ਹੁਸ਼ਿਆਰਪੁਰ ਦੇ ਦਸੂਹਾ ਨੇੜੇ ਸਕੂਲੀ ਬੱਸ ਦਾ ਹੋਇਆ ਐਕਸੀਡੈਂਟ, 1 ਬੱਚੇ ਦੀ ਮੌਤ 13 ਜ਼ਖਮੀ

0
1253

ਹੁਸ਼ਿਆਰਪੁਰ | ਦਸੂਹਾ ਨੇੜੇ ਸਕੂਲੀ ਬੱਸ ਦੇ ਟਰੱਕ ਦੀ ਭਿਆਨਕ ਟੱਕਰ ਵਿਚ 1 ਬੱਚੇ ਦੀ ਮੌਤ ਹੋ ਗਈ ਹੈ। ਬੱਸ ਵਿਚ ਸਵਾਰ 40 ਬੱਚਿਆਂ ਚੋਂ 13 ਬੱਚੇ ਗੰਭੀਰ ਜ਼ਖਮੀ ਹੋ ਗਏ। ਜਿਸ ਬੱਚੇ ਦੀ ਮੌਤ ਹੋਈ ਹੈ, ਉਹ 9ਵੀਂ ਜਮਾਤ ਦਾ ਵਿਦਿਆਰਥੀ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਬੱਚੇ ਲੈ ਕੇ ਸਕੂਲ ਜਾ ਰਹੀ ਸੀ। ਤੇਜ਼ ਰਫਤਾਰ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।