ਰੂਪਨਗਰ. ਜਿਲਾ ਮੈਜਿਸਟਰੇਟ ਰੂਪਨਗਰ ਵਿਨਯ ਬਬਲਾਨੀ ਨੇ ਹੋਲਾ-ਮਹੱਲਾ ਨੂੰ ਦੇਖਦੇ ਹੋਏ ਜਿਲੇ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ। ਜਿਸਦੇ ਤਹਿਤ ਵੱਖ-ਵੱਖ ਤਰਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਵੇਂ ਕਿ ਜਿਲ੍ਹਾ ਰੂਪਨਗਰ ਵਿੱਚ ਆਉਂਦੇ ਸਤਲੁਜ ਦਰਿਆ/ਨਹਿਰਾਂ ਵਿੱਚ ਨਹਾਉਣ ਤੇ ਪੂਰੀ ਤਰਾਂ ਪਾਬੰਦੀ ਰਹੇਗੀ।

ਹੋਲੇ-ਮੁਹੱਲੇ ਦਾ ਇਤਿਹਾਸਕ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ 5 ਤੋਂ 10 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ। ਇਸ ਮੇਲੇ ਦੌਰਾਨ ਬਹੁਤ ਜਿਆਦਾ ਲੋਕ ਸਤਲੁਜ਼ ਦਰਿਆ ਅਤੇ ਨਹਿਰਾਂ ਵਿੱਚ ਨਹਾਉਣਾ ਸ਼ੁਰੂ ਕਰ ਦਿੰਦੇ ਹਨ। ਜਿਸ ਕਾਰਨ ਮੰਦਭਾਗੀ ਘਟਨਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਜਿਲਾ ਮੈਜਿਸਟਰੇਟ ਨੇ ਸਤਲੁਜ ਦਰਿਆ ਅਤੇ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਲਗਾਈ ਗਈ ਹੈ।

ਇੱਕ ਹੋਰ ਹੁਕਮ ਮੁਤਾਬਕ ਹੋਲੇ-ਮੁਹੱਲੇ ਦੌਰਾਨ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਆਮ ਜਨਤਾ ਅਤੇ ਸ਼ਰਧਾਲੂਆਂ ਨੂੰ ਮੰਗਤਿਆਂ ਤੋਂ ਹੋਣ ਵਾਲੀ ਪਰੇਸ਼ਾਨੀ ਨੂੰ ਦੇਖਦੇ ਹੋਏ 04 ਤੋ 10 ਮਾਰਚ ਤੱਕ ਬਾਹਰੋਂ ਆਉਣ ਵਾਲੇ ਪੇਸ਼ੇਵਰ ਮੰਗਤਿਆਂ ਦੇ ਆਉਣ ਤੇ ਪੂਰੀ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮੈਰਿਜ ਪੈਲੇਸਾਂ ਅਤੇ ਪੈਟਰੋਲ ਪੰਪਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਿਲੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਜਾਰੀ ਕੀਤੇ ਗਏ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।