪੁੱਤਰ ਉਮੇਦ ਕੁਮਾਰ ਦਾ 24 ਅਤੇ 25 ਸਤੰਬਰ ਦੀ  ਦਰਮਿਆਨੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਸਿਰ ਕਟੀ ਲਾਸ਼ ਨਜ਼ਦੀਕ ਝਾੜੀਆਂ ਵਿਚੋਂ ਮਿਲੀ ਸੀ। ਪੁਲਿਸ ਵੱਲੋਂ ਜਾਂਚ ਕਰਨ ਉਤੇ ਮੌਕੇ ਤੋਂ ਉਸ ਦੀ ਪਤਨੀ ਘਰ ਤੋਂ ਫਰਾਰ ਸੀ।

ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਇਸ ਉਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਿਟੀ ਮਲੋਟ ਦੇ ਤਫਦੀਸ਼ ਅਫ਼ਸਰ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਮਰਨਾਥ ਦੀ ਪਤਨੀ ਦੇ ਏਕਤਾ ਨਗਰ ਦੇ ਇਕ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ।

ਉਹ ਉਨ੍ਹਾਂ ਦੇ ਘਰ ਆਉਂਦਾ ਸੀ। ਪਤਨੀ ਨੀਲਮ ਦਾ ਪਤੀ ਉਨ੍ਹਾਂ ਨੂੰ ਰੋਕਦਾ ਸੀ। ਇਸ ਕਾਰਨ ਅਮਰਨਾਥ ਦਾ ਤੇਜਧਾਰ ਹਥਿਆਰਾਂ ਨਾਲ ਗਲਾ ਕੱਟ ਕੇ ਕਤਲ ਕਰ ਦਿੱਤਾ ਤੇ ਲਾਸ਼ ਨੂੰ ਸੁੱਟ ਕੇ ਫਰਾਰ ਹੋ ਗਏ ਸਨ, ਜਿਨ੍ਹਾਂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿਨ੍ਹਾਂ ਦਾ ਰਿਮਾਂਡ ਲੈਣ ਉਤੇ ਉਨ੍ਹਾਂ ਨੇ ਕਤਲ ਕਬੂਲਿਆ ਹੈ।