ਪੰਜਾਬ ‘ਚ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ, ਪੜ੍ਹੋ ਕੀ ਹਨ ਨਿਯਮ

0
54802

ਚੰਡੀਗੜ੍ਹ | ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਫੈਸਲੇ ਮੁਤਾਬਿਕ 9ਵੀਂ ਤੋਂ 12ਵੀਂ ਤੱਕ ਦੇ ਸਕੂਲ ਫਿਲਹਾਲ ਖੋਲ੍ਹੇ ਜਾ ਸਕਦੇ ਹਨ।

ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਿਕ ਮਾਂਪਿਆਂ ਦੀ ਲਿਖਤ ਮਨਜ਼ੂਰੀ ਤੋਂ ਬਾਅਦ ਹੀ ਬੱਚੇ ਸਕੂਲ ਜਾ ਸਕਣਗੇ ਅਤੇ ਸਕੂਲਾਂ ਨੂੰ ਵੀ ਸਖਤੀ ਨਾਲ ਸਾਰੇ ਨਿਯਮਾਂ ਦਾ ਪਾਲਨ ਕਰਨਾ ਹੋਵੇਗਾ।

ਅਨਲੌਕ-5 ਦੇ ਵਿੱਚ ਕੇਂਦਰ ਸਰਕਾਰ ਨੇ 9ਵੀਂ ਤੋਂ 12ਵੀਂ ਦੇ ਸਕੂਲ ਖੋਲ੍ਹਣ ਦੇ ਹੁਕਮ ਦੇ ਕੇ ਆਖਰੀ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡ ਦਿੱਤਾ ਸੀ। ਇਸ ਤੋਂ ਬਾਅਦ ਅੱਜ ਕੈਪਟਨ ਸਰਕਾਰ ਨੇ ਵੀ ਆਪਣਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਔਨਲਾਈਨ ਕਲਾਸਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।