ਕਪੁਰਥਲਾ| ਹੜ੍ਹ ਨਾਲ ਜੂਝ ਰਹੇ ਇਲਾਕੇ ਸੁਲਤਾਨਪੁਰ ਲੋਧੀ ਦੇ 16 ਸਕੂਲ 22 ਜੁਲਾਈ ਤੱਕ ਬੰਦ ਰੱਖਣ ਦਾ ਫੈਸਲਾ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਹੈ।
ਡੀਸੀ ਕੈਪਟਨ ਕਰਨੈਲ ਸਿੰਘ ਨੇ ਸਕੂਲ ਬੰਦ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੰਦ ਰੱਖੇ ਜਾਣ ਵਾਲੇ ਸਕੂਲਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਨ੍ਹਾਂ ਦੇ ਇਲਾਵਾ ਸਕੂਲ ਰੁਟੀਨ ਵਿਚ ਖੁੱਲ੍ਹਾਂਗੇ।
ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਪ੍ਰਾਪਤ ਰਿਪੋਰਟ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 16 ਸਕੂਲ 22 ਜੁਲਾਈ 2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।