ਸਿੱਧੂ ਮੂਸੇਵਾਲਾ ਦੇ ਘਰ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ

0
9141

ਮਾਨਸਾ, 17 ਮਾਰਚ | ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਫਿਰ ਤੋਂ ਕਿਲਕਾਰੀ ਗੂੰਜੀ ਹੈ। ਬਲਕੌਰ ਸਿੰਘ ਅਤੇ ਚਰਨ ਕੌਰ ਮੁੜ ਮਾਤਾ ਪਿਤਾ ਬਣ ਗਏ ਹਨ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਮਤਲਬ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੇ ਘਰ ‘ਚ ਜਨਮ ਲਿਆ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਜੱਚਾ ਤੇ ਬੱਚਾ ਤੰਦਰੁਸਤ ਹਨ।

ਸਿੱਧੂ ਮੂਸੇਵਾਲਾ ਦੇ ਘਰ ਗੂੰਜੀਆਂ ਕਿਲਕਾਰੀਆਂ ਪਿਤਾ ਨੇ ਲਿਖਿਆ, ‘ਸ਼ੁੱਭ ਨੂੰ ਚਾਹੁਣ ਵਾਲਿਆਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਸ਼ੁੱਭ ਦਾ ਛੋਟਾ ਵੀਰ ਪਾਇਆ ।