AKF ’ਚ ਸ਼ਾਮਲ ਹੋਣ ਦੀ ਫਿਰਾਕ ’ਚ 11 ਹਥਿਆਰਬੰਦ ਨੌਜਵਾਨਾਂ ਦੀ ਭਾਲ ਜਾਰੀ

0
546

ਅੰਮ੍ਰਿਤਸਰ | ਸੁਰੱਖਿਆ ਏਜੰਸੀਆਂ ਨੇ ਖਾਲਿਸਤਾਨ ਸਮਰਥੱਕ ਅੰਮ੍ਰਿਤਪਾਲ ਸਿੰਘ ਦੇ ਇਰਾਦਿਆਂ ਦਾ ਪਤਾ ਲਗਾ ਲਿਆ ਹੈ। ਉਹ AKF ਵਿਚ ਹਥਿਆਰਬੰਦ ਨੌਜਵਾਨਾਂ ਦੀ ਭਰਤੀ ਕਰਨ ਵਿਚ ਬਹੁਤ ਤੇਜ਼ੀ ਨਾਲ ਸ਼ਾਮਲ ਸੀ ਤਾਂ ਜੋ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਸਕੇ। ਐਤਵਾਰ ਨੂੰ ਗ੍ਰਿਫ਼ਤਾਰ ਕੀਤੇ 7 ਮੁਲਜ਼ਮਾਂ ਹਰਮਿੰਦਰ ਸਿੰਘ, ਅਜੈਪਾਲ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਸਵਰੀਤ ਸਿੰਘ, ਗੁਰਲਾਲ ਸਿੰਘ, ਗੁਰਵੀਰ ਸਿੰਘ ਨੇ ਅੰਮ੍ਰਿਤਸਰ (ਦਿਹਾਤੀ) ਦੀ ਪੁਲਿਸ ਦੇ ਸੀਆਈਏ ਸਟਾਫ ਕੋਲ ਕਈ ਭੇਤ ਖੋਲ੍ਹ ਦਿੱਤੇ ਹਨ। ਮੁਲਜ਼ਮਾਂ ਨੇ ਅੰਮ੍ਰਿਤਪਾਲ ਸਿੰਘ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਕੈਨੇਡਾ ਨਾਲ ਸਬੰਧਾਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ੁੱਕਰਵਾਰ ਨੂੰ ਮਜੀਠਾ ਵਿਖੇ ਭਗੌੜੇ ਅੰਮ੍ਰਿਤਪਾਲ ਵੱਲੋਂ ਕੀਤੀ ਗਈ ਮੁਲਾਕਾਤ ਵਿਚ ਕਿਸੇ ਨੇ 11 ਨੌਜਵਾਨਾਂ ਨੂੰ ਮਿਲਵਾਇਆ ਸੀ। ਇਨ੍ਹਾਂ ਨੌਜਵਾਨਾਂ ਨੂੰ ਏਕੇਐੱਫ ਵਿਚ ਭਰਤੀ ਕੀਤਾ ਜਾਣਾ ਸੀ ਪਰ ਇਹ ਭੇਤ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨਾਲ ਹੀ ਖੁੱਲ੍ਹ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਸਾਰੇ 11 ਨੌਜਵਾਨਾਂ ਕੋਲ ਆਪਣੇ-ਆਪਣੇ ਹਥਿਆਰ ਹਨ। ਪੁਲਿਸ ਅਧਿਕਾਰੀਆਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਮੱਧ ਪ੍ਰਦੇਸ਼ ਦੇ ਹਥਿਆਰ ਤਸਕਰਾਂ ਨਾਲ ਵੀ ਸਬੰਧ ਹਨ ਅਤੇ ਇਨ੍ਹਾਂ ਵਿਚੋਂ ਕੁਝ ਨੌਜਵਾਨਾਂ ਕੋਲ ਐੱਮਪੀ ਦੀਆਂ ਪਿਸਤੌਲਾਂ ਵੀ ਹਨ।