ਲੁਧਿਆਣਾ, 13 ਸਤੰਬਰ| ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸੈਕਟਰ 39 ਨੇੜੇ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਤੇਜ਼ ਰਫਤਾਰ ਸਕਾਰਪੀਓ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤੀਜਾ ਗੰਭੀਰ ਹੈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ 190 ਦੀ ਸਪੀਡ ਉਤੇ ਜਾ ਰਹੀ ਸੀ, ਜਿਸ ਵਿਚ ਪ੍ਰਾਪਰਟੀ ਡੀਲਰ ਤੇ ਕਾਰੋਬਾਰੀ ਆਪਣੇ ਇਕ ਹੋਰ ਸਾਥੀ ਨਾਲ ਜਾ ਰਹੇ ਸਨ। ਤੇਜ਼ ਰਫਤਾਰ ਸਕਾਰਪੀਓ ਬੈਲੇਂਸ ਵਿਗੜਣ ਕਾਰਨ ਦਰੱਖਤ ਵਿਚ ਵੱਜ ਗਈ ਜਿਸ ਕਾਰਨ ਪ੍ਰਾਪਰਟੀ ਡੀਲਰ ਤੇ ਕਾਰੋਬਾਰੀ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂਕਿ ਉਨ੍ਹਾਂ ਦਾ ਇਕ ਹੋਰ ਸਾਥੀ ਗੰਭੀਰ ਜ਼ਖਮੀ ਹੋ ਗਿਆ।
ਇਸ ਦੌਰਾਨ ਜ਼ਖਮੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ ਦੀ ਪਛਾਣ ਕਰਮਜੀਤ ਬਾਵਾ ਅਤੇ ਗੁਰਮੁਖ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ।
ਸਕਾਰਪੀਓ ਦੇ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਕਾਰ ‘ਚੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਬੁਲਾਈ ਗਈ। ਐਂਬੂਲੈਂਸ ਸਮੇਂ ਸਿਰ ਨਾ ਪਹੁੰਚਣ ਕਾਰਨ ਜ਼ਖਮੀਆਂ ਨੂੰ ਆਟੋ ‘ਚ ਹਸਪਤਾਲ ਪਹੁੰਚਾਇਆ ਗਿਆ। ਜਿਥੇ ਦੋ ਜ਼ਖਮੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ ਜਦਕਿ ਤੀਜੇ ਦਾ ਇਲਾਜ ਚੱਲ ਰਿਹਾ ਹੈ।